Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਪੰਜਾਬ ਨੂੰ ਲੁੱਟਣ ਲਈ ਦਿੱਲੀ ਤੋਂ ਆਉਣ ਵਾਲੀਆਂ ਪਾਰਟੀਆਂ ਤੋਂ ਬਚਾਉਣ ਲਈ "ਪੰਜਾਬੀ" ਅੱਗੇ ਆਉਣ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਦੀਪ ਸਿੰਘ ਚੀਮਾ

ਪੰਜਾਬ ਬਚਾਓ ਯਾਤਰਾ ਨੂੰ ਮਿਲ ਰਿਹਾ ਪੰਜਾਬੀਆ ਦਾ ਭਰਮਾ ਹੁੰਗਾਰਾ

Prem Singh Chandumajra, Shiromani Akali Dal, SAD, Akali Dal, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 06 Feb 2024

Last updated on: Feb 06, 2024, 00:00 IST

ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਕੋਈ ਅਜਿਹੀ ਪਾਰਟੀ ਨਹੀਂ ਹੈ ਜੋ ਪੰਜਾਬ ਦੇ ਹਿੱਤਾਂ ਲਈ ਕਾਰਜ ਕਰਨ ਲਈ ਸਹਾਈ ਹੋਵੇ ਕਿਉਂਕਿ ਹੁਣ ਤੱਕ ਪੰਜਾਬ ਨੂੰ ਲੁੱਟਣ ਲਈ ਮੁਗਲਾਂ ਵਾਂਗ ਦਿੱਲੀ ਤੋਂ ਪਾਰਟੀਆਂ ਆਉਂਦੀਆਂ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨਾ ਕਿਹਾ ਕਿ ਪੰਜਾਬ ਦੇ ਦਰਦ ਨੂੰ ਸਮਝਣ ਵਾਲੀ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਇਕ ਪਾਰਟੀ ਹੈ ਜਿਸ ਨੂੰ ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਅਥਾਹ ਪਿਆਰ ਅਤੇ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ ਤੇ ਥਾਂ ਥਾਂ ਤੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਹੋ ਰਹੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਤੋਂ ਅੱਕੇ ਹੋਏ ਪੰਜਾਬ ਨਿਵਾਸੀ ਹੁਣ ਸ਼੍ਰੋਮਣੀ ਅਕਾਲੀ ਦਲ ਨਾਲ ਆ ਕੇ ਖੜ ਰਹੇ ਹਨ। 

ਆਗੂਆਂ ਨੇ ਸਿਆਸੀ ਵਿਰੋਧੀਆਂ ਵੱਲੋਂ  ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਅਕਾਲੀ ਦਲ ਬਚਾਓ ਯਾਤਰਾ ਕਰਾਰ ਦਿੱਤੇ ਜਾਣ ਤੇ ਆਪਣਾ ਪ੍ਰਤੀਕਰਮ ਜਾਹਰ ਕਰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਬਚੇਗਾ ਤਾਂ ਹੀ ਪੰਜਾਬ ਬਚ ਸਕੇਗਾ, ਕਿਉਂਕਿ ਪੰਜਾਬ ਦਾ ਜੇਕਰ ਕੋਈ ਵਾਲੀ ਵਾਰਸ ਤੇ ਰਾਖਾ ਹੀ ਨਹੀਂ ਹੋਵੇਗਾ ਤਾਂ ਪੰਜਾਬ ਕਿਸ ਤਰਾਂ ਬਚ ਸਕੇਗਾ ? ਅਕਾਲੀ ਆਗੂਆਂ ਨੇ ਕਿਹਾ ਕਿ ਇਹ ਜਗ ਜਾਹਰ ਹੈ ਕਿ ਪੰਜਾਬ ਨੂੰ ਬਚਾਉਣ ਵਾਲਾ ਪੰਜਾਬ ਦਾ ਰਾਖਾ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲਾ ਤੇ ਪੰਜਾਬ ਦਾ ਦਰਦ ਸਮਝਣ ਵਾਲਾ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਹੈ ਤੇ ਇਹ ਸੱਚ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਬਚੇਗਾ ਤਾਂ ਹੀ ਪੰਜਾਬ ਇਹਨਾਂ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਤੋਂ ਬਚ ਸਕੇਗਾ। 

ਉਹਨਾਂ ਕਿਹਾ ਕਿ ਪੰਜਾਬ ਤੋਂ ਬਾਹਰਲੀਆਂ ਨੈਸ਼ਨਲ ਪਾਰਟੀਆਂ ਦੀ ਸੋਚ ਪੰਜਾਬ ਦੀ ਸੋਚ ਤੋਂ ਕਿਤਾਂ ਦੂਰ ਹੈ ਤੇ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰ ਕਰਨ ਵਾਲੀ ਪਾਰਟੀ ਸੀ, "ਹੈ" ਅਤੇ ਭਵਿੱਖ ਵਿੱਚ ਸਦਾ ਕਾਇਮ ਰਹੇਗੀ। ਕਿਉਂਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੀਆਂ ਪਾਰਟੀਆਂ ਦਾ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਹੁੰਦਾ ਹੈ ਤੇ ਉਥੋਂ ਹੀ ਜੋ ਨਿਰਦੇਸ਼ ਮਿਲਦੇ ਹਨ ਉਸੇ ਤਰ੍ਹਾਂ ਇਹ ਪਾਰਟੀਆਂ ਪੰਜਾਬ ਦੇ ਹੱਕਾਂ ਨੂੰ ਦਰਕਿਨਾਰ ਕਰਦੀਆਂ ਹੋਈਆਂ ਕੰਮ ਕਰਦੀਆਂ ਹਨ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਜਿਲਾ ਫਤਿਹਗੜ੍ਹ ਸਾਹਿਬ ਦੇ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਂਪੁਰ, ਐਡਵੋਕੇਟ ਜਸਪ੍ਰੀਤ ਸਿੰਘ ਝਬਾਲੀ, ਸੁਖਵਿੰਦਰ ਸਿੰਘ ਘਮੰਡਗੜ੍ਹ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋ ਅਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ। 

 

Tags: Prem Singh Chandumajra , Shiromani Akali Dal , SAD , Akali Dal , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD