Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੁਲੀਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਵਿੱਚ ਵਾਧਾ ਕਰਨਾ ਸੀ ਵਰਕਸ਼ਾਪ ਦਾ ਉਦੇਸ਼

Cyber Crime Division of the Punjab Police, NGO Prajwala, Punjab State Cyber Crime Division in Mohali, Punjab Police, V Neeraja, Cyber crime prevention against women & children, CCPWC

Web Admin

Web Admin

5 Dariya News

ਮੁਹਾਲੀ , 06 Feb 2024

Last updated on: Feb 06, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (ਮਨੁੱਖੀ ਤਸਕਰੀ) ’ਤੇ ਇੱਕ ਰੋਜ਼ਾ ਆਫਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਗਈ। ਐਨ.ਜੀ.ਓ. ਪ੍ਰਜਵਲਾ , ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ ’ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਔਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲਿਸ ਦੀ ਸਹਾਇਤਾ ਕੀਤੀ ਹੈ ਅਤੇ ਇਸ ਗ਼ੈਰ-ਮਨੁੱਖੀ ਮਕੜਜਾਲ ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ।

ਸਾਈਬਰ-ਇਨੇਬਲਡ ਮਨੁੱਖੀ ਤਸਕਰੀ ਵਿਸ਼ੇ ’ਤੇ ਤਿੰਨ ਘੰਟੇ ਚੱਲੇ ਇਸ ਸੈਸ਼ਨ ਵਿੱਚ ਪੰਜਾਬ ਦੇ ਸਾਈਬਰ ਕ੍ਰਾਈਮ ਯੂਨਿਟਾਂ ਵਿੱਚ ਕੰਮ ਕਰਦੇ 50 ਅਧਿਕਾਰੀਆਂ ਨੇ ਨਿੱਜੀ ਤੌਰ ’ਤੇ ਭਾਗ ਲਿਆ, ਜਦਕਿ ਪੰਜਾਬ ਪੁਲਿਸ ਦੇ 100 ਤੋਂ ਵੱਧ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ। ਸੈਸ਼ਨ ਦੀ ਸ਼ੁਰੂਆਤ ਭਾਰਤ ਵਿੱਚ ਮਨੁੱਖੀ ਤਸਕਰੀ ਦੇ ਮੁੱਦੇ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 370 ’ਤੇ ਚਰਚਾ ਨਾਲ  ਹੋਈ, ਇਸ ਤੋਂ ਬਾਅਦ ਇੱਕ ਪੇਸ਼ਕਾਰੀ ਦਿੱਤੀ ਗਈ ਕਿ ਕਿਵੇਂ ਤਸਕਰਾਂ ਦੁਆਰਾ ਪੀੜਤਾਂ ਦੀ ਭਰਤੀ  ਦੌਰਾਨ ਵੱਖ-ਵੱਖ ਢੰਗਾਂ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ।

ਵਰਕਸ਼ਾਪ ਦੌਰਾਨ ਪ੍ਰਤੀਭਾਗੀਆਂ ਨੂੰ, ਸਾਈਬਰ ਕ੍ਰਾਈਮ ਅਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਲਾਅ ਇਨਫੋਰਸਮੈਂਟ ਏਜੰਸੀਆਂ ਦੁਆਰਾ ਵਰਤੇ ਜਾਂਦੇ ਪਲੇਟਫਾਰਮਾਂ ਅਤੇ ਐਪਲੀਕੇਸ਼ਨਾਂ ਦਾ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦੌਰਾਨ ਤਕਨਾਲੋਜੀ ਨਾਲ ਸੁਲਝਾਏ ਤਸਕਰੀ ਪੀੜਤਾਂ ਦੇ ਕੇਸਾਂ ਅਤੇ ਸਾਈਬਰ ਇਲੇਬਲਡ ਮਨੁੱਖੀ ਤਸਕਰੀ ਨਾਲ ਸਬੰਧਤ ਕੁਝ ਅੰਤਰਰਾਸ਼ਟਰੀ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ ਗਈਆਂ। 

ਪੇਸ਼ਕਾਰੀਆਂ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਪ੍ਰਤੀਭਾਗੀਆਂ, ਜੋ ਪਹਿਲਾਂ ਹੀ ਇਹਨਾਂ ਅਪਰਾਧਾਂ ’ਤੇ ਕੰਮ ਕਰ ਰਹੇ ਹਨ, ਨਾਲ ‘ਕੇਂਦਰਿਤ ਵਿਚਾਰ ਚਰਚਾ ’ ਕੀਤੀ ਗਈ। ਵਰਕਸ਼ਾਪ ਵਿੱਚ ਆਨਲਾਈਨ ਢੰਗ ਨਾਲ ਸ਼ਾਮਲ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਵਿੱਚ ਕੰਮ ਕਰ ਰਹੀ ਸੰਸਥਾ ਸਾਈਬਰ ਕਰਾਈਮ  ਪ੍ਰੀਵੈਸ਼ਨ ਅਗੇਂਸਟ ਵੁਮੈਨ ਐਂਡ ਚਿਰਡਰਨ (ਸੀ.ਸੀ.ਪੀ.ਡਬਲਯੂ.ਸੀ.) ਲਈ  ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ  ਸਬੰਧੀ ਮਾਮਲਿਆਂ ਨਾਲ ਨਜਿੱਠਣਾ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ,  ਖਾਸ ਕਰਕੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ, ਦੀ ਨਿਗਰਾਨੀ  ਲਈ ਸਾਈਬਰ ਪੈਟਰੋਲਿੰਗ ਯੂਨਿਟ ਸਥਾਪਤ ਕਰਕੇ ਆਪਣੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਿ੍ਹਆਂ ਵਿੱਚ ਕਾਰਜਸ਼ੀਲ ਸਾਈਬਰ ਕ੍ਰਾਈਮ ਅਤੇ ਤਕਨੀਕੀ ਜਾਂਚ ਯੂਨਿਟ ਪਹਿਲਾਂ ਹੀ ਸਾਈਬਰ ਟਿਪਲਾਈਨਾਂ ਸਮੇਤ ਸਾਈਬਰ ਅਪਰਾਧਾਂ ਨੂੂੰ ਠੱਲ੍ਹਣ ਲਈ ਯਤਨਸ਼ੀਲ ਹਨ। 

ਏਡੀਜੀਪੀ ਨੇ ਕਿਹਾ ਕਿ ਅਜਿਹੇ ਅਪਰਾਧਾਂ ਦੀ ਸੂਚਨਾ ਨੈਸ਼ਨਲ ਸਾਈਬਰ ਕ੍ਰਾਈਮ (ਐਨਸੀਆਰਪੀ) ਦੇ ਪੋਰਟਲ  www.cybercrime.gov.in.’ਤੇ ਗੁਪਤ ਤੌਰ ’ਤੇ ਦਿੱਤੀ ਜਾ ਸਕਦੀ ਹੈ।  ਵਰਕਸ਼ਾਪ ਦੌਰਾਨ ਕੇਸ ਸਟੱਡੀਜ਼ ਅਤੇ ਦੂਜੇ ਦੇਸ਼ਾਂ ਵਿੱਚ ਪ੍ਰਚਲਿਤ ਕਾਨੂੰਨੀ ਪ੍ਰਥਾਵਾਂ ’ਤੇ ਵੀ ਚਰਚਾ ਕੀਤੀ ਗਈ ਅਤੇ ਸਾਈਬਰ ਸਪੇਸ ਵਿੱਚ ਮਨੁੱਖੀ ਤਸਕਰੀ ਨੂੰ ਟਰੈਕ ਕਰਨ ਲਈ ਕੇਸ ਸਟੱਡੀਜ਼ ਦੇ ਤਰੀਕੇ ਸੁਝਾਏੇ ਗਏ।

 

Tags: Cyber Crime Division of the Punjab Police , NGO Prajwala , Punjab State Cyber Crime Division in Mohali , Punjab Police , V Neeraja , Cyber crime prevention against women & children , CCPWC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD