Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਆਪ ਦੀ ਸਰਕਾਰ ਆਪ ਦੇ ਦੁਆਰ’- -ਪਹਿਲੇ ਦਿਨ ਦੇ ਕੈਂਪਾਂ ਵਿਚ 928 ਸੇਵਾਵਾਂ ਲਈ ਆਈਆਂ ਅਰਜ਼ੀਆਂ, 524 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ

125 ਸ਼ਿਕਾਇਤਾਂ ਵਿਚੋਂ 99 ਕੀਤੀਆਂ ਮੌਕੇ ’ਤੇ ਹੱਲ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Jai Krishan Rouri, Jasvir Singh Raja Gill, Karambir Singh Ghuman,Dr. Ravajot Singh,DC Hoshiarpur, Deputy Commissioner Hoshiarpur, Komal Mittal, Hoshiarpur, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 06 Feb 2024

Last updated on: Feb 06, 2024, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਡੋਰ ਸਟੈਪ ਦੇ ਨਜ਼ਦੀਕ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਅੱਜ ਤੋਂ ਕੈਂਪ ਲਗਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਕ ਮਹੀਨੇ ਤੱਕ ਇਹ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ। 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਟਾਂਡਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਦਸੂਹਾ ਵਿਖੇ ਵਿਧਾਇਕ ਕਰਮਵੀਰ ਸਿੰਘ ਘੁੰਮਣ, ਸ਼ਾਮਚੁਰਾਸੀ ਵਿਖੇ ਡਾ. ਰਵਜੋਤ ਸਿੰਘ, ਮੁਕੇਰੀਆਂ ਵਿਖੇ ਹਲਕਾ ਇੰਚਾਰਜ ਪ੍ਰੋ: ਜੀ.ਐਸ ਮੁਲਤਾਨੀ ਵਲੋਂ ਵੀ ਕੈਂਪਾ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਲਗਾਏ ਗਏ ਕੈਂਪਾਂ ਵਿਚ 928 ਸੇਵਾਵਾਂ ਲਈ ਲੋਕਾਂ ਨੇ ਅਰਜ਼ੀਆਂ ਦਿੱਤੀਆਂ, ਜਿਨ੍ਹਾਂ ਵਿਚੋਂ 524 ਸੇਵਾਵਾਂ ਮੌਕੇ ’ਤੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਅਤੇ ਬਾਕੀ ਸੇਵਾਵਾਂ ਵੀ ਜਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। 

ਇਸ ਤੋਂ ਇਲਾਵਾ ਕੈਂਪਾਂ ਵਿਚ ਆਈਆਂ 125 ਸ਼ਿਕਾਇਤਾਂ ਵਿਚੋਂ 99 ਨੂੰ ਮੌਕੇ ’ਤੇ ਹੀ ਹੰਲ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਵੀ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਲਗਾਏ ਗਏ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਰੋਜ਼ਾਨਾ ਸ਼ਾਮ ਨੂੰ ਮੋਨੀਟਰਿੰਗ ਹੋਵੇਗੀ, ਜਿਸ ਵਿਚ ਕਿੰਨੇ ਬਿਨੈ ਪੱਤਰ ਆਏ, ਕਿਸ ਤਰ੍ਹਾਂ ਦੀਆਂ ਸ਼ਿਕਾਇਤਾਂ ਸਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਕੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਪੰਜ ਉਪ ਮੰਡਲਾਂ ਹੁਸ਼ਿਆਰਪੁਰ, ਗੜ੍ਹਸ਼ੰਕਰ, ਟਾਂਡਾ, ਦਸੂਹਾ, ਮੁਕੇਰੀਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਜ਼ਾਨਾ ਕਰੀਬ 30 ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਦਸੂਹਾ ਉਪ ਮੰਡਲ ਦੇ ਪਿੰਡ ਥਿੰਦ, ਜਿਆ ਸਹੋਤਾ ਕਲਾਂ, ਦੁਲਮੀਵਾਲ, ਵਾਰਡ ਨੰਬਰ 2 ਦਸੂਹਾ, ਹਮਜਾ, ਬਹਲਾਂ, ਵਾਰਡ ਨੰਬਰ 2 ਗੜਦੀਵਾਲਾ, ਉਪ ਮੰਡਲ ਗੜ੍ਹਸ਼ੰਕਰ ਵਿਚ ਪਿੰਡ ਘਾਗੋ ਰੋਡਵਾਲੀ, ਡੁਗਰੀ, ਕੁਨੈਲ, ਵਾਰਡ ਨੰਬਰ 1 ਗੜ੍ਹਸ਼ੰਕਰ, ਚੱਕ ਰੌਂਤਾ, ਬਹਮਿਆਂ, ਹੁਸ਼ਿਆਰਪੁਰ ਉਪ ਮੰਡਲ ਵਿਚ ਅੱਜੋਵਾਲ, ਸ਼੍ਰੀ ਗੁਰੂ ਰਵਿਦਾਸ ਨਗਰ ਆਦਮਵਾਲ, ਹਰੀਪੁਰ ਚੱਗਰਾਂ, ਵਾਰਡ ਨੰਬਰ 3 ਹੁਸ਼ਿਆਰਪੁਰ, ਵਾਰਡ ਨੰਬਰ 2 ਹੁਸ਼ਿਆਰਪੁਰ, ਵਾਰਡ ਨੰਬਰ 1 ਸ਼ਾਮਚੁਰਾਸੀ, ਆਮਦਵਾਲ ਗੜੀ ਅਤੇ ਅੱਭੋਵਾਲ, ਉਪ ਮੰਡਲ ਮੁਕੇਰੀਆਂ ਵਿਚ ਸਹੋੜਾ ਡਡਿਆਲ, ਲੁਧਿਆੜੀ, ਚੱਕਰਿਆਲ, ਗੇਰਾ ਬਾਬਾ ਈਸ਼ਾ ਅਤੇ ਉਪ ਮੰਡਲ ਟਾਂਡਾ ਵਿਖ ਸ਼ਾਹਪੁਰ, ਚਨੌਤਾ, ਕੰਗ, ਕਥਾਨਾ ਵਿਚ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜੀਫ਼ਾ, ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਨਾਲ ਸਬੰਧਤ ਲਾਭਪਾਤਰੀ, ਜਨਮ ਸਰਟੀਫਿਕੇਟ ਦੇ ਨਾਮ ਵਿਚ ਬਦਲਾਅ, ਬਿਜਲੀ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜਾਂ ਦੀਆਂ ਪ੍ਰਮਾਣਿਕ ਕਾਪੀਆਂ, ਪੇਂਡੂ ਖੇਤਰ ਨਾਲ ਸਬੰਧਤ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗੂਨ ਸਕੀਮ, ਜਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਦੇ ਸਰਟੀਫਿਕੇਟ ਦੇ ਕਾਊਂਟਰ ਬਿਨੈ ਪੱਧਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਹਸਤਾਖਰ, ਮੌਤ ਸਰਟੀਫਿਕੇਟ ਵਿਚ ਤਬਦੀਲੀ ਆਦਿ ਸ਼ਾਮਲ ਹਨ।

7 ਫਰਵਰੀ ਨੂੰ ਇਨ੍ਹਾਂ ਥਾਵਾਂ ’ਤੇ ਲੱਗਣਗੇ ਕੈਂਪ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7 ਫਰਵਰੀ ਨੂੰ ਉਪ ਮੰਡਲ ਟਾਂਡਾ ਦੇ ਪਿੰਡ ਰਵਾਂ, ਰਲੱਣ, ਪਵਾਂ ਤੇ ਝਿੰਗੜ ਖੁਰਦ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ, ਉਪ ਮੰਡਲ ਮੁਕੇਰੀਆਂ ਦੇ ਪਿੰਡ ਸਹੋੜਾ ਕੰਢੀ, ਕੰਢੀ ਜੁਗਿਆਲ, ਕੌਲਪੁਰ ਤੇ ਜਮਾਲਪੁਰ ਕਲਾਂ ਵਿਚ ਸਵੇਰੇ 8.30 ਵਜੇ ਤੋਂ ਦੁਪਹਿਰ ਬਾਅਦ 3.30 ਵਜੇ ਤੱਕ, ਉਪ ਮੰਡਲ ਹੁਸ਼ਿਆਰਪੁਰ ਵਿਚ ਰਸੂਲਪੁਰ, ਨੰਦਨ ਅਰਨਿਆਲਾ ਸ਼ਾਹਪੁਰ, ਅਤਵਾਰਾਪੁਰ, ਵਾਰਡ ਨੰਬਰ 35 ਹੁਸ਼ਿਆਰਪੁਰ, ਵਾਰਡ ਨੰਬਰ 38 ਹੁਸ਼ਿਆਰਪੁਰ, ਵਾਰਡ ਨੰਬਰ 2 ਸ਼ਾਮਚੁਰਾਸੀ, ਨਿਊ ਜੱਟਪੁਰ ਅਤੇ ਬੱਸੀ ਜੌੜਾ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ, ਉਪ ਮੰਡਲ ਗੜ੍ਹਸ਼ੰਕਰ ਵਿਚ ਸੈਲਾਖੁਰਦ, ਸੈਲਾ ਕਲਾਂ, ਪੈਂਸਰਾ, ਪੱਦੀ ਖੁਤੀ, ਜਸੋਵਾਲ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਉਪ ਮੰਡਲ ਦਸੂਹਾ ਵਿਚ ਕੁਰਾਲਾ, ਜੰਡੋਰ, ਤੱਖੜ, ਵਾਰਡ ਨੰਬਰ 3 ਦਸੂਹਾ, ਚਿਪੜਾਂ, ਵਾਰਡ ਨੰਬਰ 3 ਗੜ੍ਹਦੀਵਾਲਾ, ਹਰਦੋਪੱਟੀ ਵਿਚ ਸਵਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੈਂਪ ਲੱਗੇਗਾ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Jai Krishan Rouri , Jasvir Singh Raja Gill , Karambir Singh Ghuman , Dr. Ravajot Singh , DC Hoshiarpur , Deputy Commissioner Hoshiarpur , Komal Mittal , Hoshiarpur , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD