Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

"ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼: ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਜੱਕੜਮਾਜਰਾ ਵਿਖੇ ਲਾਏ ਕੈਂਪ ਦਾ ਲਿਆ ਜਾਇਜ਼ਾ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਖਰੜ , 06 Feb 2024

Last updated on: Feb 06, 2024, 00:00 IST

ਪੰਜਾਬ ਵਿੱਚ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ "ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ" ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ ਤੇ ਇਹ ਕੈਂਪ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਕੀਮ ਤਹਿਤ ਪਿੰਡ ਜੱਕੜਮਾਜਰਾ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ, ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਦੇ ਲੋਕ ਹਿੱਤ ਦੇ ਫੈਸਲਿਆਂ ਨਾਲ ਪੰਜਾਬੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ. ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਹਨਾਂ ਕੈਂਪਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD