Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਇਮੋਸ਼ਨ ਤੇ ਐਕਸ਼ਨ ਭਰਪੂਰ ਫ਼ਿਲਮ ‘ਖਿਡਾਰੀ’

Pollywood, Entertainment, Actress, Cinema, Punjabi Films, Movie, Khidari, Gurnam Bhullar, Kartar Cheema

Web Admin

Web Admin

5 Dariya News

ਚੰਡੀਗੜ੍ਹ , 06 Feb 2024

Last updated on: Feb 06, 2024, 00:00 IST

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ ਚ ਹੀ ਦਰਸ਼ਕਾਂ ਨੂੰ ਇਕ ਇਮੋਸ਼ਨ, ਡਰਾਮਾ ਅਤੇ ਜ਼ਬਰਦਸਤ ਐਕਸ਼ਨ ਵਾਲੀ ਮਨੋਰੰਜਨ ਭਰਪੂਰ ਪੰਜਾਬੀ ਫ਼ਿਲਮ ਖਿਡਾਰੀ 9 ਫਰਵਰੀ ਨੂੰ ਦੇਖਣ ਨੂੰ ਮਿਲੇਗੀ। 

ਜੀਐਫਐਮ ਫਿਲਮਜ਼ ਅਤੇ ਰਵੀਜਿੰਗ ਇੰਟਰਟੇਨਮੈਂਟ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ, ਅਦਾਕਾਰ ਕਰਤਾਰ ਚੀਮਾ ਅਤੇ ਟੀਵੀ ਅਦਾਕਾਰਾ ਸੁਰਭੀ ਜਯੋਤੀ ਇਕੱਠੇ ਸਕ੍ਰੀਨ ਸਾਂਝੀ ਕਰਦੇ ਨਜ਼ਰ ਆਉਣਗੇ। ਸੁਰਭੀ ਜੋਤੀ ਹੁਣ ਤੱਕ ਅਨੇਕਾਂ ਹੀ ਪੰਜਾਬੀ ਅਤੇ ਹਿੰਦੀ ਟੀਵੀ ਸੀਰੀਅਲਾਂ ਵਿੱਚ ਕੰਮ ਕਰ ਚੁੱਕੀ ਹੈ।ਗੁਰਨਾਮ ਭੁੱਲਰ ਆਪਣੀਆਂ ਹੁਣ ਤੱਕ ਆਈਆਂ ਫਿਲਮਾਂ ‘ਚ ਰੋਮਾਂਟਿਕ ਕਿਰਦਾਰ ਨਿਭਾਉਂਦੇ ਨਜ਼ਰ ਆਏ ਹਨ ਪਰ ਹੁਣ ਉਹ ਫਿਲਮ ਖਿਡਾਰੀ ਚ ਇਕ ਵੱਖਰੇ ਰੂਪ ਚ ਨਜ਼ਰ ਆਉਣਗੇ ਅਤੇ ਉਹ ਇੱਕ ਰੈਸਲਰ ਦਾ ਰੋਲ ਅਦਾ ਕਰ ਕਰਨਗੇ।

ਨਿਰਦੇਸ਼ਕ ਮਾਨਵ ਸ਼ਾਹ ਵੱਲੋਂ ਨਿਰਦੇਸ਼ਿਤ ਇਸ ਫਿਲਮ ਗੁਰਨਾਮ ਭੁੱਲਰ ਅਤੇ ਸੁਰਭੀ ਜਯੋਤੀ ਤੋਂ ਇਲਾਵਾ ਕਰਤਾਰ ਚੀਮਾ, ਪ੍ਰਭ ਗਰੇਵਾਲ, ਲਖਵਿੰਦਰ ਲੱਖਾ, ਨਵਦੀਪ ਕਲੇਰ ਤੇ ਮਨਜੀਤ ਸਿੰਘ ਆਦਿ ਕਲਾਕਾਰ ਨਜ਼ਰ ਆਉਣਗੇ।ਨਿਰਦੇਸ਼ਕ ਮਾਨਵ ਸ਼ਾਹ ਇਸ ਤੋਂ ਪਹਿਲਾਂ ਸਿਕੰਦਰ 2, ਜੱਟ ਬ੍ਰਦਰਜ਼ ਅਤੇ ਅੜਬ ਮੁਟਿਆਰਾਂ ਵਰਗੀਆਂ ਕਈ ਸੁਪਰ-ਡੁਪਰ ਹਿੱਟ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ। 

ਨਿਰਮਾਤਾ ਪਰਮਜੀਤ ਸਿੰਘ, ਰਵੀਸ਼ ਅਬਰੋਲ, ਅਕਸ਼ਦੀਪ ਚੈਲੀ ਤੇ ਗਗਨਦੀਪ ਚੈਲੀ ਵਲੋਂ ਪ੍ਰੋਡਿਊਸ ਇਸ ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਧੀਰਜ ਕੇਦਾਰਨਾਥ ਰਤਨ ਨੇ ਲਿਖੀ ਹੈ ਜੋ ਕਿ ਆਮ ਪੰਜਾਬੀ ਫ਼ਿਲਮਾਂ ਦੀਆਂ ਕਹਾਣੀਆਂ ਤੋਂ ਬਿਲਕੁੱਲ ਹੱਟ ਕੇ ਹੋਵੇਗੀ ਅਤੇ ਦਰਸ਼ਕਾਂ ਨੂੰ ਇਸ ਫਿਲਮ ‘ਚ ਇਕ ਅਲੱਗ ਕਹਾਣੀ ਦੇਖਣ ਨੂੰ ਮਿਲੇਗੀ ਕਿ ਕਿਵੇਂ ਇਕ ਬੰਦਾ ਮੈਦਾਨ ਦੀ ਖੇਡ ਦੇ ਨਾਲ-ਨਾਲ ਜ਼ਿੰਦਗੀ ਦੀ ਖੇਡ ਵੀ ਖੇਡਦਾ ਹੈ।

ਇਸ ਫਿਲਮ ਵਿੱਚ ਇਕ ਖਿਡਾਰੀ ਦੀ ਜਿੰਦਗੀ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ ਅਤੇ ਕਰਤਾਰ ਚੀਮਾ ਤੇ ਗੁਰਨਾਮ ਭੁੱਲਰ ਦੋਵੇਂ ਹੀ ਕੁਸ਼ਤੀ ਦੇ ਖਿਡਾਰੀਆਂ ਦਾ ਕਿਰਦਾਰ ਨਿਭਾ ਰਹੇ ਹਨ।ਡਾਇਲਾਗ ਲੇਖਨ ਧੀਰਜ ਰਤਨ ਦੇ ਨਾਲ-ਨਾਲ ਗੁਰਪ੍ਰੀਤ ਭੁੱਲਰ ਅਤੇ ਜਿੰਮੀ ਰਾਮਪਾਲ ਵੱਲੋਂ ਕੀਤਾ ਗਿਆ ਹੈ।

 

Tags: Pollywood , Entertainment , Actress , Cinema , Punjabi Films , Movie , Khidari , Gurnam Bhullar , Kartar Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD