Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਦੀ ਸਰਕਾਰ ਆਪ ਦੇ ਦੁਆਰ- -ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੱਲੋਂ ਲੋਕਾਂ ਨੂੰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਪਿੰਡ ਬਾਰਨ ਵਿਖੇ ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ

DC Patiala, Deputy Commissioner Patiala, Showkat Ahmad Parray, Patiala, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 06 Feb 2024

Last updated on: Feb 06, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ। ਪਿੰਡ ਬਾਰਨ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗਣਗੇ।

ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਇਹ ਕੈਂਪ ਇੱਕ ਮਹੀਨਾ ਭਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲਗਾਏ ਜਾਣਗੇ, ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਸਬ ਡਵੀਜਨ ਵਿਖੇ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।

ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਐਸ.ਡੀ.ਐਮ. ਅਰਵਿੰਦ ਕੁਮਾਰ, ਐਡਵੋਕੇਟ ਰਾਹੁਲ ਸੈਣੀ, ਜਰਨੈਲ ਮੰਨੂ, ਬਲਵਿੰਦਰ ਸੈਣੀ, ਅਮਨ ਭੁੱਲਰ, ਜਸਵਿੰਦਰ ਸਿੰਘ ਖਰੌੜ, ਦਵਿੰਦਰ ਕੌਰ, ਰਾਜ ਕੁਮਾਰ, ਸੰਤੋਖ ਸਿੰਘ ਸਮੇਤ ਹੋਰ ਵਲੰਟੀਅਰ ਅਤੇ ਬੀ.ਡੀ.ਪੀ.ਓ ਬਲਜੀਤ ਕੌਰ ਖ਼ਾਲਸਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Showkat Ahmad Parray , Patiala , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD