Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਤ੍ਰੈ-ਭਾਸ਼ੀ ਕਵੀ ਦਰਬਾਰ

ਪੰਜਾਬੀ, ਹਿੰਦੀ ਤੇ ਉਰਦੂ ਦੇ 22 ਕਵੀਆਂ ਨੇ ਬੰਨ੍ਹਿਆ ਰੰਗ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

5 Dariya News

5 Dariya News

5 Dariya News

ਪਟਿਆਲਾ , 06 Feb 2024

Last updated on: Feb 06, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਕਰਵਾਇਆ ਗਿਆ। ਇਸ ਕਵੀ ਦਰਬਾਰ 'ਚ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਮੁੱਖ ਮਹਿਮਾਨ ਵਜੋਂ ਪੁੱਜੇ। 

ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਉਰਦੂ ਸਾਹਿਤਕਾਰ ਸਰਦਾਰ ਪੰਛੀ ਨੇ ਕੀਤੀ ਅਤੇ ਪਦਮ ਸ਼੍ਰੀ ਪ੍ਰਾਣ ਸੱਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾਇਰੈਕਟਰ ਹਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਭਾਸ਼ਾਵਾਂ ਦੇ ਸਤਿਕਾਰ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨਵੀਂ ਪੀੜ੍ਹੀ ਨੂੰ ਪੁਸਤਕ ਤੇ ਖੇਡ ਸੱਭਿਆਚਾਰ ਨਾਲ ਜੋੜਨ ਲਈ ਯਤਨਸ਼ੀਲ ਹੈ। ਜਿਸ ਕਰਕੇ ਭਾਸ਼ਾ ਵਿਭਾਗ ਵਰਗੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ ਕਿਉਂਕਿ ਭਾਸ਼ਾ ਵਿਭਾਗ ਅਤੇ ਯੂਨੀਵਰਸਿਟੀਆਂ ਨੇ ਹੀ ਸਾਡੀ ਮਾਂ ਬੋਲੀ ਦੇ ਪ੍ਰਸਾਰ 'ਚ ਸਭ ਨੂੰ ਅਗਵਾਈ ਦੇਣੀ ਹੈ। 

ਕਵੀ ਦਰਬਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹੀ ਪਰੰਪਰਾ ਹੈ ਜੋ ਸਦੀਆਂ ਤੋਂ ਸਾਡੇ ਵਿਰਸੇ ਦਾ ਹਿੱਸਾ ਬਣੀ ਹੋਈ ਹੈ। ਸਾਡੇ ਕੋਲ ਸ੍ਰੀ ਗੁਰੂ ਗਰੰਥ ਸਾਹਿਬ ਦੇ ਰੂਪ 'ਚ ਦੁਨੀਆ ਦਾ ਮਹਾਨ ਸ਼ਬਦ ਗੁਰੂ ਮੌਜੂਦ ਹੈ ਜੋ ਕਾਵਿ ਦੀ ਉੱਤਮ ਦਰਜੇ ਦੀ ਮਿਸਾਲ ਹੈ। ਇਸ ਤੋਂ ਇਲਾਵਾ ਪੰਜਾਬ ਦੀ ਧਰਤੀ 'ਤੇ ਲਿਖੇ ਗਏ ਉੱਚ ਪਾਏ ਦੇ ਕਿੱਸੇ-ਵਾਰਾਂ ਵੀ ਪੀੜ੍ਹੀ ਦਰ ਪੀੜ੍ਹੀ ਅੱਗੇ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਚੰਗੀ ਸ਼ਾਇਰੀ ਨਾਲ ਜੋੜਨ ਲਈ ਲਿਖਾਰੀਆਂ ਵਰਗੀਆਂ ਦੀ ਜ਼ੁੰਮੇਵਾਰੀ ਬਹੁਤ ਵਧ ਜਾਂਦੀ ਹੈ। ਇਸ ਕਰਕੇ ਭਾਸ਼ਾ ਵਿਭਾਗ ਵਧਾਈ ਦਾ ਪਾਤਰ ਹੈ ਜੋ ਨਵੀਂ ਪੀੜ੍ਹੀ ਨੂੰ ਵਧੀਆ ਸਾਹਿਤ ਨਾਲ ਜੋੜਨ ਤੇ ਚੰਗੀ ਸੇਧ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਰਚਾਉਂਦਾ ਹੈ। ਇਸ ਕਾਰਜ ਲਈ ਉਨ੍ਹਾਂ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ। ਅਖੀਰ ਵਿੱਚ ਸਭ ਨੂੰ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਨੂੰ ਢੁਕਵਾਂ ਸਥਾਨ ਦੇਣ ਲਈ ਪੰਜਾਬ ਸਰਕਾਰ ਦਾ ਭਰਪੂਰ ਸਾਥ ਦਿਓ।

ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ਼ਾਇਰ ਸਰਦਾਰ ਪੰਛੀ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਮਾਂ ਬੋਲੀ ਦੀਆਂ ਸਿਫ਼ਤਾਂ ਕੀਤੀਆਂ। ਉਨ੍ਹਾਂ ਉਰਦੂ ਅਤੇ ਹਿੰਦੀ ਸ਼ਾਇਰੀ ਦੀਆਂ ਚੋਣਵੀਂਆਂ ਵੰਨਗੀਆਂ ਵੀ ਸੁਣਾਈਆਂ। ਵਿਸ਼ੇਸ਼ ਮਹਿਮਾਨ ਪਦਮ ਸ਼੍ਰੀ ਸ੍ਰੀ ਪ੍ਰਾਣ ਸੱਭਰਵਾਲ ਨੇ ਕਿਹਾ ਕਿ ਭਾਸ਼ਾ ਵਿਭਾਗ ਨਾਲ ਉਨ੍ਹਾਂ ਦਾ ਨਾਤਾ ਬਹੁਤ ਪੁਰਾਣਾ ਹੈ। ਉਨ੍ਹਾਂ ਦੀਆਂ ਜ਼ਿਆਦਾਤਰ ਰੰਗਮੰਚ ਪੇਸ਼ਕਾਰੀਆਂ ਦੀ ਤਿਆਰੀ ਭਾਸ਼ਾ ਵਿਭਾਗ 'ਚ ਹੀ ਹੁੰਦੀ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਡਾ. ਰਾਜਵੰਤ ਕੌਰ ਪੰਜਾਬੀ ਦੀ ਪੁਸਤਕ 'ਨਾਰੀ ਪਰਵਾਜ਼' ਅਤੇ ਸ੍ਰੀਮਤੀ ਸੁਨੀਤਾ ਸੱਭਰਵਾਲ ਦੀ ਪੁਸਤਕ 'ਕੁਝ ਬੋਲ ਅਨੀਤਾ' ਵੀ ਲੋਕ ਅਰਪਣ ਕੀਤੀਆਂ ਗਈਆਂ। ਅਖੀਰ ਵਿੱਚ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਮਾਗਮ ਦੇ ਆਯੋਜਕ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਖੋਜ ਅਫ਼ਸਰ ਨੇ ਕੀਤਾ। 

ਸਮਾਗਮ 'ਚ ਹਿੱਸਾ ਲੈਣ ਵਾਲੇ ਸਾਰੇ ਕਵੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਕਵੀ ਦਰਬਾਰ 'ਚ ਡਾ. ਰੂਬੀਨਾ ਸ਼ਬਨਮ, ਸਰਬਜੀਤ ਕੌਰ ਜਸ, ਅੰਮ੍ਰਿਤਪਾਲ ਸਿੰਘ ਸੈਦਾ, ਕੁਲਵੰਤ ਸੈਦੋਕੇ, ਬਿਮਲਾ ਗੁਗਲਾਨੀ, ਬਲਵਿੰਦਰ ਸਿੰਘ ਸੰਧੂ, ਜਸਪ੍ਰੀਤ ਫ਼ਲਕ, ਅਵਤਾਰਜੀਤ ਅਟਵਾਲ, ਪਰਵਿੰਦਰ ਸ਼ੋਖ, ਧਰਮ ਕੰਮੇਆਣਾ, ਜਸਵਿੰਦਰ ਚਾਹਲ ਮਾਨਸਾ, ਤ੍ਰੈਲੋਚਨ ਲੋਚੀ, ਸ਼ਤੀਸ਼ ਵਿਦਰੋਹੀ, ਹਰਜੀਤ ਸਿੰਘ ਸੱਧਰ, ਗੁਰਮੇਲ ਸਿੰਘ ਵਿਰਕ, ਸਾਗਰ ਸੂਦ, ਬਲਰਾਜ ਓਬਰਾਏ, ਹਰਦੀਪ ਸੱਭਰਵਾਲ, ਸੁਖਵਿੰਦਰ ਚਹਿਲ, ਜੋਰਾਵਰ ਸਿੰਘ ਪੰਛੀ, ਚਮਕੌਰ ਸਿੰਘ ਚਹਿਲ ਤੇ ਬਲਵੀਰ ਜਲਾਲਾਬਾਦੀ ਨੇ ਆਪੋ-ਆਪਣੇ ਕਲਾਮ ਪੇਸ਼ ਕੀਤੇ। ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਤਨਾਮ ਸਿੰਘ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਅਲੋਕ ਚਾਵਲਾ, ਤੇਜਿੰਦਰ ਸਿੰਘ ਗਿੱਲ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਪ੍ਰਿੰ. ਮਨਮੋਹਨ ਸਿੰਘ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਜੀ.ਐਸ. ਅਨੰਦ, ਜ਼ਿਲ੍ਹਾ ਭਾਸ਼ਾ ਅਫਸਰ ਫਤਹਿਗੜ੍ਹ ਸਾਹਿਬ ਜਗਜੀਤ ਸਿੰਘ ਜਟਾਣਾ ਅਤੇ ਪਟਿਆਲਾ ਡਾ. ਮਨਜਿੰਦਰ ਸਿੰਘ ਤੇ ਭਾਸ਼ਾ ਵਿਭਾਗ ਦਾ ਸਟਾਫ ਹਾਜ਼ਰ ਸੀ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD