Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜ਼ਿਲ੍ਹੇ ਵਿੱਚ 16 ਲੋਕ ਸੁਵਿਧਾ ਕੈਂਪ ਲਗਾ ਕੇ ਮੁਹਈਆ ਕਰਵਾਈਆਂ ਗਈਆਂ ਸੇਵਾਵਾਂ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਬਲਾਕ ਬੰਗਾ ਵਿਖੇ 6, ਨਵਾਂਸ਼ਹਿਰ ਵਿਖੇ 6 ਅਤੇ ਬਲਾਚੌਰ ਵਿਖੇ ਲਗਾਏ ਗਏ 4 ਕੈਂਪ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਨਵਾਂਸ਼ਹਿਰ , 06 Feb 2024

ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਜਿਲ੍ਹੇ ਵਿੱਚ ਕੁੱਲ 16 ਕੈਂਪ ਲਗਾ ਕੇ ਸੁਵਿਧਾਵਾਂ ਮੁਹਈਆ ਕਰਵਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਹਨਾਂ ਵੱਲੋਂ ਬਲਾਕ ਨਵਾਂਸ਼ਹਿਰ ਦੇ ਪੰਚਾਇਤ ਘਰ ਪੱਲੀ ਝਿੱਕੀ ਵਿਖੇ ਲੋਕ ਸੁਵਿਧਾ ਕੈਂਪ ਦਾ ਉਦਘਾਟਨ ਕੀਤਾ ਗਿਆ ਹੈ। 

ਕੈਂਪ ਦੇ ਉਦਘਾਟਨ ਦੌਰਾਨ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਕੈਂਪ ਤੋਂ ਇਲਾਵਾ ਨਵਾਂਸ਼ਹਿਰ ਵਿਖੇ ਪੰਚਾਇਤ ਘਰ ਕੋਟ ਪੱਟੀ ਪੰਚਾਇਤ ਘਰ ਜਬੋਵਾਲ ਅਤੇ ਔੜ ਬਲਾਕ ਦੇ ਪਿੰਡ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ‘ਚ ਤੇ ਦਰਵਾਜਾ ਗਰਚਾ ਵਿਖੇ ਕੈਂਪ ਲਗਾ ਕੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਚੌਰ ਵਿਖੇ 4 ਅਤੇ ਬੰਗਾ ਵਿਖੇ 6 ਕੈਂਪ ਲਗਾਏ ਗਏ ਹਨ। ਇੰਨ੍ਹਾਂ ਕੈਂਪਾਂ ਦੇ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ ਵੱਲੋਂ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬਲਾਚੌਰ ਵਿਖੇ ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਦੀ ਨਿਗਰਾਨੀ ਹੇਠ ਵੱਖ-ਵੱਖ ਜਗ੍ਹਾਂ ‘ਤੇ ਚਾਰ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਰੈਲ ਮਾਜਰਾ, ਸਰਕਾਰੀ ਪ੍ਰਾਇਮਰੀ ਸਕੂਲ ਆਂਸਰੋ, ਪੰਚਾਇਤ ਘਰ ਝੰਡੁਪੁਰ, ਪੰਚਾਇਤ ਘਰ ਸਿੰਘਪੁਰ ਵਿਖੇ ਲਗਾਏ ਗਏ ਹਨ। 

ਇਹਨਾਂ ਕੈਂਪਾਂ ਦੇ ਵਿੱਚ ਵਿਧਾਇਕ ਬਲਾਚੌਰ ਸੰਤੋਸ਼ ਸੰਤੋਸ਼ ਕਟਾਰੀਆ ਨੇ ਵੀ ਸ਼ਿਰਕਤ ਕੀਤੀ। ਉਹਨਾਂ ਨੇ ਹਲਕਾ ਨਿਵਾਸੀਆਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਬੰਗਾ ਵਿਖੇ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ ਦੀ ਨਿਗਰਾਨੀ ਹੇਠ ਵੱਖ-ਵੱਖ ਥਾਵਾਂ ‘ਤੇ 6 ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਘੁਮਾਣ, ਪੰਚਾਇਤ ਘਰ ਮੇਹਲਿਆਣਾ, ਮੰਗਤ ਡਿੰਗਰੀਆਂ, ਐਸ.ਸੀ ਧਰਮਸ਼ਾਲਾ ਬਗੋਰਾ, ਨੇੜੇ ਮੇਨ ਗੇਟ ਬਲੋਵਾਲ ਅਤੇ ਸ਼ਹਿਰ ਬੰਗਾ ਦਾ ਕੈਂਪ ਵਾਰਡ ਨੰ:2 ਬਾਬਾ ਸ਼੍ਰੀ ਚੰਦ ਚਬੁਥਾ ਮੁੱਹਲਾ ਬੰਗਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। 

ਇਹਨਾਂ ਕੈਂਪਾਂ ਦੇ ਵਿੱਚ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਗਾਯੋਗ ਕਦਮ ਹੈ। ਪਿੰਡ ਵਾਸੀਆਂ ਨੂੰ ਇਸ ਤਰ੍ਹਾਂ ਦੇ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਇਨ੍ਹਾਂ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਨੇ ਸਮੂਹ ਜਿਲਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇੱਕ ਮਹੀਨਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਚੱਲਣ ਵਾਲੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD