Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

''ਆਪ ਦੀ ਸਰਕਾਰ ਆਪ ਦੇ ਦੁਆਰ'' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਲਿਆ ਲਾਹਾ

ਪਹਿਲੇ ਦਿਨ 16 ਵਿਸ਼ੇਸ਼ ਕੈਂਪਾਂ ਜਰੀਏ 800 ਤੋਂ ਵਧੇਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੌਕੇ ਉੱਪਰ ਕਰਵਾਈਆਂ ਮੁਹੱਈਆ-ਡਿਪਟੀ ਕਮਿਸ਼ਨਰ

DC Moga, Kulwant Singh, Deputy Commissioner Moga, Moga, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਮੋਗਾ , 06 Feb 2024

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਅੱਜ ਤੋਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ।ਇੱਕ ਸਬ ਡਿਵੀਜ਼ਨ ਵਿੱਚ ਰੋਜ਼ਾਨਾ 4 ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।

ਅੱਜ ਹਲਕਾ ਮੋਗਾ ਦੇ ਪਿੰਡ ਸਿੰਘਾਂਵਾਲਾ, ਨਾਹਲ ਖੋਟੇ, ਬੁੱਧ ਸਿੰਘ ਵਾਲਾ/ਮੱਲੀਆਂ ਵਿਖੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ, ਤਖਤੂਪੁਰਾ, ਵਾਰਡ ਨੰਬਰ 1,2,3,4 ਵਿੱਚ, ਹਲਕਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ, ਸੰਗਤਪੁਰਾ, ਪੰਜਗਰਾਈਂ ਖੁਰਦ, ਮੱਲਕੇ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਬੱਡੂਵਾਲ, ਭਿੰਡਰ ਕਲਾਂ, ਭਿੰਡਰ ਖੁਰਦ, ਕੋਕਰੀ ਵੇਹਣੀਵਾਲ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅੱਜ ਸਿੰਘਾਂਵਾਲਾ ਤੇ ਭਿੰਡਰ ਕਲਾਂ ਵਿਖੇ ਲਗਾਏ ਕੈਂਪਾਂ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਅੱਜ ਦੇ 16 ਕੈਂਪਾਂ ਜਰੀਏ 800 ਤੋਂ ਵਧੇਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਹਾ ਮੌਕੇ ਉੱਪਰ ਹੀ ਦਿੱਤਾ ਗਿਆ। 

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਪਿੰਡ ਤੇ ਹਰੇਕ ਵਾਰਡ ਵਿੱਚ ਲਗਾਏ ਜਾਣਗੇ, ਜਿਹਨਾਂ ਦਾ ਅਗਾਊਂ ਸ਼ਡਿਊਲ ਲੋਕਾਂ ਤੱਕ ਪਹਿਲਾਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ।

 

Tags: DC Moga , Kulwant Singh , Deputy Commissioner Moga , Moga , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD