Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

"ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ" ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਜਗਤਪੁਰਾ ਅਤੇ ਕੰਡਾਲਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜ਼ਿਆਦਾਤਰ ਸਮੱਸਿਆਵਾਂ ਦਾ ਕੀਤਾ ਮੌਕੇ 'ਤੇ ਹੱਲ ਜਗਤਪੁਰਾ ਵਿਖੇ ਜਲਦੀ ਹੀ ਖੋਲਿਆ ਜਾਵੇਗਾ ਆਮ ਆਦਮੀ ਕਲੀਨਿਕ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

5 Dariya News

5 Dariya News

5 Dariya News

ਐੱਸ. ਏ .ਐਸ. ਨਗਰ , 06 Feb 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਪਿੰਡ ਜਗਤਪੁਰਾ ਅਤੇ ਕੰਡਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਲਗਾ ਕੇ ਖੱਜਲ ਹਿਮਾ ਪੈਂਦਾ ਸੀ ਪ੍ਰੰਤੂ ਹੁਣ ਸਰਕਾਰ ਖੁਦ ਹੀ ਲੋਕਾਂ ਦੇ ਦੁਆਰ 'ਤੇ ਜਾ ਕੇ ਉਹਨਾਂ ਦੀਆਂ ਸਮੱਸਿਆ ਦਾ ਨਿਪਟਾਰਾ ਕਰ ਰਹੀ ਹੈ। 

ਪਿੰਡ ਕੰਡਾਲਾ ਅਤੇ ਜਗਤਪੁਰਾ ਦੇ ਵਿਖੇ ਦੋ ਕੈਂਪ ਲਗਾਏ ਗਏ ਹਨ ਜਿੱਥੇ ਕਿ ਲੋਕ ਵੱਖ ਵੱਖ ਸੁਵਿਧਾਵਾਂ ਦਾ ਫਾਇਦਾ ਉਠਾ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਵੀ ਲੋਕਾਂ ਦੇ ਵੱਖ ਵੱਖ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਦੇ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਬਲੌਂਗੀ ਵਿਖੇ ਆਮ ਆਦਮੀ ਕਲੀਨਿੰਗ ਬਣ ਕੇ ਤਿਆਰ ਹੋ ਚੁੱਕਾ ਹੈ। 

ਇਸ ਤੋਂ ਬਾਅਦ ਜਗਤਪੁਰਾ ਵਿਖੇ ਵੀ ਜਲਦੀ ਹੀ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। ਆਮ ਆਦਮੀ ਕਲੀਨਿਕਾਂ ਦੇ ਵਿੱਚ ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਹੈ ਉੱਥੇ ਇਲਾਜ ਦੇ ਨਾਲ ਨਾਲ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੁਲਾਂਗ ਪੁੱਟਦਿਆਂ ਸ਼ਾਨਦਾਰ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਹੁਣ ਤੱਕ 12700 ਤੋਂ ਵੀ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। 

ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਸਿੰਗਾਪੁਰ ਟ੍ਰੇਨਿੰਗ ਕਰਵਾਈ ਗਈ। ਇਸ ਤੋਂ ਇਲਾਵਾ 600 ਯੂਨਿਟ ਮੁਫਤ ਬਿਜਲੀ ਦਾ ਫਾਇਦਾ ਅੱਜ ਪੰਜਾਬ ਦੇ 90 ਫ਼ੀਸਦ ਲੋਕ ਉਠਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਇਕ ਕਰੋੜ ਰੁਪਏ ਹਰ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਦਿੱਤੇ ਜਾਂਦੇ ਹਨ ਅਤੇ ਜ਼ਖਮੀ ਜਵਾਨਾਂ ਦੀ ਸਹਾਇਤਾ ਰਾਸ਼ੀ ਦੇ ਵਿੱਚ ਵੀ ਵਾਧਾ ਦੁਗਣਾ ਕੀਤਾ ਗਿਆ ਹੈ। ਹੁਣ ਤੱਕ 11 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ 11 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਝੋਲੀ ਵੱਡੀ ਜਿੱਤ ਪਾਈ ਤੇ ਅੱਜ ਸਰਕਾਰ ਲੋਕਾਂ ਦੇ ਦੁਆਰ 'ਤੇ ਜਾ ਕੇ ਉਨਾਂ ਦੇ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਆਪਣੇ ਉਸ ਫੈਸਲੇ 'ਤੇ ਪੂਰੀ ਖੁਸ਼ੀ ਅਤੇ ਤਸੱਲੀ ਪ੍ਰਗਟਾ ਰਹੇ ਹਨ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਰਣਜੀਤ ਸਿੰਘ ਰਾਣਾ- ਜਗਤਪੁਰਾ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ- ਆਰ.ਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਗੁਰਜੀਤ ਸਿੰਘ, ਗੁਰਜੀਤ ਸਿੰਘ, ਜਗਬੀਰ ਸਿੰਘ, ਅਮਰਿੰਦਰ ਸਿੰਘ,ਮਨਦੀਪ ਸਿੰਘ, ਜਸਵੀਰ ਸਿੰਘ. ਵੀ ਹਾਜ਼ਰ ਸਨ। 

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD