Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ  ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

ਮੰਤਰੀ ਨੇ  ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।” ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। 

ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ  ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। 

ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ।

ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD