Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਲੋਕ ਸਮੱਸਿਆਵਾਂ ਸੁਣੀਆਂ

ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਹਲਕਾ ਨਿਵਾਸੀ

Dalbir Singh Thong, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਬਾਬਾ ਬਕਾਲਾ ਸਾਹਿਬ , 06 Feb 2024

Last updated on: Feb 06, 2024, 00:00 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਹਲਕੇ ਵਿਚ ਲਗਾਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ।

ਵਿਧਾਇਕ ਸ. ਟੌਂਗ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਰਾਜ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਉੱਥੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਾਜ ਦੇ ਲੋਕਾਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਪੱਖੋਂ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਮੁੜ ਦੁਹਰਾਇਆ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿਚ ਰੋਜ਼ਾਨਾ 4 ਕੈਂਪ ਲੱਗਣਗੇ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾਣਗੇ। ਇਸ ਮੌਕੇ ਐਸ ਡੀ ਐਮ ਸ੍ਰੀ ਲਾਲ ਵਿਸਵਾਸ਼ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਉਨਾਂ ਨਾਲ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ 8 ਫਰਵਰੀ ਨੂੰ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਕੈਂਪ ਉਮਰਾਨੰਗਲ, ਛਾਪਿਆਂਵਾਲੀ, ਸਠਿਆਲਾ ਤੇ ਮੱਧੇਪੁਰ ਬਾਣੀਆਂ ਵਿਖੇ ਲਗਾਏ ਜਾਣਗੇ।

 

Tags: Dalbir Singh Thong , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD