ਯੁਵਕ ਸੇਵਾਵਾਂ ਕਲੱਬ ਵਾਰਡ ਨੰਬਰ 24, ਫਰੀਦਕੋਟ ਦਿਹਾਤੀ ਅਤੇ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਮਾਈ ਗੋਦੜੀ ਸਾਹਿਬ ਨੂੰ ਸਮਾਜਿਕ ਬੁਰਾਈਆਂ ਦੇ ਖਿਲਾਫ ਲੜਨ ਲਈ ਵਿੱਤੀ ਸਹਾਇਤਾ ਦੇ ਕੇ ਉਹਨਾਂ ਦੇ ਹੱਥ ਮਜਬੂਤ ਕਰਨ ਦੇ ਮੰਤਵ ਨਾਲ ਅੱਜ ਫਰੀਦਕੋਟ ਦੇ ਤਿੰਨ ਯੂਥ ਕਲੱਬਾਂ ਨੂੰ ਪ੍ਰਤੀ ਕਲੱਬ 42 ਹਜਾਰ ਰੁਪਏ ਕੁੱਲ 1.27 ਲੱਖ ਦੇ ਚੈੱਕ ਵੰਡੇ। ਇਸ ਮੌਕੇ ਬੋਲਦਿਆਂ ਬੀਬਾ ਬੇਅੰਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮੇਂ ਦਾ ਹਾਣੀ ਬਣਾਉਣ ਲਈ ਸਾਰਥਕ ਕਦਮ ਪੁੱਟੇ ਜਾ ਰਹੇ ਹਨ।
ਉਹਨਾਂ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹਨਾਂ ਪੈਸਿਆਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ ਤਾਂ ਜੋ ਇਹਨਾਂ ਕਲੱਬਾਂ ਨਾਲ ਜੁੜੇ ਹੋਏ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ ਅਤੇ ਨਸ਼ਿਆਂ ਤੋਂ ਬੇਮੁਖ ਕੀਤਾ ਜਾਵੇ। ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਖਿੱਤੇ ਦੇ ਨੌਜਵਾਨਾਂ ਵੱਲੋਂ ਪਹਿਲਾਂ ਵੀ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਗਈਆਂ ਹਨ ਅਤੇ ਵੱਡੇ ਵਿਸ਼ਵ ਅਤੇ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਤਗਮੇ ਹਾਸਿਲ ਕੀਤੇ ਗਏ ਹਨ।
ਜਿਨਾਂ ਨੌਜਵਾਨਾਂ ਨੇ ਮੈਡਲ ਪ੍ਰਾਪਤ ਕੀਤੇ ਹਨ ਉਹਨਾਂ ਦੇ ਖੇਡ ਜੀਵਨ ਦੀ ਸ਼ੁਰੂਆਤ ਛੋਟੇ ਪੱਧਰ ਤੇ ਹੀ ਹੋਈ ਹੈ ਅਤੇ ਇਹ ਧਨ ਰਾਸ਼ੀ ਅਜਿਹੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਹਾਈ ਸਿੱਧ ਹੋਵੇਗੀ। ਇਸ ਪੈਸੇ ਨਾਲ ਇਹ ਨੌਜਵਾਨ ਆਪਣੇ ਕਲੱਬ ਦੇ ਪੱਧਰ ਤੇ ਖੇਡਾਂ ਦਾ ਸਮਾਨ ਖਰੀਦ ਸਕਦੇ ਹਨ ਜਿਸ ਨਾਲ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨ ਇੱਥੇ ਪ੍ਰੈਕਟਿਸ ਕਰਕੇ ਇਲਾਕੇ ਦਾ ਨਾਮ ਰੋਸ਼ਨ ਕਰ ਸਕਦੇ ਹਨ।