Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਨਵਾਂਸ਼ਹਿਰ , 07 Feb 2024

“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਪ੍ਰਚਾਰ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਤੋਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਵੱਖ-ਵੱਖ ਪਿੰਡਾਂ-ਵਾਰਡਾਂ ਵਿੱਚ ਲੱਗਣ ਵਾਲੇ ਕੈਂਪਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੇ ਵੱਖ-ਵੱਖ ਕੈਂਪ ਵਿੱਚ ਪਹੁੰਚੇਗੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਐਲ.ਈ.ਡੀ. ਲੱਗੀ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਦਾ ਸੰਦੇਸ਼ ਵੀ ਹੈ। ਉਨ੍ਹਾਂ ਦੱਸਿਆ ਕਿ ਜਿਸ ਪਿੰਡ ਵਿੱਚ ਕੈਂਪ ਲੱਗੇਗਾ, ਉੱਥੇ ਇਹ ਵੈਨ ਪੁੱਜੇਗੀ। 

ਜਿਸ ਨਾਲ ਉਸ ਪਿੰਡ ਦਾ ਵਿਕਾਸ ਹੋਵੇਗਾ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਵੀ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲੱਗ ਰਹੇ ਕੈਂਪ ਦੀ ਬਹੁਤ ਵਧੀਆ ਫੀਡਬੈਕ ਮਿਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਰੋਜ਼ਾਨਾ ਜ਼ਿਲ੍ਹੇ ਦੇ ਵੱਖ-ਵੱਖ ਵਿੱਚ ਲਗਾਏ ਜਾ ਰਹੇ ਹਨ। 

ਜਿਸ ਵਿੱਚ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD