Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਗੜ੍ਹਸ਼ੰਕਰ ਵਿਖੇ ਜ਼ੋਰਦਾਰ ਸਵਾਗਤ

ਮੁੱਖ ਮੰਤਰੀ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੁਬਰੂ ਕਰਨ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ : ਡਿਪਟੀ ਸਪੀਕਰ ਰੌੜੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tableaus Of Punjab History

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 07 Feb 2024

’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਅੱਜ ਦੇਰ ਸ਼ਾਮ ਗੜ੍ਹਸ਼ੰਕਰ ਪਹੁੰਚਣ 'ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਜ਼ੋਰਦਾਰ ਸਵਾਗਤ ਕੀਤਾ ਗਿਆ। 

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।  

ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੁਬਰੂ ਕਰਨ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। 

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਅਮੀਰ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਅੱਜ ਗੜ੍ਹਸ਼ੰਕਰ ਰਾਹੀਂ ਹੁਸ਼ਿਆਰਪੁਰ ਜਿਲੇ ਦੀ ਹੱਦ ਵਿਚ ਦਾਖਲ ਹੋਈਆ।

ਭਲਕੇ ਮਾਹਿਲਪੁਰ ਅਤੇ ਚੱਬੇਵਾਲ ਰੁਕਣ ਉਪਰੰਤ ਇਹ ਝਾਕੀਆਂ ਹੁਸ਼ਿਆਰਪੁਰ ਸ਼ਹਿਰ ਪਹੁੰਚਣਗੀਆ, ਜਿਥੇ ਸ਼ਹੀਦ ਭਗਤ ਸਿੰਘ ਚੌਕ, ਸਰਕਾਰੀ ਕਾਲਜ ਚੌਕ, ਪ੍ਰਭਾਤ ਚੌਕ, ਟਾਂਡਾ ਬਾਈਪਾਸ ਅਤੇ ਨਲੋਈਆਂ ਚੌਕ ਵਿਖੇ ਲੋਕ ਇਨ੍ਹਾਂ ਦੇ ਰੁਬਰੂ ਹੋਣਗੇ। ਉਪਰੰਤ ਇਹ ਝਾਕੀਆਂ ਹਰਿਆਣਾ, ਭੂੰਗਾ, ਗੜ੍ਹਦੀਵਾਲਾ, ਦਸੂਹਾ, ਉੱਚੀ ਬੱਸੀ ਤੋ ਹੁੰਦੀਆਂ ਹੋਈਆਂ ਮੁਕੇਰੀਆਂ ਪਹੁੰਚਣਗੀਆਂ ਅਤੇ ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨਗੀਆਂ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tableaus Of Punjab History

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD