Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੋਟੜਾ ਅਮਰੂ ਤੋਂ ਘਾਸੀਵਾਲਾ ਰੋਡ ’ਤੇ ਬਣਨ ਵਾਲੇ ਹਾਈ ਲੈਵਲ ਬ੍ਰਿਜ ਦਾ ਨੀਂਹ ਪੱਥਰ ਰੱਖਿਆ

2.77 ਕਰੋੜ ਨਾਲ ਬਣਨ ਵਾਲਾ ਪੁਲ ਮੁਕੰਮਲ ਹੋਣ ਮਗਰੋਂ ਲੋਕਾਂ ਲਈ ਬਣੇਗਾ ਵਰਦਾਨ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 07 Feb 2024

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਪੁਲਾਂਘ ਪੁਟਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੋਟੜਾ ਅਮਰੂ ਤੋਂ ਘਾਸੀਵਾਲਾ ਸੜਕ ’ਤੇ ਸਥਿਤ ਸਰਹਿੰਦ ਚੋਅ ’ਤੇ ਕਰੀਬ 2.77 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਬ੍ਰਿਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਇਥੋਂ ਦੇ ਨਿਵਾਸੀਆਂ ਦੀ ਬਹੁਤ ਅਹਿਮ ਤੇ ਵੱਡੀ ਮੰਗ ਹੈ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬਰਸਾਤੀ ਦਿਨਾਂ ਦੇ ਦੌਰਾਨ ਇਸ ਪੁਲ ਦੀ ਕਮੀ ਕਾਰਨ ਲੋਕਾਂ ਨੂੰ ਪਾਣੀ ਦੀ ਮਾਰ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੁੁਲ ਦੇ ਨਿਰਮਾਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੁਹਰਾਇਆ ਕਿ ਹਲਕਾ ਸੁਨਾਮ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾ ਤੋਂ ਉਹ ਚੰਗੀ ਤਰ੍ਹਾਂ ਵਾਕਫ ਹਨ ਅਤੇ ਪੜਾਅਵਾਰ ਸਭ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਵੀ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪੁਲ ਦੀ ਲੰਬਾਈ ਕਰੀਬ 42 ਮੀਟਰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਦੇ ਪੱਧਰ ਤੋਂ ਉਪਰ ਉਠ ਕੇ ਸਮੁੱਚੇ ਹਲਕੇ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਂਝੇ ਕੰਮ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਹਨ। 

ਜਿਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚੜ੍ਹਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਦ੍ਰਿੜਤਾ, ਮਿਹਨਤ ਤੇ ਇਮਾਨਦਾਰੀ ਨਾਲ ਲੱਗੀ ਹੋਈ ਹੈ। ਇਸ ਮੌਕੇ ਮੋਹਿਤ ਕੁਮਾਰ ਐਸ.ਡੀ.ਓ, ਸੁਖਪਾਲ ਸਿੰਘ, ਗੁਰਚਰਨ ਸਿੰਘ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਸਰਪੰਚ, ਲਾਭ ਸਿੰਘ ਨੀਲੋਵਾਲ, ਦੇਵ ਸਿੰਘ ਮੈਂਬਰ, ਡਾ. ਪ੍ਰੀਤਮ ਸਿੰਘ, ਗੁਰਿੰਦਰਪਾਲ ਖੇੜੀ, ਦੀਪ ਸਰਪੰਚ, ਨਰਿੰਦਰ ਠੇਕੇਦਾਰ, ਗੁਰਪਿਆਰ ਸਿੰਘ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD