Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਦੂਜੇ ਦਿਨ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਲਿਆ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ-ਡਿਪਟੀ ਕਮਿਸ਼ਨਰ

ਵੱਖ-ਵੱਖ ਪਿੰਡਾਂ ਲੱਗੇ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਤੇ ਸਰਾਕਰੀ ਸਕੀਮਾਂ ਦਾ ਲਾਭ ਲੈਣ ਲਈ ਆਈਆਂ 230 ਅਰਜ਼ੀਆਂ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab. Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 07 Feb 2024

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ 17 ਵਿਸ਼ੇਸ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ। ਇਹਨਾਂ ਕੈਂਪਾਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਪਿੰਡ ਦਿਓ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ ਪਿੰਡ ਡਾਲੀਰੀ ਵਿਖੇ ਵਿਸ਼ੇਸ ਤੌਂਰ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਕੈਂਪ ਲਗਾਉਣ ਦੀ ਸ਼ੁਰੂਆਤ 06 ਫਰਵਰੀ ਤੋਂ ਹੋ ਚੁੱਕੀ ਹੈ ਅਤੇ ਇਕ ਮਹੀਨੇ ਤੱਕ ਇਹ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਵੱਲੋਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 04 ਸਬ ਡਵੀਜ਼ਨਾਂ ਦੇ 17 ਪਿੰਡਾਂ ਵਿੱਚ ਅੱਜ ਲਗਾਏ ਗਏ ਕੈਂਪਾਂ ਵਿਚ 230 ਸੇਵਾਵਾਂ ਲਈ ਲੋਕਾਂ ਨੇ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 08 ਫਰਵਰੀ ਨੂੰ ਵੀ ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਸਵੇਰੇ 10 ਵਜੇ ਤੋਂ 01 ਵਜੇ ਤੱਕ ਪਿੰਡ ਕਲਸੀਆਂ ਖੁਰਦ, ਦੋਦੇ, ਕਾਜ਼ੀਵਾਲ, ਜੌਹਲ ਢਾਏ ਵਾਲਾ, ਸੈਦਪੁਰ, ਸੰਗਵਾਂ, ਗਹਿਰੀ, ਬ੍ਰਾਹਮਪੁਰਾ, ਕੋਟ ਧਰਮ ਚੰਦ ਖੁਰਦ, ਦੁੱਗਰੀ ਵਿਖੇ ਅਤੇ ਬਾਅਦ ਦੁਪਹਿਰ 02 ਤੋਂ 05 ਵਜੇ ਤੱਕ  ਪਿੰਡ ਡੱਲ, ਮੱਲ ਚੱਕ, ਤੁੜ, ਬਾਹਮਣੀ ਵਾਲਾ, ਉੱਬੋਕੇ, ਕਲਸ ਬੁਰਜ, ਕੋਟ ਜਸਪਤ ਜਮਸਤਪੁਰ, ਬਹਿਣੀਵਾਲੀਪੁਰ ਵਿਖੇ ਕੈਂਪ ਲਗਾਏ ਜਾਣਗੇ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab. Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD