ਭਾਜਪਾ ਦੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਬਿੰਦਰਾ ਨੇ ਨਵੀਂ ਦਿੱਲੀ ਵਿਖੇ ਭਾਰਤ ਦੇ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਰਾਜ ਮੰਤਰੀ ਗਿਰੀਰਾਜ ਸਿੰਘ ਨਾਲ ਇੱਕ ਅਹਿਮ ਮੀਟਿੰਗ ਕੀਤੀ। ਗਿਰੀਰਾਜ ਸਿੰਘ ਭਾਜਪਾ ਦੇ ਸੀਨੀਅਰ ਨੇਤਾ ਹਨ, ਉਹ ਬੇਗੂਸਰਾਏ ਤੋਂ ਲੋਕ ਸਭਾ ਮੈਂਬਰ ਹਨ। ਬੀਜੇਪੀ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ 'ਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਤੋਂ ਪਹਿਲਾਂ ਉਹ ਬਿਹਾਰ ਤੋਂ ਲੋਕ ਸਭਾ ਮੈਂਬਰ ਵੀ ਰਹਿ ਚੁੱਕੇ ਹਨ।
ਸੁਖਵਿੰਦਰ ਸਿੰਘ ਬਿੰਦਰਾ, ਸਾਬਕਾ ਚੇਅਰਮੈਨ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ (ਪੰਜਾਬ ਸਰਕਾਰ) ਨੇ 2024 ਦੀਆਂ ਚੋਣਾਂ ਵਿੱਚ ਪੰਜਾਬ ਦੀ ਤਰੱਕੀ ਲਈ ਯੂਥ ਸਸ਼ਕਤੀਕਰਨ ਅਤੇ ਪੰਜਾਬ ਦੇ ਵਿਕਾਸ ਯੋਜਨਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀਆਂ ਸ਼੍ਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਸ਼੍ਰੀ ਜੇਪੀ ਨੱਡਾ ਦੀ ਅਗਵਾਈ ਵਿੱਚ ਭਾਜਪਾ ਹਾਈਕਮਾਂਡ ਦੇਸ਼ ਭਰ ਵਿੱਚ ਪਾਰਟੀ ਦਾ ਦਿਨ-ਬ-ਦਿਨ ਸਫਲਤਾਪੂਰਵਕ ਵਿਸਥਾਰ ਕਰ ਰਹੀ ਹੈ।
ਉਨ੍ਹਾਂ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਕਈ ਨਵੇਂ ਪ੍ਰੋਜੈਕਟ ਲਿਆਉਣ, ਹਰ ਪਿੰਡ ਵਿੱਚ ਪੰਚਾਇਤ ਨੂੰ ਵੱਧ ਅਧਿਕਾਰ ਦੇਣ ਅਤੇ ਪੰਚਾਇਤ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਪਰਾਲੇ ਕਰਨ ਦੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਲੁਧਿਆਣਾ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਲੱਖਾਂ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ। ਉਨ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਮੰਗ ਕੀਤੀ।
ਬਿੰਦਰਾ ਨੇ ਕਿਹਾ ਕਿ 2024 'ਚ ਪੰਜਾਬ 'ਚ ਭਾਜਪਾ ਦੀ ਸਰਕਾਰ ਆਉਣ 'ਤੇ ਲੁਧਿਆਣਾ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ, ਸੜਕਾਂ, ਸਕੂਲ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਨੌਜਵਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 2024 ਦੀਆਂ ਚੋਣਾਂ ਵਿੱਚ ਭਾਜਪਾ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ।