Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਦੂਜੇ ਦਿਨ ਵੀ ਜ਼ਿਲ੍ਹੇ 'ਚ ਲੱਗੇ 24 ਵਿਸ਼ੇਸ਼ ਕੈਂਪ

ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਬੇਦੀ ਨੇ ਨਲਾਸ ਵਿਖੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ

Dr. Harjinder Singh Bedi, Additional Deputy Commissioner Rural Development, Patiala, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 07 Feb 2024

Last updated on: Feb 07, 2024, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜਰੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। 

ਇਹ ਵੈਨਾਂ ਅੱਜ ਸਾਰੀਆਂ ਸਬ ਡਵੀਜਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਪੁਰਾ ਦੇ ਪਿੰਡ ਨਲਾਸ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ। ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ।

ਡਾ. ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਪੁੱਜਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਨੇ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਦਾ ਜਾਇਜ਼ਾ ਲਿਆ ਅਤੇ ਇਸ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ 'ਤੇ ਤਸੱਲੀ ਪ੍ਰਗਟਾਈ।

 

Tags: Dr. Harjinder Singh Bedi , Additional Deputy Commissioner Rural Development , Patiala , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD