Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ‘ਚ ਲਗਾਏ ਗਏ ਵਿਸ਼ੇਸ਼ ਕੈਂਪ

ਲੋਕ ਆਪਣੇ ਸਰਕਾਰੀ ਵਿਭਾਗਾਂ ਸਬੰਧੀ ਕੰਮ ਆਪਣੇ ਘਰ ਦੇ ਨੇੜੇ ਕਰਵਾ ਸਕਦੇ ਹਨ, ਡਿਪਟੀ ਕਮਿਸ਼ਨਰ

DC Barnala, Deputy Commissioner Barnala, Jitendra Jorwal, Barnala, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਬਰਨਾਲਾ , 07 Feb 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਦੀਆਂ ਸਕੀਮਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸਬ ਡਵੀਜ਼ਨਾਂ ‘ਚ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ ਉਪਰਾਲੇ ਦਾ ਲਾਹਾ ਲੈਂਦੇ ਹੋਏ ਨਵਾਂ ਵਿਆਹੁਤਾ ਜੋੜਾ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਿੰਡ ਗੰਗੋਹਰ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਲਗਾਏ ਗਏ ਕੈਂਪ ‘ਚ  ਆਪਣਾ ਵਿਆਹ ਰਜਿਸਟਰ ਕਰਵਾਉਣ ਆਏ ਸਨ।

ਇੰਦਰਜੀਤ ਸਿੰਘ ਵਾਸੀ ਕੁਰੜ ਦਾ ਵਿਆਹ ਗੁਰਿੰਦਰ ਜੀਤ ਕੌਰ ਨਾਲ 19 ਜਨਵਰੀ ਨੂੰ ਹੋਇਆ ਸੀ। ਉੱਪ ਮੰਡਲ ਮੈਜਿਸਟ੍ਰੇਟ ਸ. ਸਤਵੰਤ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਕੈਂਪ ‘ਚ  ਜੋੜੇ ਨੇ ਅੱਜ ਹੀ ਬਿਨੈ ਪੱਤਰ ਦਿੱਤਾ ਅਤੇ ਅੱਜ ਹੀ ਮੌਕੇ ਉੱਤੇ ਉਨ੍ਹਾਂ ਨੂੰ ਵਿਆਹ ਦੇ ਰਜਿਸਟ੍ਰੇਸ਼ਨ ਸਬੰਧੀ ਸਰਟੀਫਿਕੇਟ ਜਾਰੀ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਨੂੰ ਜਨਮ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਉਸਾਰੀ ਕਿਰਤੀਆਂ ਦੇ ਕਾਰਡ ਨਵਿਆਉਣ, ਜਨਮ ਸਰਟੀਫਿਕੇਟ ‘ਚ ਸੋਧ ਕਰਨ ਸਬੰਧੀ ਅਤੇ ਹੋਰ ਕੰਮ ਮੌਕੇ ਉੱਤੇ ਕੈਂਪ ‘ਚ ਹੀ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੌਕੇ ਉੱਤੇ ਪ੍ਰਾਪਤ ਦਰਖਾਸਤਾਂ ਦੀ ਐਂਟਰੀ ਇਕ ਵਿਸ਼ੇਸ਼ ਸਾਫਟਵੇਅਰ ‘ਚ ਕੀਤੀ ਜਾਂਦੀ ਹੈ ਜਿਸ ਦੀ ਨਿਗਰਾਨੀ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਹਰ ਇਕ ਬਿਨੈਕਾਰ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ ਤਾਂ ਜੋ ਜੇ ਕਰ ਕਿਸੇ ਦੀ ਬਿਨੈਕਾਰ ਨੂੰ ਸੇਵਾ ਦੇਣ ‘ਚ ਦੇਰੀ ਹੁੰਦੀ ਹੈ ਜਾਂ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਸਬੰਧੀ ਰਿਕਾਰਡ ਆਸਾਨੀ ਨਾਲ ਮਿਲ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ‘ਚ ਪੁੱਜ ਕੇ ਲਾਹਾ ਲੈਣ। ਉਨ੍ਹਾਂ ਦੱਸਿਆ 43 ਤਰੀਕੇ ਦੀਆਂ ਲੋਕ ਭਲਾਈ ਸੇਵਾਵਾਂ ਸਬੰਧੀ ਕੰਮ ਇਨ੍ਹਾਂ ਕੈਂਪਾਂ 'ਚ ਨਬੇੜੇ ਜਾ ਰਹੇ ਹਨ। 

ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਵਿਆਹ ਦੀ ਰਜਿਸਟਰੇਸ਼ਨ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸ਼ਾਮਲ ਹਨ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜਰੂਰੀ ਹੈ।

 

Tags: DC Barnala , Deputy Commissioner Barnala , Jitendra Jorwal , Barnala , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD