Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਢੰਡੀ ਖੁਰਦ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਜਲਾਲਾਬਾਦ ਦੇ ਵਿਧਾਇਕ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ , 07 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਢੰਡੀ ਖੁਰਦ ਵਿਖੇ ਲੱਗੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕੈਂਪ ਦਾ ਨਿਰੀਖਣ ਕੀਤਾ।

 ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਦਿੱਕਤ ਨਾ ਆਵੇ। ਇਸ ਲਈ ਪਿੰਡ ਪਿੰਡ ਇਸ ਤਰਾਂ ਦੇ ਕੈਂਪ ਲਗਾ ਕੇ ਸਰਕਾਰੀ ਵਿਭਾਗ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਸੇਵਾਵਾਂ ਮੁਹਈਆ ਕਰਵਾ ਰਹੇ ਹਨ। 

ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਉਪਰਾਲੇ ਕਰ ਰਹੀ ਹੈ ਕਿ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਵੀ ਮੁਸ਼ਕਲ ਨਾ ਆਵੇ ਇਸੇ ਲਈ ਜਮੀਨਾਂ ਦੀ ਖਰੀਦੋ ਫਰੋਖਤ ਮੌਕੇ ਲਈ ਜਾਣ ਵਾਲੀ ਐਨਓਸੀ ਦੀ ਸ਼ਰਤ ਨੂੰ ਵੀ ਪੰਜਾਬ ਸਰਕਾਰ ਨੇ ਖਤਮ ਕਰ ਦਿੱਤਾ ਹੈ। ਉਹਨਾਂ ਆਖਿਆ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਸੌਖ ਹੋਵੇਗੀ।

ਵਿਧਾਇਕ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਨੌਕਰੀਆਂ ਦੀ ਗੱਲ ਕਰਦਿਆਂ ਦੱਸਿਆ ਕਿ ਹੁਣ ਤੱਕ 40 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪੰਜਾਬ ਦੇ ਨੌਜਵਾਨਾਂ ਨੂੰ ਸੂਬਾ ਸਰਕਾਰ ਨੇ ਮੁਹਈਆ ਕਰਵਾਈਆਂ ਹਨ। ਇਸ ਮੌਕੇ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸ ਤੋਂ ਬਿਨਾਂ ਜਲਾਲਾਬਾਦ ਉਪ ਮੰਡਲ ਵਿੱਚ ਜੋਧਾ ਭੈਣੀ, ਬਘੇ ਕੇ ਉਤਾੜ, ਬਾਹਮਣੀ ਵਾਲਾ ਪਿੰਡਾਂ ਵਿਖੇ ਵੀ ਅੱਜ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵਰਾਜ ਸ਼ਰਮਾ, ਮੰਦੀਪ ਬਰਾੜ, ਅਸ਼ੋਕ ਵਾਟਸ, ਮੁਖਤਿਆਰ ਸਿੰਘ ਆਦਿ ਪਿੰਡ ਦੇ ਸਰਪੰਚ ਮੌਜੂਦ ਸਨ।

8 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਲੋਕ ਸੁਵਿਧਾ ਕੈਂਪ

8 ਫਰਵਰੀ ਨੂੰ ਜਲਾਲਾਬਾਦ ਉਪ ਮੰਡਲ ਦੇ ਘੁਬਾਇਆ ਤੇ ਚੱਕ ਗੁਲਾਮ ਰਸੂਲ ਵਾਲਾ(ਵੈਰੋ ਕੇ) ਵਿਖੇ ਸਵੇਰੇ 10 ਵਜੇ ਤੋਂ ਕੈਂਪ ਲਗੇਗਾ ਜਿਥੇ ਪਿੰਡ ਚੱਕ ਘੁਬਾਇਆ, ਚੱਕ ਕਬਰ ਵਾਲਾ, ਕਾਠਗੜ, ਢਾਣੀ ਕਰਤਾਰ ਸਿੰਘ, ਰੋੜਾ ਵਾਲਾ (ਤਾਰੇ ਵਾਲਾ) ਦੇ  ਵਸਨੀਕ ਪਹੁੰਚ ਕੇ ਸੇਵਾਵਾਂ ਹਾਸਲ ਕਰ ਸਕਦੇ ਹਨ। ਇਸੇ ਤਰ੍ਹਾਂ ਦੁਪਹਿਰ 2 ਵਜੇ ਤੋਂ ਪਿੰਡ ਜਾਨੀਸਰ ਤੇ ਆਲਮ ਕੇ ਵਿਖੇ ਕੈਂਪ ਲਗਾਇਆ ਜਾਵੇਗਾ ਜਿਥੇ ਚੱਕ ਸੁਕੜ, ਢਾਣੀ ਪੰਜਾਬ ਪੁਰਾ, ਬਘੇ ਕੇ ਹਿਠਾੜ, ਸੰਤੋਖ ਸਿੰਘ ਵਲਾ, ਚੱਕ ਜਾਨੀਸਰ ਪਿੰਡਾਂ ਦੇ ਲੋਕ ਇਸ ਕੈਂਪ ਦਾ ਲਾਭ ਉਠਾ ਸਕਦੇ ਹਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD