Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

"ਆਪ ਦੀ ਸਰਕਾਰ ਆਪ ਦੇ ਦੁਆਰ"-ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਨੇ ਜਨ ਸੁਣਵਾਈ ਕੈਂਪ ਵਿੱਚ ਕੀਤੀ ਸ਼ਿਰਕਤ

ਲੋਕਾਂ ਦੀਆਂ ਮੁਸ਼ਕਿਲਾਂ ਦੇ ਫੌਰੀ ਹੱਲ ਲਈ ਦਿੱਤੇ ਨਿਰਦੇਸ਼

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 08 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ  ਨੇ ਵਾਰਡ ਨੰ- 4,5,6,7, ਪਿੰਡ ਕਿਲ੍ਹਾ ਨੌਂ ਅਤੇ ਮਚਾਕੀ ਖੁਰਦ ਵਿਖੇ ਲੱਗੇ ਇਨ੍ਹਾਂ ਕੈਂਪਾਂ ਵਿੱਚ ਨਿੱਜੀ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ।

ਸ.ਸੇਖੋਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੌਕੇ ਉੱਤੇ ਪ੍ਰਾਪਤ ਦਰਖਾਸਤਾਂ ਦੀ ਐਂਟਰੀ ਇਕ ਵਿਸ਼ੇਸ਼ ਸਾਫਟਵੇਅਰ ਵਿੱਚ ਕੀਤੀ ਜਾਂਦੀ ਹੈ ਜਿਸ ਦੀ ਨਿਗਰਾਨੀ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। 

ਹਰ ਇਕ ਬਿਨੈਕਾਰ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ ਤਾਂ ਜੋ ਜੇਕਰ ਕਿਸੇ ਵੀ ਬਿਨੈਕਾਰ ਨੂੰ ਸੇਵਾ ਦੇਣ ਵਿੱਚ ਦੇਰੀ ਹੁੰਦੀ ਹੈ ਜਾਂ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਸਬੰਧੀ ਰਿਕਾਰਡ ਆਸਾਨੀ ਨਾਲ ਮਿਲ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜ ਕੇ ਲਾਹਾ ਲੈਣ। ਉਨ੍ਹਾਂ ਦੱਸਿਆ 43 ਲੋਕ ਭਲਾਈ ਸੇਵਾਵਾਂ ਸਬੰਧੀ ਕੰਮ ਇਨ੍ਹਾਂ ਕੈਂਪਾਂ ਵਿੱਚ ਨਬੇੜੇ ਜਾ ਰਹੇ ਹਨ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਵੱਖ ਵੱਖ ਨੋਡਲ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਅੱਜ ਫ਼ਰੀਦਕੋਟ ਦੇ ਵਾਰਡ ਨੰ- 4,5,6,7,ਪਿੰਡ ਮਚਾਕੀ ਖੁਰਦ,ਅਤੇ ਕਿਲਾ ਨੌ, ਅਰਾਈਵਾਲਾ ਕਲਾਂ, ਅਤੇ ਗੋਲੇਵਾਲਾ ਬਲਾਕ ਕੋਟਕਪੂਰਾ ਦੇ ਵਾਰਡ ਨੰ-4, ਪਿੰਡ ਢਿੱਲਵਾਂ ਕਲਾਂ, ਫਿੱਡੇ ਕਲਾ ਅਤੇ ਬਲਾਕ ਜੈਤੋ ਦੇ ਵਾਰਡ ਨੰ-3 ਪਿੰਡ ਬਹਿਬਲ ਖੁਰਦ ਅਤੇ ਗੁਰੂਸਰ ਵਿਖੇ ਕੈਂਪ ਲਗਾਏ ਗਏ।

ਉਨ੍ਹਾਂ ਦੱਸਿਆ ਕਿ ਮਿਤੀ 09 ਫ਼ਰਵਰੀ ਨੂੰ ਫ਼ਰੀਦਕੋਟ ਦੇ ਪਿੰਡ ਚੱਕ ਕਾਲਾ ਤੋਲਾ, ਕਾਬਲ ਵਾਲਾ, ਹਸਨਭੱਟੀ, ਮੱਲੇਵਾਲਾ ਬਲਾਕ ਕੋਟਕਪੂਰਾ ਦੇ ਵਾਰਡ ਨੰ-5, ਜਿਉਣ ਵਾਲਾ, ਸੰਧਵਾਂ ਅਤੇ ਬਲਾਕ  ਜੈਤੋ ਦੇ ਵਾਰਡ ਨੰ- 4, ਬਰਗਾੜੀ, ਸਰਾਵਾਂ ਵਿਖੇ ਕੈਂਪ ਲਗਾਏ ਜਾਣਗੇ। 

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD