Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਿਵਲ ਸਰਜਨ ਵੱਲੋਂ ਸੀ ਐਚ ਸੀ ਚਨਾਥਲ ਕਲਾਂ ਵਿਖੇ ਸਿਹਤ ਸਹੂਲਤਾਂ ਦਾ ਨਿਰੀਖਣ

ਲਾਭਪਾਤਰੀਆਂ ਨੂੰ ਸਿਹਤ ਸਕੀਮਾਂ ਅਤੇ ਸਹੂਲਤਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ- ਸਿਵਿਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 08 Feb 2024

ਪੰਜਾਬ ਸਰਕਾਰ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸਹੂਲਤਾਂ ਦਾ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਮਿਲ ਰਿਹਾ ਹੈ ਤੇ ਲੋਕ ਇਨ੍ਹਾਂ ਸਕੀਮਾਂ ਦਾ ਭਰਭੂਰ ਲਾਹਾ ਲੇ ਰਹੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਅੱਜ ਸੀ ਐਚ ਸੀ ਚਨਾਰਥਲ ਕਲਾਂ ਵਿਖੇ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨੇ ਐਮਰਜੰਸੀ ਸੇਵਾਵਾਂ, ਓਪੀਡੀ, ਫਾਰਮੇਸੀ, ਡੈਂਟਲ, ਵੈਕਸੀਨ ਸਟੋਰ, ਓਟ ਕਲੀਨਿਕ, ਐਕਸਰੇ ਵਿਭਾਗ, ਸਕੂਲ ਹੈਲਥ, ਆਯੁਸ਼ਮਾਨ ਕਾਰਡ ਆਦਿ ਦੀ ਚੈਕਿੰਗ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਕਿਸੇ ਵੀ ਆਮ ਵਿਅਕਤੀ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਅਤੇ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਸਿਹਤ ਸਕੀਮਾਂ ਦੇ ਲਾਭਪਾਤਰੀਆਂ ਨੂੰ ਉਹਨਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ ਉਹਨਾਂ ਕਿਹਾ ਕਿ ਹਰੇਕ ਮਰੀਜ਼ ਨੂੰ ਹਸਪਤਾਲ ਦੇ ਅੰਦਰੋ ਹੀ ਦਵਾਈ ਦੇਣੀ ਯਕੀਨੀ ਬਣਾਈ ਜਾਵੇ ਤੇ ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿਚ ਆਏ ਮਰੀਜ਼ਾ ਨਾਲ ਗੱਲਬਾਤ ਕੀਤੀ । 

ਉਨ੍ਹਾਂ ਦੱਸਿਆ ਕਿ ਸਰਕਾਰ ਐਕਸ—ਰੇ ਅਤੇ ਅਲਟ੍ਰਾਂਸਾਊਡ ਕਰਵਾਉਣ ਲਈ ਜਿਲ੍ਹਾ ਅਧੀਨ ਪ੍ਰਾਈਵੇਟ ਸੈਂਟਰ ਇੰਪੈਨਲ ਕੀਤੇ ਹਨ, ਜਿਥੇ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਰੈਫਰ ਕੀਤੇ ਲੋੜਵੰਦ ਮਰੀਜ਼ ਦਾ ਸਰਕਾਰੀ ਰੇਟਾਂ ਤੇ ਐਕਸ—ਰੇ ਅਤੇ ਅਲਟ੍ਰਾਸਾਂਊਡ ਕੀਤਾ ਜਾਵੇਗਾ।ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਹਸਪਤਾਲ ਵਿੱਚੋਂ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਸਿਵਿਲ ਸਰਜਨ ਨਾਲ ਸੰਪਰਕ ਕਰਨ। 

ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 'ਤੇ ਵੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਿੰਦਰ ਸਿੰਘ, ਮੈਡੀਕਲ ਅਫਸਰ ਡਾਕਟਰ ਪੁਨੀਤ ਕੌਰ ਜਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਸ਼ਨ ਮਹਾਵੀਰ ਸਿੰਘ, ਫਾਰਮੇਸੀ ਅਫਸਰ ਨਿਰਪਾਲ ਸਿੰਘ ਤੇ ਹੋਰ ਮੌਜੂਦ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD