Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 25 ਭਗੌੜੇ ਅਪਰਾਧੀ ਗ੍ਰਿਫ਼ਤਾਰ

1 ਜਨਵਰੀ ਤੋਂ ਹੁਣ ਤੱਕ ਕੁੱਲ 76 ਭਗੌੜਿਆਂ ਨੂੰ ਕੀਤਾ ਚੁੱਕੈ ਕਾਬੂ-ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ

Crime News Punjab, Punjab Police, Police, Crime News, Moga Police, Moga

5 Dariya News

5 Dariya News

5 Dariya News

ਮੋਗਾ , 08 Feb 2024

Last updated on: Feb 08, 2024, 00:00 IST

ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਅਪਰਾਧੀਆਂ ਨਾਲ ਸਖਤੀ ਨਾਲ ਨਿਪਟਣ ਬਾਰੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਮੋਗਾ ਪੁਲਿਸ ਨੂੰ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ 25 ਭਗੌੜੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ  ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਅੱਜ 25 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਨ੍ਹਾਂ ਵਿੱਚੋਂ 24 ਭਗੌੜਿਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਮੁਕੱਦਮੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰਾਂ, ਭਗੌੜਿਆਂ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾ ਰਿਹਾ, ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ 1 ਜਨਵਰੀ 2024 ਤੋਂ ਹੁਣ ਤੱਕ 76 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ 3 ਭਗੌੜਿਆਂ ਨੂੰ ਖਾਰਜ ਕਰਵਾਇਆ ਗਿਆ ਹੈ।

ਜਿਕਰਯੋਗ ਹੈ ਕਿ ਅੱਜ ਫੜ੍ਹੇ ਗਏ ਭਗੌੜਿਆਂ ਵਿੱਚ ਮੁਖਤਿਆਰ ਸਿੰਘ ਪੁੱਤਰ ਕਰਤਾਰ ਸਿੰਘ, ਮੇਜਰ ਸਿੰ ਘਪੁੱਤਰ ਲਾਲ ਸਿੰਘ, ਗੁਰਦੇਵ ਸਿੰਘ ਪੁੱਤਰ ਪੂਰਨ ਸਿੰਘ, ਸੁਖਦੀਸ਼ ਸਿੰਘ ਉਰਫ਼ ਸੀਪਾ ਪੁੱਤਰ ਨਿਰਮਲ ਸਿੰਘ, ਸੁੱਖ ਸਿੰਘ ਪੁੱਤਰ ਦਰਸ਼ਨ ਸਿੰਘ, ਰਾਮ ਸਿੰਘ ਪੁੱਤਰ ਦਾਰਾ ਸਿੰਘ, ਗੁਰਜੰਟ ਸਿੰਘ ਪੁੱਤਰ ਦਰਸ਼ਨ ਸਿੰਘ, ਬਲਵੀਰ ਸਿੰਘ ਉਬਰਫ਼ ਬੇਰੀ ਪੁੱਤਰ ਮਿਲੋ ਸਿੰਘ, ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਦਰਸ਼ਨ ਸਿੰਘ ਪੁੱਤਰ ਮਹਿੰਦਰ ਸਿੰਘ, ਮੋਹਨ ਸਿੰਘ ਪੁੱਤਰ ਗੋਪਾਲ ਸਿੰਘ, ਜਗਦੀਪ ਸਿੰਘ ਪੁੱਤਰ ਦਰਸ਼ਨ ਸਿੰਘ, ਮਹਿੰਦਰ ਸਿੰਘ ਪੁੱਤਰ ਰਣਜੀਤ ਸਿੰਘ, ਸੁਖਮੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਬਿੱਕਰ ਸਿੰਘ ਪੁੱਤਰ ਇੰਦਰ ਸਿੰਘ, ਪਰਮਜੀਤ ਸਿੰਘ ਪੁੱਤਰ ਮੰਗਲ ਸਿੰਘ, ਠਾਕਰ ਸਿੰਘ ਪੁੱਤਰ ਚੂਹੜ ਸਿੰਘ, ਦਰਸ਼ਨ ਸਿੰਘ ਪੁੱਤਰ ਬਚਨ ਸਿੰਘ, ਕੁੰਦਨ ਸਿੰਘ ਪੁੱਤਰ ਪਾਖਰ ਸਿੰਘ, ਭਜਨ ਸਿੰਘ  ਪੁੱਤਰ ਚੰਨਣ ਸਿੰਘ, ਸ਼ੁਵਿੰਦਰ ਸਿੰਘ ਉਰਫ਼ ਸ਼ਮਿੰਦਰ ਸਿੰਘ ਪੁੱਤਰ ਮੁਨਸ਼ੀ ਸਿੰਘ, ਧੀਰਾ ਸਿੰਘ ਪੁੱਤਰ ਦਾਰਾ ਸਿੰਘ, ਗੱਜਣ ਸਿੰਘ ਪੁੱਤਰ ਗੁਰਮੁਖ ਸਿੰਘ , ਰਾਮਧਰ ਸਾਹਨੀ ਪੁੱਤਰ ਜੈਪਾਲ ਉਰਫ਼ ਸਕਾਲ ਸਾਹਨੀ  ਸ਼ਾਮਿਲ ਹਨ।ਉਕਤ ਵਿੱਚੋਂ 24 ਭਗੌੜੇ ਅ/ਧ 299 ਸੀ.ਆਰ.ਪੀ.ਸੀ. ਦੇ ਮੁਕੱਦਮਾ ਨੰਬਰ 11 ਮਿਤੀ 3.01.2023 ਅ/ਧ 420/477 ਭ:ਦ 13 ਪੰਜਾਬ ਰੈਗੂਲੇਸ਼ਨ ਐਕਟ ਥਾਣਾ ਸਦਰ ਮੋਗਾ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਮੁਕੱਦਮਾ ਨੰਬਰ 113 ਮਿਤੀ 20.06.2020 ਅ/ਧ 188 ਭ:ਦ ਥਾਣਾ ਸਿਟੀ ਮੋਗਾ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD