Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਇੱਕ ਹੋਰ ਮੁਸ਼ਕਿਲ ਹੱਲ ਕਰਵਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੈਣਾਂ ਦੇਵੀ ਮੰਦਰ-ਮਾਤਾ ਮੋਦੀ ਮੰਦਰ ਦੇ ਸਾਹਮਣੇ ਵਾਲੇ ਪਾਰਕ ਨੂੰ ਉੱਚਾ ਕਰਵਾਉਣ ਅਤੇ ਇਸਦੇ ਸੁੰਦਰੀਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 08 Feb 2024

Last updated on: Feb 08, 2024, 00:00 IST

ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਇੱਕ ਹੋਰ ਮੁਸ਼ਕਿਲ ਦਾ ਪੱਕਾ ਹੱਲ ਕਰਵਾਉਣ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਥਾਨਕ ਸ਼ਹਿਰ ਦੇ ਸ੍ਰੀ ਨੈਨਾ ਦੇਵੀ-ਮਾਤਾ ਮੋਦੀ ਮੰਦਰ ਸੜਕ ਦੇ ਸਾਹਮਣੇ ਬਣੇ ਮੇਨ ਪਾਰਕ ਨੂੰ ਉੱਚਾ ਕਰਵਾਉਣ ਅਤੇ ਇਸਦੇ ਸੁੰਦਰੀਕਰਨ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹਿਰ ਦੇ ਇਸ ਮੇਨ ਪਾਰਕ ਦੀ ਬਰਸਾਤੀ ਪਾਣੀ ਨਾਲ ਕੰਧ ਟੁੱਟਣ ਕਾਰਨ ਪਾਣੀ ਭਰਨ ਅਤੇ ਖੜ੍ਹਨ ਦੀ ਸਮੱਸਿਆ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਲਗਾਤਾਰ ਅਣਗੌਲਿਆਂ ਕੀਤਾ ਗਿਆ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸਦੇ ਪੱਕੇ ਹੱਲ ਲਈ ਪਹਿਲੇ ਦਿਨ ਤੋਂ ਹੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪਾਰਕ ਸੜਕ ਤੋਂ ਪੰਜ ਫੁੱਟ ਨੀਵਾਂ ਹੋਣ ਕਾਰਨ ਸੜਕ ਦਾ ਬਰਸਾਤੀ ਪਾਣੀ ਇਸ ਪਾਰਕ ‘ਚ ਖੜ੍ਹ ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਤਕਰੀਬਨ ਮਹੀਨਾ-ਮਹੀਨਾ ਗੰਦਾ ਪਾਣੀ ਭਰਨ ਦੀ ਇਸ ਸਮੱਸਿਆ ਨਾਲ ਜੂਝਣਾ ਪੈਂਦਾ ਸੀ। 

ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਤਾਂ ਪਾਰਕ ਵਿੱਚ ਮਿੱਟੀ ਪਾ ਕੇ ਇਸ ਨੂੰ ਸੜਕ ਤੋਂ ਉੱਚਾ ਕਰਵਾਇਆ ਜਾਵੇਗਾ ਅਤੇ ਬਾਅਦ ਵਿੱਚ ਪਾਰਕ ਨੂੰ ਪਹਿਲਾਂ ਨਾਲੋਂ ਵੀ ਸੁੰਦਰ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਵਾਉਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਦਾ ਪ੍ਰਬੰਧ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਦੇ ਲੋਕਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਪੱਕੇ ਹੱਲ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਖੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਚੁੱਕੀ ਹੈ ਤਾਂ ਜੋ ਲੋਕਾਂ ਦੇ ਪੈਸੇ ਨਾਲ ਲੋਕਾਂ ਲਈ ਹੰਡਣਸਾਰ ਪ੍ਰੋਜੈਕਟ ਅਤੇ ਮਿਆਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਦੀਪ ਜਿੰਦਲ, ਗੁਰਤੇਗ ਸਿੰਘ ਨਿੱਕਾ ਐਮ.ਸੀ., ਚਮਕੌਰ ਹਾਂਡਾ ਐਮ.ਸੀ., ਹਰਪਾਲ ਹਾਂਡਾ ਐਮ.ਸੀ., ਰਵੀ ਗੋਇਲ, ਨਰਿੰਦਰ ਠੇਕੇਦਾਰ, ਸੋਨੂ ਵਰਮਾ, ਮਨਪ੍ਰੀਤ ਬਾਂਸਲ,  ਘਨ੍ਹੱਈਆ ਲਾਲ, ਸੁਭਾਸ਼ ਤਨੇਜਾ, ਰਿੰਪੀ ਥਿੰਦ, ਜਰਨੈਲ ਬੱਬੂ, ਜਸਵੰਤ ਮਾਦਾ, ਦਿਵਾਨ ਚੰਦ, ਗੋਗੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD