Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

ਲੋਕਾਂ ਵੱਲੋਂ ਇਸ ਗੀਤ ਨੂੰ ਪਸੰਦ ਕੀਤਾ ਜਾਣਾ ਬਾਲ ਸਾਹਿਤ ਲਈ ਸ਼ੁਭ ਸ਼ਗਨ- ਗੁਰਭਜਨ ਗਿੱਲ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 08 Feb 2024

Last updated on: Feb 08, 2024, 00:00 IST

ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ  ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ। ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ ਸਿੰਘ ਗਿੱਲ (ਸ਼੍ਰੋਮਣੀ ਕਵੀ) , ਪ੍ਰਿੰਸੀਪਲ  ਸੁਮਨ ਲਤਾ, ਸਰਦਾਰਨੀ ਨਵਦੀਪ ਕੌਰ ਡੀ.ਡੀ.ਪੀ.ਓ, ਡਾ.ਸੁਮੀਤ ਬਰਾੜ, ਅਵਤਾਰ ਸਿੰਘ ਏ.ਪੀ.ਓ, ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸਵਰਨਜੀਤ ਸਵੀ, ਸਤੀਸ਼ ਗੁਲਾਟੀ, ਡਾ. ਜਗਵਿੰਦਰ ਜੋਧਾ, ਕੇ.ਸਾਧੂ ਸਿੰਘ, ਜਸਲੀਨ ਕੌਰ, ਡਾ. ਅਜੀਜ਼ ਪਰਿਹਾਰ ਮੁਕੇਸ਼ ਆਲਮ, ਜਗਜੀਤ ਕਾਫ਼ਿਰ, ਡਾ.ਰਾਕੇਸ਼, ਵਰਿੰਦਰ ਜਤਵਾਨੀ, ਕੋਮਲਦੀਪ ਕੌਰ, ਗੁਰਮਿੰਦਰ ਗੁਰੀ ਤੇ ਹੋਰ ਸਖ਼ਸ਼ੀਅਤਾਂ ਨੇ ਆਪਣੇ ਕਰ ਕਮਲਾਂ ਨਾਲ਼ ਕਰਮਜੀਤ ਸਿੰਘ ਗਰੇਵਾਲ (ਲਲਤੋਂ) ਵੱਲੋਂ ਤਿਆਰ ਕੀਤਾ ਬਾਲ ਵਰਨਮਾਲ਼ਾ ਗੀਤ (ਟ) ਟੈਂਕਾ ਦਾ ਪੋਸਟਰ ਰਿਲੀਜ਼ ਕੀਤਾ।

ਵਰਨਣਯੋਗ ਹੈ ਕਿ ਗੀਤਾਂ ਰਾਹੀਂ ਨਿਵੇਕਲੇ ਢੰਗ ਨਾਲ਼ ਮਾਂ ਬੋਲੀ ਸਿਖਾਉਣ ਲਈ ਜਾਣੇ ਜਾਂਦੇ ਅਧਿਆਪਕ ਕਰਮਜੀਤ ਗਰੇਵਾਲ ਨੇ ਆਪਣੇ ਸਕੂਲ ਦੇ ਬੱਚਿਆਂ ਨਾਲ਼ ਮਿਲ ਕੇ ਪੰਜਾਬੀ ਵਰਨਮਾਲ਼ਾ ਸਿਖਾਉਣ ਲਈ ਵੀਡੀਓ ਬਣਾਏ। ਬਹੁਤ ਥੋੜੇ ਸਮੇਂ ਵਿੱਚ ਇਹ ਵੀਡੀਓ ਸੋਸ਼ਲ ਮੀਡੀਆ ਤੇ ਵੱਡੀ ਗਿਣਤੀ ਵਿੱਚ ਸੁਣੇ ਗਏ। ਇਨ੍ਹਾਂ ਨੂੰ ਦੇਸ ਅਤੇ ਵਿਦੇਸ਼ਾਂ ਵਿੱਚ ਬਹੁਤ ਪਸੰਦ ਕੀਤਾ ਗਿਆ। 

ਕਈ ਵੀਡੀਓ ਲੱਖਾਂ ਅਤੇ ਇੱਕ ਵੀਡੀਓ ਟੈਂਕਾ (ਟ) 10 ਲੱਖ ਨੂੰ ਪਾਰ ਕਰ ਗਿਆ ਜੋ ਬਾਲ ਗੀਤਾਂ ਵਿੱਚ ਨਵਾਂ ਰਿਕਾਰਡ ਹੈ।ਇਨ੍ਹਾਂ ਗੀਤਾਂ ਨੂੰ ਦਰਸ਼ਕਾਂ ਨੇ ਸੁਣਨ ਦੇ ਨਾਲ਼ ਨਾਲ਼ ਸਾਂਝੇ ਕੀਤਾ ਅਤੇ ਵੱਡੀ ਗਿਣਤੀ ਵਿੱਚ ਰੀਲਾਂ ਬਣਾਈਆਂ ਜਾ ਰਹੀਆਂ ਹਨ। ਬਹੁਤ ਸਕੂਲ ਇਨ੍ਹਾਂ ਗੀਤਾਂ ਨੂੰ ਵੱਡੀ ਸਕਰੀਨ ਤੇ ਸਕੂਲ ਦੇ ਬੱਚਿਆਂ ਨੂੰ ਦਿਖਾ ਰਹੇ ਹਨ।ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਰਮਜੀਤ ਸਿੰਘ ਗਰੇਵਾਲ ਗਰੇਵਾਲ (ਲਲਤੋਂ) ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਇਸ ਗੀਤ ਨੁੰ ਏਨਾ ਪਿਆਰ ਦੇਣਾ ਬਾਲ ਸਾਹਿਤ ਲਈ ਸ਼ੁਭ ਸ਼ਗਨ ਹੈ। 

ਬੱਚਿਆਂ ਨੂੰ ਉਸਾਰੂ ਸਾਹਿਤ ਅਤੇ ਮਾਂ ਬੋਲੀ ਪੰਜਾਬੀ ਨਾਲ਼ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ।ਗੰਧਲ਼ੇ ਗੀਤਾਂ ਦੇ ਦੌਰ ਵਿੱਚ ਤਾਜ਼ੀ ਪੌਣ ਦੇ ਬੁੱਲੇ ਵਰਗੇ ਅਜਿਹੇ ਯਤਨਾਂ ਦੀ ਅੱਜ ਬਹੁਤ ਲੋੜ ਹੈ। ਜਿਹੜੇ ਗੀਤ ਸਾਡੇ ਬਾਲਾਂ ਨੂੰ ਮਾਂ ਬੋਲੀ, ਸੱਭਿਆਚਾਰ ਤੇ ਵਿਰਾਸਤ ਨਾਲ਼ ਜੋੜਨ ਉਹਨਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੂੰ ਇਸਤੋਂ ਪਹਿਲਾਂ “ਆਓ ਪੰਜਾਬੀ ਸਿੱਖੀਏ ਵੀਡੀਓ” ਲਈ ਅਮੈਰਿਕਨ ਇੰਡੀਆ ਫਾਂਊਂਡੇਸ਼ਨ ਟ੍ਰਸਟ ਵੱਲੋਂ ਪੂਰੇ ਭਾਰਤ ਵਿੱਚੋਂ ਪਹਿਲਾਂ ਇਨਾਮ ਮਿਲਿਆ ਸੀ। ਬਾਲ ਸਾਹਿਤ ਲਈ ਉਹਨਾਂ ਦੀਆਂ ਬਾਲ ਗੀਤ, ਬਾਲ ਕਹਾਣੀਆਂ ਤੇ ਬਾਲ ਨਾਟਕ ਦੀਆਂ 10 ਪੁਸਤਕਾਂ ਆ ਚੁੱਕੀਆਂ ਹਨ। “ਛੱਡ ਕੇ ਸਕੂਲ ਮੈਨੂੰ ਆ” ਪੁਸਤਕ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਸਰਵੋਤਮ ਬਾਲ ਪੁਸਤਕ ਪੁਰਸਕਾਰ ਵੀ ਮਿਲਿਆ ਹੈ। 

ਉਹਨਾਂ ਦੇ ਲਿਖੇ ਤੇ ਗਾਏ ਇੱਕ ਗੀਤ “ਲੋਰੀ” ਨੂੰ ਭਾਰਤ ਸਰਕਾਰ ਵੱਲੋਂ ਸਵਾ ਲੱਖ ਦਾ ਇਨਾਮ ਵੀ ਮਿਲ ਚੁੱਕਿਆ ਹੈ।ਆਪਣੀ ਨਿਰਦੇਸ਼ਨਾ ਹੇਠ ਸਕੂਲ ਬੱਚਿਆਂ ਦੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ  ਪੱਧਰ ਤੱਕ ਅਨੇਕਾਂ ਸਫਲ ਪੇਸ਼ਕਾਰੀਆਂ ਕਰਵਾ ਚੁੱਕੇ ਹਨ। ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਵਿਖੇ ਪੰਜਾਬੀ ਮਾਸਟਰ ਵਜੋਂ ਸੇਵਾ ਨਿਭਾ ਰਹੇ ਇਸ ਅਧਿਆਪਕ ਨੇ ਬੱਚਿਆਂ ਲਈ ਹੋਰ ਵੀ ਬਹੁਤ ਗੀਤ ਲਿਖੇ ਤੇ ਗਾਏ ਹਨ।ਬੱਚਿਆਂ ਲਈ ਕਲਾਤਮਕ ਵਰਕਸ਼ਾਪ ਦਾ ਆਯੋਜਨ ਕਰਦੇ ਹਨ।

ਸ. ਕਰਮਜੀਤ ਸਿੰਘ ਗਰੇਵਾਲ ਨੇ ਪ੍ਰਣ ਕੀਤਾ ਕਿ ਉਹ ਮੈਨੂੰ ਪਹਿਲੀ ਵਾਰ ਬਾਲ ਸਾਹਿੱਤ ਪੁਰਸਕਾਰ ਦੇਣ ਵਾਲੀ ਮਹਾਨ ਸੰਸਥਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਲਈ ਆਪਣੀਆਂ ਭਵਿੱਖਤ ਸੇਵਾਵਾਂ ਸਮਰਪਿਤ ਕਰਨਗੇ। ਇਸ ਲਈ ਉਹ ਹੁਣ ਤਿੰਨ ਮਾਰਚ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਉਹ ਕਾਰਜਕਾਰਨੀ ਮੈਂਬਰਸ਼ਿਪ ਲਈ ਚੋਣ ਮੈਦਾਨ ਵਿੱਚ ਹਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD