Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਲਗਾਏ ਗਏ ਕੈਂਪਾਂ ਵਿੱਚ 726 ਸੇਵਾਵਾਂ ਕਰਵਾਈਆਂ ਗਈਆਂ ਮੁਹੱਈਆ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Feb 2024

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਾਭ ਲਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਸਲਾਣਾ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਉਪੰਰਤ ਦਿੱਤੀ। 

ਉਨ੍ਹਾਂ ਦੱਸਿਆ ਕਿ ਬੀਤੀ 07 ਫਰਵਰੀ ਨੂੰ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 17 ਕੈਂਪ ਲਗਾਏ ਗਏ ਸਨ ਜਿਨ੍ਹਾਂ ਵਿੱਚ 293 ਵਿਅਕਤੀਆਂ ਵੱਲੋਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਸੀ ਇਨ੍ਹਾਂ ਵਿੱਚੋਂ 226 ਨਾਗਰਿਕਾਂ ਨੂੰ ਮੌਕੇ ਤੇ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਬਾਕੀ ਸੇਵਾਵਾਂ ਛੇਤੀ ਹੀ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਕੈਂਪਾਂ ਵਿੱਚ 726 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਇਸ ਮੌਕੇ ਐਸ.ਡੀ.ਐਮ. ਅਮਲੋਹ ਸ. ਗੁਰਵਿੰਦਰ ਸਿੰਘ ਜੋਹਲ ਤੇ ਬੀ.ਡੀ.ਪੀ.ਓ. ਅਮਲੋਹ ਸ਼੍ਰੀ ਮੋਹਿਤ ਕਲਿਆਣ ਤੋਂ ਇਲਾਵਾ ਹੋਰ ਪਤਵੰਤੇ ਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD