Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਵੱਲੋਂ ਕੀਤੀ ਗਈ ਮੈਟਰਨਲ ਡੈਥ ਰੀਵਿਊ ਮੀਟਿੰਗ

Health, Dr. Kavita Singh, Civil Surgeon Fazilka

Web Admin

Web Admin

5 Dariya News

ਫਾਜ਼ਿਲਕਾ , 08 Feb 2024

Last updated on: Feb 08, 2024, 00:00 IST

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ  ਜੇਕਰ ਕਿਸੇ ਵੀ ਗਰਭਵਤੀ ਔਰਤ ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤਕ ਦੇ ਬੱਚਿਆ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ।

ਉਹਨਾਂ  ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮਿਆ ਦਾ ਬਰੀਕ ਨਾਲ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ। ਉਹਨਾਂ  ਨੇ ਦੱਸਿਆ ਕਿ ਮੀਟਿੰਗ ਤੋਂ ਬਾਦ ਸਟਾਫ ਦੀ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਤਰਾ ਦੀ ਕਮੀਆ ਦੋਬਾਰਾ ਤੋਂ ਨਾ ਹੋਵੇ ਸਟਾਫ ਨੂੰ ਹਿਦਾਇਤ ਵੀ ਕੀਤੀ ਜਾਂਦੀ ਹੈ। 

ਮੀਟਿੰਗ ਵਿੱਚ ਗਰਭਵਤੀ ਔਰਤਾਂ ਦੇ ਹਾਈ ਰਿਸਕ ਪ੍ਰੈਗਨੈਂਸੀ ਬਾਰੇ  ਅਤੇ ਘਰ ਵਿਚ ਨਵਜਾਤ ਬੱਚਿਆ  ਦੀ ਦੇਖਭਾਲ ਅਤੇ ਟੀਕਾਕਰਨ ਬਾਰੇ ਐਨ ਐਮ ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ। ਕਮੇਟੀ ਜਿਸ ਵਿਚ ਜਿਲਾ ਹਸਪਤਾਲ ਦੇ ਜਨਾਨਾ ਰੋਗਾ ਦੇ ਮਾਹਰ ਅਤੇ ਹੋਰ ਮਾਹਿਰ ਡਾਕਟਰਾਂ  ਵੱਲੋਂ ਕੀਤੀ ਇਸ ਪੜਤਾਲ ਦਾ ਮੁੱਖ ਮਕਸਦ ਭਵਿੱਖ ਚ ਹੋਣ ਵਾਲੀਆਂ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਸ ਸਮੇਂ,ਡਾਕਟਰ ਅੰਸ਼ੁਲ ਨਾਗਪਾਲ ਪੂਜਾ ਰਾਣੀ ਏਨਮ ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

 

Tags: Health , Dr. Kavita Singh , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD