Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

‘ਵੇਖੀ ਜਾ ਛੇੜੀ ਨਾ’ ਫ਼ਿਲਮ ਨਾਲ ਚਰਚਾ ‘ਚ ਨਿਰਦੇਸ਼ਕ ਮਨਜੀਤ ਸਿੰਘ ਟੋਨੀ

Pollywood, Entertainment, Actress, Cinema, Punjabi Films, Movie, Vekhi Ja Chedi Na

Web Admin

Web Admin

5 Dariya News

ਚੰਡੀਗੜ੍ਹ , 08 Feb 2024

Last updated on: Feb 08, 2024, 00:00 IST

ਮਨਜੀਤ ਸਿੰਘ ਟੋਨੀ ਪੰਜਾਬੀ ਫ਼ਿਲਮਾਂ ਲਈ ਸਿੱਦਤ ਨਾਲ ਜੁੜਿਆ ਲੇਖਕ ਨਿਰਦੇਸ਼ਕ ਹੈ ਜਿਸਨੇ ਆਪਣੀਆ ਮੁੱਢਲੀਆ ਫ਼ਿਲਮਾਂ ‘ਕੁੜਮਾਈਆਂ, ਵਿਚ ਬੋਲੂਗਾ ਤੇਰੇ, ਤੂੰ ਮੇਰਾ ਕੀ ਲੱਗਦਾ’ ਝੱਲੇ ਪੈ ਗਏ ਪੱਲੇ, ਤੇ ‘ਜੱਟਸ ਲੈਂਡ’  ਆਦਿ ਨਾਲ ਪੰਜਾਬੀ ਸਿਨਮੇ ਨੂੰ ਪ੍ਰਫੁੱਲਤ ਕੀਤਾ। ਪੰਜਾਬੀ ਸਿਨਮੇ ਦੇ ਹਰਫਨਮੌਲਾ ਕਲਾਕਾਰ ਗੁਰਮੀਤ ਸਾਜਨ ਉਸਦਾ ਪੱਗਵਟ ਯਾਰ ਹੈ ਜਿਸਦੀ ਬਦੌਲਤ ਟੋਨੀ ਦੀ ਕਲਾ ਚ ਨਿਖਾਰ ਆਇਆ। 

ਦਰਜਨਾਂ ਲਘੂ ਫ਼ਿਲਮਾਂ ਕਰਨ ਮਗਰੋਂ ਵੱਡੀਆ ਫ਼ਿਲਮਾਂ ਵੱਲ ਆਇਆ ਟੋਨੀ ਗੁਰਮੀਤ ਸਾਜਨ ਦੇ ਸਾਥ ਨਾਲ ਇੰਨੀ ਦਿਨੀਂ ਆਪਣੀ ਇਕ ਨਵੀਂ ਫ਼ਿਲਮ “ਵੇਖੀ ਜਾ  ਛੇੜੀ ਨਾ”  ਲੈ ਕੇ ਆ ਰਿਹਾ ਹੈ।ਜਿਸ ਬਾਰੇ ਮਨਜੀਤ ਸਿੰਘ ਟੋਨੀ ਨੇ ਦੱਸਿਆ ਕਿ ਇਹ ਫ਼ਿਲਮ ਨਿਰੋਲ ਪਰਿਵਾਰਕ ਕਾਮੇਡੀ ਹੈ ਜਿਸ ਵਿਚ ਰਿਸ਼ਤਿਆਂ ਦੀ ਤਿਲਕਣਬਾਜ਼ੀ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ।ਪਿੰਡਾਂ ਦੇ ਮਾਹੌਲ ਨਾਲ ਜੁੜੀ ਪਰਿਵਾਰਕ ਰਿਸ਼ਤਿਆ ਦੀ ਇਸ ਫ਼ਿਲਮ ਵਿਚ ਕਰਮਜੀਤ ਅਨਮੋਲ ਤੇ ਗੁਰਮੀਤ ਸਾਜਨ ਦੀ ਕਾਮੇਡੀ ਨਾਲ ਦਰਸ਼ਕਾਂ ਨੂੰ ਹਸਾ-ਹਸਾ ਲੋਟ-ਪੋਟ ਕਰਦੀ ਹੈ। 

ਕਰਮਜੀਤ ਅਨਮੋਲ ਲੰਮੇ ਸਮੇਂ ਤੋਂ ਫਿਲਮਾਂ ਵਿਚ ਕੀਤੀ ਜਾਂਦੀ ਸਫ਼ਲ ਕਾਮੇਡੀ ਸਦਕਾ ਦਰਸ਼ਕਾਂ ਦਾ ਦਿਲ ਜਿੱਤਦਾ ਆ ਰਿਹਾ ਹੈ। ਹਰ ਫਿਲਮ ਵਿਚ ਉਹ ਆਪਣੀ ਇਸ ਕਲਾ ਦਾ ਸਬੂਤ ਦਿੰਦਾ ਹੈ। ਗੁਰਮੀਤ ਸਾਜਨ ਵੀ ਪੰਜਾਬੀ ਫਿਲਮਾਂ ‘ਚ ਇਕ ਹਾਸਰਸ ਪੈਦਾ ਕਰਨ ਵਾਲਾ ਪਾਤਰ ਨਿਭਾਉਂਦਾ ਆ ਰਿਹਾ ਹੈ।‘ਵਿਨਰਜ਼ ਫ਼ਿਲਮ ਪ੍ਰੋਡਕਸ਼ਨ’ ਦੇ ਬੈਨਰ ਹੇਠ ਬਣੀ ਨਿਰਮਾਤਾ ਗੁਰਮੀਤ ਸਾਜਨ ਤੇ ਸਹਿ ਨਿਰਮਾਤਾ ਬਾਗੀ ਸੰਧੂ ਰੁੜਕਾ ਕਲਾਂ (ਯੂ ਕੇ) ਦੀ ਇਸ ਫ਼ਿਲਮ ਕਰਮਜੀਤ ਅਨਮੋਲ, ਸਿਮਰ ਖਹਿਰਾ, ਲਵ ਗਿੱਲ, ਗੁਰਮੀਤ ਸਾਜਨ, ਮਹਾਂਵੀਰ ਭੁੱਲਰ, ਪ੍ਰਕਾਸ਼ ਗਾਧੂ, ਜਤਿੰਦਰ ਕੌਰ, ਪਰਮਿੰਦਰ ਗਿੱਲ, ਰੁਪਿੰਦਰ ਕੌਰ, ਦਲਵੀਰ ਬਬਲੀ, ਨੀਟਾ ਤੰਬੜਭਾਨ ਤੇ ਮਿੰਨੀ ਮੇਹਰ ਮਿੱਤਲ ਨੇ ਅਹਿਮ ਕਿਰਦਾਰ ਨਿਭਾਏ ਹਨ।ਜ਼ਿਕਰਯੋਗ ਹੈ ਕਿ ਇਸ ਫ਼ਿਲਮ ਰਾਹੀਂ ਸਿਨਮੇ ਦੇ ਨਾਮੀਂ ਤੇ ਥੀਏਟਰ ਦੇ ਉਭਰਦੇ ਕਲਾਕਾਰਾਂ ਨੂੰ ਪਰਦੇ ‘ਤੇ ਲਿਆਂਦਾ ਹੈ। 

ਪੰਜਾਬੀ ਫ਼ਿਲਮਾਂ ਦੇ ਮਾਰਗ ‘ਤੇ ਸਹਿਜੇ ਕਦਮ ਚੱਲਣ ਵਾਲੇ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਭਵਿੱਖ ਵਿਚ ਵੀ ਕਈ ਵੱਡੀਆ ਫ਼ਿਲਮਾਂ ਨਾਲ ਸਰਗਰਮ ਰਹੇਗਾ।23 ਫਰਵਰੀ ਨੂੰ ਵਾਈਟ ਹਿੱਲ ਵਲੋਂ ਵੱਡੇ ਪੱਧਰ 'ਤੇ ਰਿਲੀਜ਼ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਯੂ ਕੇ ਵਿਚ ‘ਕੇ-2’ ਵਲੋਂ ਅਤੇ ਕਾਨੇਡਾ ਵਿਚ ‘ਸਟੂਡੀਊ-7’ ਤੇ ਸਤਰੰਗ ਫ਼ਿਲਮਜ਼ ਵਲੋਂ ਰਿਲੀਜ ਕੀਤਾ ਜਾਵੇਗਾ।

 

Tags: Pollywood , Entertainment , Actress , Cinema , Punjabi Films , Movie , Vekhi Ja Chedi Na

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD