Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

'ਆਪ ਦੀ ਸਰਕਾਰ ਆਪ ਦੇ ਦੁਆਰ'' ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਵਿੱਚ 2000 ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ

ਲੋਕ ਕਰ ਰਹੇ ਕੈਂਪਾਂ ਦੀ ਭਰਪੂਰ ਸ਼ਲਾਘਾ-ਡੀ.ਸੀ. ਕੁਲਵੰਤ ਸਿੰਘ

DC Moga, Kulwant Singh, Deputy Commissioner Moga, Moga, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਮੋਗਾ , 08 Feb 2024

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਲਗਾਏ ਤੀਸਰੇ ਦਿਨ ਦੇ ਵਿਸ਼ੇਸ਼ ਕੈਂਪਾਂ ਵਿੱਚ 2000 ਤੋਂ ਵਧੇਰੇ ਲੋਕਾਂ ਨੇ ਸ਼ਮੂਲੀਅਤ ਕਰਕੇ ਸਰਕਾਰੀ ਸੇਵਾਵਾਂ ਦਾ ਲਾਹਾ ਪ੍ਰਾਪਤ ਕੀਤਾ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ। 

ਅੱਜ ਹਲਕਾ ਮੋਗਾ ਦੇ ਪਿੰਡ ਮਹੇਸ਼ਰੀ, ਸੱਦਾ ਸਿੰਘ ਵਾਲਾ, ਦੌਲਤਪੁਰਾ ਨੀਂਵਾ/ਕਾਹਨ ਸਿੰਘ ਵਾਲਾ, ਦੌਲਤਪੁਰਾ ਉੱਚਾ/ਕਾਲੀਏਵਾਲਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਨਾ, ਪੱਤੋ ਹੀਰਾ ਸਿੰਘ, ਵਾਰਡ ਨੰਬਰ 9,10,11,12, ਹਲਕਾ ਬਾਘਾਪੁਰਾਣਾ ਦੇ ਵਾਰਡ ਨੰਬਰ 3, 4, ਗੁਲਾਬ ਸਿੰਘ ਵਾਲਾ, ਸਮਾਧ ਭਾਈ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਚੁੱਘਾ ਕਲਾਂ, ਚੁੱਘਾ ਖੁਰਦ, ਜਨੇਰ ਤੇ ਲੋਹਾਰਾ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਦੇ 16 ਕੈਂਪਾਂ ਨੂੰ ਵੀ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਇਨ੍ਹਾਂ ਕੈਂਪਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਪਿੰਡ ਤੇ ਹਰੇਕ ਵਾਰਡ ਵਿੱਚ ਲਗਾਏ ਜਾਣਗੇ, ਜਿਹਨਾਂ ਦਾ ਅਗਾਊਂ ਸ਼ਡਿਊਲ ਲੋਕਾਂ ਤੱਕ ਪਹਿਲਾਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ 9 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਚੋਟੀਆਂ ਕਲਾਂ/ਖੁਰਦ, ਝੰਡਿਆਣਾ ਗਰਬੀ, ਦਾਰਾਪੁਰ, ਥੰਮਣ੍ਹਵਾਲਾ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ, ਕਿਸ਼ਨਗੜ੍ਹ, ਨਿਹਾਲ ਸਿੰਘ ਵਾਲਾ ਵਾਰਡ ਨੰਬਰ 13, ਬੱਧਨੀਂ ਕਲਾਂ ਵਾਰਡ ਨੰਬਰ 1,2, ਹਲਕਾ ਬਾਘਾਪੁਰਾਣਾ ਦੇ ਪਿੰਡ ਡੇਮਰੂ ਖੁਰਦ, ਡੇਮਰੂ ਕਲਾਂ, ਵਾਰਡ ਨੰਬਰ 5, ਵਾਰਡ ਨੰਬਰ 6 ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਰਾਮਗੜ੍ਹ, ਸੈਦ ਮੁਹੰਮਦ ਸ਼ਾਹ, ਬਹਾਦਰਵਾਲਾ, ਚੋਟੀਆਂ ਵਿਖੇ ਇਹ ਕੈਂਪ ਲਗਾਏ ਜਾਣਗੇ।

 

Tags: DC Moga , Kulwant Singh , Deputy Commissioner Moga , Moga , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD