Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ : ਅਮਨ ਅਰੋੜਾ

ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਦਾ ਸਮੁੱਚੀਆਂ ਗਤੀਵਿਧੀਆਂ 'ਤੇ ਅਧਾਰਤ ਸੋਵੀਨੀਅਰ -2024 ਰਿਲੀਜ਼ ਸਮਾਗਮ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Feb 2024

Last updated on: Feb 08, 2024, 00:00 IST

ਪ੍ਰੈਸ ਕਲੱਬ, ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮਿਲ ਕੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਜਲਦੀ ਹੀ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਈ ਜਾਵੇਗੀ। ਇਹ ਭਰੋਸਾ ਪੰਜਾਬ ਦੇ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪ੍ਰੈਸ ਕਲੱਬ, ਐਸ.ਏ.ਐਸ ਨਗਰ ਵੱਲੋਂ ਰੱਖੇ ਗਏ ਇੱਕ ਸਮਾਗਮ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਇਹ ਸਮਾਗਮ ਰਤਨ ਪ੍ਰੋਫੈਸ਼ਨਲ ਕਾਲਜ, ਸੋਹਾਣਾ ਵਿਖੇ ਕਲੱਬ ਦੇ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਕਰਵਾਇਆ ਗਿਆ।

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ  ਪੱਤਰਕਾਰੀ ਇੱਕ ਪਵਿੱਤਰ ਪੇਸ਼ਾ ਹੈ ਅਤੇ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਸਾਂਝੀ ਥਾਂ ਹੋਣੀ ਬਹੁਤ ਜਰੂਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੇ ਦੌਰ ਦੇ ਵਿੱਚ ਪੱਤਰਕਾਰੀ ਹੋਰ ਵੀ ਚਣੌਤੀ ਭਰਪੂਰ ਹੋ ਗਈ ਹੈ, ਪ੍ਰੰਤੂ ਇਸ ਦੇ ਨਾਲ ਹੀ ਕੰਮ ਕਰਨ ਦੇ ਵਧੀਆ ਮੌਕੇ ਵੀ ਮਿਲ ਰਹੇ ਹਨ। 

ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਅੱਜ ਦੇ ਦੌਰ ਵਿੱਚ ਪੱਤਰਕਾਰਾਂ ਦੇ ਮੋਢਿਆਂ ਉੱਪਰ ਜ਼ਿੰਮੇਵਾਰੀ ਕਈ ਗੁਣਾ ਵੱਧ ਚੁੱਕੀ ਹੈ। ਉਹਨਾਂ ਕਿਹਾ ਕਿ ਪੱਤਰਕਾਰਾਂ ਅਤੇ ਰਾਜਨੇਤਾਵਾਂ ਦਾ ਕੰਮ ਹਰ ਵੇਲੇ ਫੀਲਡ ਦੇ ਵਿੱਚ ਰਹਿਣਾ ਹੁੰਦਾ ਹੈ ਅਤੇ ਹਰ ਵੇਲੇ ਲੋਕਾਂ ਦੀ ਨਿਗਾ ਇਹਨਾਂ ਦੋਵਾਂ ਉੱਪਰ ਬਣੀ ਰਹਿੰਦੀ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰੈਸ ਕਲੱਬ ਐਸ ਏ ਐਸ ਨਗਰ ਵੱਲੋਂ ਸਮੇਂ-ਸਮੇਂ 'ਤੇ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਜਿਨ੍ਹਾਂ ਦੇ ਵਿੱਚ ਉਹਨਾਂ ਨੂੰ ਸ਼ਾਮਿਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ। 

ਇਹਨਾਂ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਹੋਣਾ ਜ਼ਰੂਰੀ ਹੈ, ਜਿਸ ਦੇ ਲਈ ਉਹ ਯਤਨ ਕਰਨਗੇ ਉਹ ਪੰਜਾਬ ਦੇ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ  ਨਾਲ ਮਿਲ ਕੇ ਮੁੱਖ ਮੰਤਰੀ ਨਾਲ ਇਸ ਸਬੰਧੀ ਵਿਸਥਾਰ ਵਿੱਚ ਗੱਲ ਕਰਨਗੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪੱਤਰਕਾਰ ਹਰਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ।  ਇਸ ਮੌਕੇ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ  ਵਿਧਾਇਕ ਕੁਲਵੰਤ ਸਿੰਘ ਵੱਲੋਂ ਪ੍ਰੈਸ ਕਲੱਬ ਐਸ ਏ ਐਸ ਨਗਰ ਦੀਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ 'ਤੇ ਅਧਾਰਤ ਸੋਵੀਨਾਰ ਰਿਲੀਜ਼ ਕੀਤਾ ਗਿਆ। 

ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਤੇਜਪ੍ਰੀਤ ਸਿੰਘ ਬਾਠ ਪ੍ਰਧਾਨ ਕਿਸਾਨ ਵਿੰਗ- ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ, ਕਵਲਜੀਤ ਸਿੰਘ ਰੂਬੀ , ਆਰ.ਪੀ ਸ਼ਰਮਾ,   ਆਈ.ਡੀ ਸਿੰਘ, ਅਮਨਦੀਪ ਸਿੰਘ ਗੁਲਾਟੀ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ ,ਡਾਕਟਰ ਗੁਰਮੀਤ ਸਿੰਘ ਮੈਨੇਜਿੰਗ ਡਾਇਰੈਕਟਰ ਪ੍ਰੇਮ ਵਿਦਾ ਆਯੁਰਵੈਦਿਕ ਕੰਪਨੀ,  ਗੁਰਮੁਖ ਸਿੰਘ ਸੋਹਲ, ਅਰੁਣ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ,  ਹਰਮੇਸ਼ ਸਿੰਘ ਕੁੰਬੜਾ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ- ਸੁਹਾਣਾ, ਰਾਜਵਿੰਦਰ ਸਿੰਘ ਗਿੱਲ ਪ੍ਰਧਾਨ -ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਜੈਤਾ ਜੀ ਮੋਹਾਲੀ, ਨਵਦੀਪ ਸਿੰਘ ਟੋਨੀ,  ਤਾਰਨਜੀਤ ਸਿੰਘ ਮੋਹਾਲੀ, ਬਲਜੀਤ ਸਿੰਘ ਮੋਹਾਲੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD