Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ

2000 ਦੇ ਕਰੀਬ ਨਾਗਰਿਕ ਕੈਂਪਾਂ 'ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 08 Feb 2024

Last updated on: Feb 08, 2024, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਰੋਜ਼ਾਨਾਂ ਕਰੀਬ 2000 ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਵੀ ਲਾਭ ਲੈਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ 56 ਸੇਵਾਵਾਂ ਹੀ ਲੋਕਾਂ ਨੇ ਪ੍ਰਾਪਤ ਕੀਤੀਆਂ ਸਨ ਤੇ ਦੂਜੇ ਦਿਨ 86 ਅਤੇ ਅੱਜ ਤੀਜੇ ਦਿਨ 941 ਸੇਵਾਵਾਂ ਲੋਕਾਂ ਨੇ ਮੌਕੇ 'ਤੇ ਹੀ ਪ੍ਰਾਪਤ ਕੀਤੀਆਂ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਹ ਖ਼ੁਦ ਵੀ ਇਨ੍ਹਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ।

ਜਦਕਿ ਬੁਢਾਪਾ ਪੈਨਸ਼ਨਾਂ, ਵਿਦਿਆਰਥੀਆਂ ਲਈ ਵਜੀਫੇ, ਸ਼ਿਕਾਇਤਾਂ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਸਮੇਤ 45 ਤਰ੍ਹਾਂ ਦੀਆਂ ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗ ਰਹੇ ਹਨ ਤੇ ਲਗਾਤਾਰ ਇੱਕ ਮਹੀਨਾਂ ਲੱਗਣਗੇ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD