Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ 'ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ- ਪ੍ਰੋ. ਗੁਰਭਜਨ ਗਿੱਲ ਨੇ ਕੀਤੀ ਪ੍ਰਧਾਨਗੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 08 Feb 2024

Last updated on: Feb 08, 2024, 00:00 IST

ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। ਵਿਭਾਗ ਦੁਆਰਾ ਜਿੱਥੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਸਰੀਆਂ ਭਾਸ਼ਾਵਾਂ ਲਈ ਵੀ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਕਾਲਜ, ਲੜਕੀਆਂ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ।

ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਕਵੀ ਤੇ ਉੱਘੇ ਵਿਦਵਾਨ ਪ੍ਰੋ. ਗੁਰਭਜਨ ਗਿੱਲ ਨੇ ਕੀਤੀ। ਡੀ.ਡੀ.ਪੀ.ਓ ਲੁਧਿਆਣਾ ਸ਼੍ਰੀਮਤੀ ਨਵਦੀਪ ਕੌਰ ਇਸ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਭਾਰਤੀ ਸਾਹਿਤ ਅਕਾਦਮੀ ਪੁਰਸਕਾਰ 2023 ਦੇ ਵਿਜੇਤਾ ਪੰਜਾਬੀ ਦੇ ਨਾਮਵਰ ਕਵੀ, ਚਿੱਤਰਕਾਰ ਅਤੇ ਫ਼ੋਟੋ ਆਰਟਿਸਟ ਸਵਰਨਜੀਤ ਸਵੀ ਦਾ ਇਸ ਮੌਕੇ ਵਿਸ਼ੇਸ਼ ਸਨਮਨ ਕੀਤਾ ਗਿਆ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤਿੰਨਾਂ ਭਾਸ਼ਾਵਾਂ ਦੇ ਵੱਡੇ ਕਵੀਆਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਕਰਕੇ ਇਸ ਸਮਾਗਮ ਦਾ ਮਹੱਤਵ ਹੋਰ ਵੀ ਵੱਧ ਗਿਆ ਹੈ। ਸਮ੍ਹਾਂ ਰੌਸ਼ਨ ਦੀ ਰਸਮ ਤੋਂ ਬਾਅਦ ਉਰਦੂ ਕਵੀਆਂ ਦੀ ਸ਼ਾਇਰੀ ਨਾਲ ਕਵੀ ਦਰਬਾਰ ਦਾ ਆਗਾਜ਼ ਹੋਇਆ, ਜਿਸ ਵਿੱਚ ਜਗਜੀਤ ਕਾਫ਼ਿਰ, ਮੁਕੇਸ਼ ਆਲਮ ਅਤੇ ਅਜੀਜ਼ ਪਰਿਹਾਰ ਨੇ ਆਪਣਾ ਕਲਾਮ ਪੇਸ਼ ਕੀਤਾ।

ਹਿੰਦੀ ਕਵੀਆਂ ਵਿੱਚ ਕੋਮਲਦੀਪ ਕੌਰ, ਵਰਿੰਦਰ ਜਤਵਾਨੀ ਅਤੇ ਡਾ. ਰਾਕੇਸ਼ ਨੇ ਹਾਜ਼ਰੀ ਲਗਵਾਈ। ਪੰਜਾਬੀ ਕਵੀਆਂ ਵਿੱਚ ਜਗਵਿੰਦਰ ਜੋਧਾ, ਸਤੀਸ਼ ਗੁਲਾਟੀ, ਕੇ. ਸਾਧੂ ਸਿੰਘ, ਕਰਮਜੀਤ ਗਰੇਵਾਲ, ਜਸਲੀਨ ਕੌਰ ਅਤੇ ਸਵਰਨਜੀਤ ਸਵੀ ਨੇ ਆਪਣੀ ਸ਼ਾਇਰੀ ਨਾਲ ਸਰੋਤਿਆਂ ਨੂੰ ਸਰਸ਼ਾਰ ਕੀਤਾ। ਪ੍ਰਧਾਨਗੀ ਭਾਸ਼ਣ ਕਰਦਿਆਂ ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਕਿ ਇਹ ਕਵੀ ਦਰਬਾਰ ਵਿੱਚੋਂ ਤਿੰਨ ਵੱਖ-ਵੱਖ ਭਾਸ਼ਾਵਾਂ ਨਾਲ ਸੰਬੰਧਿਤ ਹੁੰਦੇ ਹੋਏ ਵੀ ਇੱਕ ਸਾਂਝੀ ਸੁਰ ਸੁਣਾਈ ਦੇ ਰਹੀ ਸੀ। 

ਅਸਲ ਵਿੱਚ ਇਹੀ ਸੁਰ ਸ਼ਾਇਰੀ ਜਾਂ ਸਾਹਿਤ ਦੇ ਸਮਾਜ ਪ੍ਰਤੀ ਫ਼ਿਕਰ ਦੀ ਸੁਰ ਹੈ। ਉਨ੍ਹਾਂ ਇਸ ਸਮਾਗਮ ਦੇ ਪ੍ਰਬੰਧ ਲਈ ਭਾਸ਼ਾ ਵਿਭਾਗ, ਪੰਜਾਬ ਅਤੇ ਕਾਲਜ ਪ੍ਰਸ਼ਾਸਨ ਨੂੰ ਵਧਾਈ ਦਿੱਤੀ। ਮੰਚ ਸੰਚਾਲਨ ਦੀ ਭੂਮਿਕਾ ਪੰਜਾਬੀ ਸ਼ਾਇਰਾ ਜਸਲੀਨ ਕੌਰ ਨੇ ਬੜੇ ਅਦਬ ਨਾਲ ਨਿਭਾਈ। ਕਾਲਜ ਪ੍ਰਿੰਸੀਪਲ ਸੁਮਨ ਲਤਾ ਨੇ ਸਮਾਗਮ ਦੇ ਅਖ਼ੀਰ ਵਿੱਚ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਅਜਿਹੇ ਸਮਾਗਮਾਂ ਲਈ ਸਹਿਯੋਗ ਦਿੰਦੇ ਰਹਿਣਗੇ।

ਇਸ ਮੌਕੇ ਹਰਪ੍ਰੀਤ ਕੌਰ ਧੂਤ ਦਾ ਕਹਾਣੀ ਸੰਗ੍ਰਹਿ ਸੂਰਜ ਹਾਰ ਗਿਆ਼ ਅਤੇ ਕਰਮਜੀਤ ਗਰੇਵਾਲ ਦੇ ਸਾਹਿਤਕ ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਕਾਲਜ ਦੀ ਵਿਦਿਆਰਣ ਸਲੌਨੀ ਨੇ ਸੁਰਜੀਤ ਪਾਤਰ ਦੀ ਗ਼ਜ਼ਲ 'ਕੁਝ ਕਿਹਾ ਤਾਂ' ਨੂੰ ਤਰੰਨੁਮ ਵਿੱਚ ਪੇਸ਼ ਕੀਤਾ। ਇਸ ਮੌਕੇ ਖੋਜ ਅਫ਼ਸਰ ਸੰਦੀਪ ਸਿੰਘ, ਪੰਜਾਬੀ ਵਿਭਾਗ ਦੇ ਮੁੱਖੀ ਡਾ. ਸੁਮੀਤ ਬਰਾੜ, ਗੁਰਵਿੰਦਰ ਕੌਰ, ਮੁੱਖ ਸੰਪਾਦਕ ਜੁਝਾਰ ਟਾਇਮਜ਼਼ ਬਲਵਿੰਦਰ ਸਿੰਘ ਬੋਪਾਰਾਏ, ਗੁਰਮਿੰਦਰ ਗੈਰੀ, ਪ੍ਰੋ. ਸੁਰਿੰਦਰ ਖੰਨਾ, ਵਿਨੀਸ਼ ਗੋਇਲ ਅਤੇ ਕਾਲਜ ਦੇ ਵਿਦਿਆਰਥੀਆ ਮੌਜੂਦ ਰਹੇ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD