Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਦਾ ਕੀਤਾ ਗਿਆ ਨਿਵੇਕਲਾ ਉਪਰਾਲਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਨਾਲ ਹੁਸ਼ਿਆਰਪੁਰ ’ਚ ਵੱਖ-ਵੱਖ ਕੈਂਪਾਂ ਦਾ ਲਿਆ ਜਾਇਜ਼ਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, DC Hoshiarpur, Deputy Commissioner Hoshiarpur, Komal Mittal

Web Admin

Web Admin

5 Dariya News

ਹੁਸ਼ਿਆਰਪੁਰ , 08 Feb 2024

Last updated on: Feb 08, 2024, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਸੂਬਾ ਵਾਸੀਆਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਨਾਗਰਿਕ ਇਨ੍ਹਾਂ ਕੈਂਪਾਂ ਰਾਹੀਂ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਿਹਾ ਹੈ, ਉਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਪਟਾਰਾ ਹੋ ਰਿਹਾ ਹੈ। 

ਉਹ ਅੱਜ ਹੁਸ਼ਿਆਰਪੁਰ ਦੇ ਗੁਰੂਦੁਆਰਾ ਟਿੱਬਾ ਸਾਹਿਬ ਵਿਚ ਵਾਰਡ ਨੰਬਰ 23 ਅਤੇ 25, ਸਰਕਾਰੀ ਸਕੂਲ ਬੱਸੀ ਗੁਲਾਮ ਹੁਸੈਨ ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਜਦੋਂ ਕੈਂਪਾਂ ਵਿਚ ਪਹੁੰਚਦੇ ਹਨ ਤਾਂ ਸੂਬਾ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹਨ, ਕਿਉਂਕਿ ਇਨ੍ਹਾਂ ਕੈਂਪਾਂ ਰਾਹੀਂ ਸੂਬਾ ਵਾਸੀਆਂ ਦੇ ਲੰਬਿਤ ਪਏ ਮਾਮਲੇ ਤੁਰੰਤ ਹੱਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਲੋਕਾਂ ਤੱਕ ਇਸ ਤਰ੍ਹਾਂ ਸੁਵਿਧਾਵਾਂ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਦਾ ਤੀਜਾ ਦਿਨ ਹੈ ਅਤੇ ਪੰਜਾਬ ਸਰਕਾਰ ਰੋਜ਼ਾਨਾ ਇਨ੍ਹਾਂ ਕੈਂਪਾਂ ਦੀ ਸਮੀਖਿਆ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਿਨ-ਰਾਤ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਵੱਖ-ਵੱਖ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਨਰਵੀਰ ਨੰਦੀ, ਐਡਵੋਕੇਟ ਅਮਰਜੋਤ ਸੈਣੀ, ਰਾਜਨ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , DC Hoshiarpur , Deputy Commissioner Hoshiarpur , Komal Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD