Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹੇ ਭਰ ਵਿਚ ਲਗਾਏ ਗਏ ਕੈਂਪ

ਵਿਧਾਇਕ ਕੁਲਵੰਤ ਪੰਡੋਰੀ, ਲਾਭ ਸਿੰਘ ਉਗੋਕੇ ਨੇ ਕੀਤੀ ਕੈਂਪਾਂ ‘ਚ ਸ਼ਿਰਕਤ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਬਰਨਾਲਾ , 08 Feb 2024

Last updated on: Feb 08, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਆਪ ਦੀ ਸਰਕਾਰ, ਆਪ ਦੇ ਦਵਾਰ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ਉੱਤੇ ਕੈਂਪ ਲਗਾਏ ਗਏ।ਮੰਤਰੀ ਸ. ਗੁਰਮੀਤ ਸਿੰਘ ਮੀਤ ਦੀ ਅਗਵਾਈ ਹੇਠ ਬਰਨਾਲਾ ਸਬ ਡਵੀਜ਼ਨ ‘ਚ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰ ਨੇੜੇ ਦਿੱਤਾ ਜਾ ਰਿਹਾ ਹੈ। ਸੇਖਾ ਰੋਡ ਵਿਖੇ 58 ਸਾਲ ਦੀ ਸੁਪਨਾ ਦੇਵੀ ਅੱਜ ਸੇਖਾ ਵਿਖੇ ਲੱਗੇ ਕੈਂਪ ‘ਚ ਆਪਣੀ ਬੁਢਾਪਾ ਪੈਨਸ਼ਨ ਲਗਵਉਣ ਗਈ ਸੀ। 

ਸਬੰਧਿਤ ਵਿਭਾਗ ਵੱਲੋਂ ਉਸ ਦੀ ਪੈਨਸ਼ਨ ਮੌਕੇ ਉੱਤੇ ਹੀ ਲਗਾ ਦਿੱਤੀ ਹੈ। ਉਸ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਪਹਿਲ ਸਦਕਾ ਉਸ ਨੂੰ ਪੈਨਸ਼ਨ ਬਿਨਾਂ ਕਿਸੇ ਦਫ਼ਤਰ ਦੇ ਗੇੜੇ ਮਾਰੇ ਮਿਲ ਗਈ। ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ਼੍ਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗਾਂ ਵੱਲੋਂ ਸੁਵਿਧਾਵਾਂ ਮੌਕੇ ਉੱਤੇ ਹੀ ਦਿੱਤੀਆਂ ਜਾ ਰਹੀਆਂ ਹਨ।

ਇਸੇ ਤਰ੍ਹਾਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਲੋਹਗੜ੍ਹ ਵਿਖੇ ਲਗਾਏ ਗਏ ਕੈਂਪ ‘ਚ ਸ਼ਿਰਕਤ ਕੀਤੀ। ਵੱਖ ਵੱਖ ਸੇਵਾਵਾਂ ਦਾ ਲਾਹਾ ਲੈਣ ਆਏ ਲੋਕਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਵੱਧ ਤੋਂ ਵੱਧ ਲੈਣਾ ਚਾਹੀਦਾ ਹੈ। ਉਨ੍ਹਾਂ ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਸ. ਸਤਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਚੰਗਾ ਕੰਮ ਕੀਤਾ ਜਾ ਰਿਹਾ ਹੈ।

ਵਿਧਾਇਕ ਤਪਾ ਸ. ਲਾਭ ਸਿੰਘ ਉਗੋਕੇ ਨੇ ਵੀ ਤਪਾ ਸਬ ਡਵੀਜ਼ਨ ‘ਚ ਲੱਗੇ ਕੈਂਪਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲ ਬਾਤ ਕੀਤੀ। ਖੱਟੜ ਪੱਤੀ ਨੇੜੇ ਪੀਰਖਾਨਾ ਵਿਖੇ ਲੱਗੇ ਕੈਂਪ 'ਤੇ ਲੋਕਾਂ ਦੀ ਭੀੜ ਵੇਖਦੇ ਹੋਏ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਉੱਪ ਮੰਡਲ ਮੈਜਿਸਟ੍ਰੇਟ ਤਪਾ ਡਾ. ਪੂਨਮਪ੍ਰੀਤ ਕੌਰ ਵੱਲੋਂ ਕੈਂਪ ਦਾ ਸਮਾਂ ਵਧਾ ਕੇ 4 ਵਜੇ ਤੱਕ ਕਰ ਦਿੱਤਾ ਗਿਆ। ਉਨ੍ਹਾਂ ਤਪਾ ਮੰਡੀ ਦੇ ਬਾਬਾ ਮੱਠ ਵਿਖੇ ਲਗਾਏ ਗਏ ਕੈਂਪ ਦਾ ਵੀ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ‘ਚ ਲੋਕਾਂ ਨੂੰ ਸਕੀਮਾਂ ਦਾ ਲਾਭ ਮੌਕੇ ਉੱਤੇ ਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੈਂਪਾਂ ‘ਚ ਪੈਨਸ਼ਨ, ਜਾਤੀ ਸਰਟੀਫਿਕੇਟ, ਰਿਹਾਇਸ਼ੀ, ਨੀਲੇ ਕਾਰਡ, ਆਯੂਸ਼ਮਾਨ ਕਾਰਡ ਆਦਿ ਦੀਆਂ ਸੇਵਾਵਾਂ ਮੌਕੇ ਉੱਤੇ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੇਵਾਵਾਂ ਦੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ ਉੱਤੇ ਭਰੇ ਜਾਣ ਤਾਂ ਜੋ ਜੇ ਕਰ ਕਿਸੇ ਬਿਨੇਕਾਰ ਨੂੰ ਸੇਵਾ ਦੇਣ’ਚ ਦੇਰੀ ਹੁੰਦੀ ਹੈ ਤਾਂ ਉਸ ਸਬੰਧੀ ਵੇਰਵੇ ਲਏ ਜਾ ਸਕਣ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਵੈਨਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਵੈਨਾਂ ਸਬ ਡਵੀਜ਼ਨ ਬਰਨਾਲਾ, ਮਹਿਲ ਕਲਾਂ ਅਤੇ ਤਪ ਵਿਖੇ ਕੈਂਪਾਂ ਵਾਲੀ ਥਾਵਾਂ ਉੱਤੇ ਜਾਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD