Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਤਿੰਨ ਸਾਲਾਂ ਤੋਂ ਲਟਕ ਰਹੇ ਸੀਵਰੇਜ ਪਾਈਪ ਲਾਈਨ ਦਾ ਐਮ.ਐਲ.ਏ ਫ਼ਰੀਦਕੋਟ ਨੇ ਰੱਖਿਆ ਨੀਹ ਪੱਥਰ

ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਹੋਵੇਗਾ ਮੁਕੰਮਲ-ਸੇਖੋਂ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਰੀਦਕੋਟ , 09 Feb 2024

ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੇ ਮਾਈ ਗੋਦੜੀ ਸਾਹਿਬ ਵਿਖੇ ਸੀਵਰੇਜ ਪਾਈਪ ਲਾਈਨ ਪ੍ਰੋਜੈਕਟ ਦਾ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਫ਼ਰੀਦਕੋਟ ਸ਼ਹਿਰ ਦੇ ਰੁਕੇ ਹੋਏ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਲੰਮੇ ਸਮੇਂ ਤੋਂ ਸੜਕਾਂ ਦਾ ਨਵੀਨੀਕਰਨ, ਨਹਿਰਾਂ ਤੇ ਪੁਲਾਂ ਦਾ ਕੰਮ, ਜ਼ਿਲ੍ਹਾ ਲਾਇਬਰੇਰੀ, ਬਾਬਾ ਫਰੀਦ ਮੈਡੀਕਲ ਕਾਲਜ ਦੇ ਕਈ ਕੰਮ ਜੋ ਕਿ ਤਕਨੀਕੀ ਅੜਚਨਾਂ ਕਾਰਨ ਰੁਕੇ ਹੋਏ ਸਨ, ਨੂੰ ਪੂਰਾ ਕੀਤਾ ਜਾ ਰਿਹਾ ਹੈ।

ਉਹਨਾਂ ਆਖਿਆ ਕਿ ਤਕਰੀਬਨ 1200 ਫੁੱਟ ਲੰਮੀ ਸੀਵਰੇਜ ਪਾਈਪ ਲਾਈਨ ਪੈ ਜਾਣ ਨਾਲ ਜਿੱਥੇ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ। ਉਥੇ ਨਾਲ ਹੀ ਇਸ ਇਲਾਕੇ ਦੇ ਵਸਨੀਕਾਂ ਦੇ ਰਹਿਣ ਸਹਿਣ ਦਾ ਪੱਧਰ ਹੋਰ ਉੱਚਾ ਹੋਵੇਗਾ।ਉਹਨਾਂ ਮੌਕੇ ਤੇ ਮੌਜੂਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ।

ਇਸ ਲਾਭਕਾਰੀ ਪ੍ਰੋਜੈਕਟ ਨੂੰ ਨੇਪਰੇ ਚੜਾਉਣ ਵਿੱਚ ਅਣਗਹਿਲੀ ਜਾਂ ਕੁਤਾਹੀ  ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਅਮਨਦੀਪ ਸਿੰਘ ਬਾਬਾ,ਚੇਅਰਮੈਨ ਮਾਰਕਿਟ ਕਮੇਟੀ, ਗੁਰਤੇਜ ਸਿੰਘ ਖੋਸਾ,ਚੇਅਰਮੈਨ ਨਗਰ ਸੁਧਾਰ ਟਰੱਸਟ, ਵਿਜੇ ਛਾਬੜਾ ਐਮ.ਸੀ, ਕਮਲਜੀਤ ਐਮ.ਸੀ. ਗੁਰਜੰਟ ਚੀਮਾ, ਹਰਵਿੰਦਰ ਸਾਈ, ਮਾਸਟਰ ਅਮਰਜੀਤ, ਸੂਬੇਦਾਰ ਗੁਰਮੇਲ ਸਿੰਘ, ਹਰਦਿੱਤ ਸਿੰਘ ਸੇਖੋਂ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD