Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਜ਼ਿਲ੍ਹੇ ਨੂੰ ਸੜਕਾਂ 'ਤੇ ਫਿਰਦੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਾਉਣ ਲਈ ਰਣਨੀਤੀ ਉਲੀਕੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾ ਕਮੇਟੀਆਂ ਨਾਲ ਬੈਠਕ, ਮੁਫ਼ਤ ਬਿਜਲੀ ਦੇਣ ਲਈ ਗਊਸ਼ਾਲਾ ਕਮੇਟੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

DC Patiala, Deputy Commissioner Patiala, Showkat Ahmad Parray, Patiala

Web Admin

Web Admin

5 Dariya News

ਪਟਿਆਲਾ , 09 Feb 2024

Last updated on: Feb 09, 2024, 00:00 IST

ਪਟਿਆਲਾ ਜ਼ਿਲ੍ਹੇ ਨੂੰ ਸੜਕਾਂ 'ਤੇ ਫਿਰਦੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹੇ ਦੀਆਂ 36 ਗਊਸ਼ਾਲਾ ਕਮੇਟੀਆਂ ਦੇ ਨੁਮਾਇੰਦਆਂ ਨਾਲ ਇੱਕ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਸਾਰੀਆਂ ਗਊਸ਼ਾਲਾਵਾਂ ਦੀ ਮੌਜੂਦਾ ਸਮਰੱਥਾ ਤੇ ਪਸ਼ੂਆਂ ਦੀ ਗਿਣਤੀ ਸਮੇਤ ਸਮਰੱਥਾ ਵਧਾਉਣ ਲਈ ਹੋਰ ਨਵੇਂ ਸ਼ੈਡ ਬਣਾਉਣ, ਹੋਰ ਲੋੜਾਂ, ਕਾਓ ਸੈਸ, ਦਵਾਈਆਂ, ਮੁਰਦਾ ਜਾਨਵਰਾਂ ਨੂੰ ਚੁੱਕਣ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਗਊਸ਼ਾਲਾ ਕਮੇਟੀਆਂ ਨਾਲ ਚਰਚਾ ਕੀਤੀ। 

ਇਸ ਮੌਕੇ ਗਊਸ਼ਾਲਾ ਕਮੇਟੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਫ਼ਤ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪਟਿਆਲਾ ਜ਼ਿਲ੍ਹੇ ਦੀਆਂ ਸੜਕਾਂ 'ਤੇ ਅਵਾਰਾ ਪਸ਼ੂ ਨਹੀਂ ਹੋਣੇ ਚਾਹੀਦੇ, ਇਸ ਲਈ ਸੜਕਾਂ 'ਤੇ ਫਿਰਦੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿਖੇ ਪਹੁੰਚਾਇਆ ਜਾਵੇਗਾ, ਤਾਂ ਕਿ ਇਨ੍ਹਾਂ ਦੀ ਬਿਹਤਰ ਸਾਂਭ ਸੰਭਾਂਲ ਹੋਣ ਸਮੇਤ ਇਨ੍ਹਾਂ ਕਰਕੇ ਸੜਕਾਂ 'ਤੇ ਹੁੰਦੇ ਹਾਦਸੇ ਵੀ ਰੋਕੇ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲਾਂ ਕੋਲ ਇਹ ਅਧਿਕਾਰ ਹੈ ਕਿ ਉਹ ਪਸ਼ੂ ਰੱਖਣ ਵਾਲੇ ਡੇਅਰੀ ਮਾਲਕਾਂ ਵੱਲੋਂ ਆਪਣੇ ਪਸ਼ੂ ਦੁੱਧ ਚੋਣ ਤੋਂ ਬਾਅਦ ਸੜਕਾਂ 'ਤੇ ਛੱਡਣ ਤੋਂ ਰੋਕਣ ਲਈ ਉਨ੍ਹਾਂ ਨੂੰ ਜੁਰਮਾਨੇ ਲਗਾ ਸਕਣ ਤੇ ਫੜੇ ਪਸ਼ੂਆਂ ਨੂੰ ਵਾਪਸ ਨਾ ਕੀਤਾ ਜਾਵੇ। ਇਸ ਲਈ ਪਸ਼ੂਆਂ ਨੂੰ ਦੁੱਧ ਚੋਣ ਤੋਂ ਬਾਅਦ ਸੜਕਾਂ 'ਤੇ ਨਾ ਛੱਡਿਆ ਜਾਵੇ, ਕਿਉਂਕਿ ਸੜਕਾਂ 'ਤੇ ਆਉਣ ਵਾਲੇ ਅਵਾਰਾ ਪਸ਼ੂ ਬਹੁਤ ਸਾਰੇ ਹਾਦਸਿਆਂ ਦਾ ਕਾਰਨ ਬਣਦੇ ਹਨ।

ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਕੋਈ ਅਵਾਰਾ ਪਸ਼ੂ ਸੜਕਾਂ 'ਤੇ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਇਨ੍ਹਾਂ ਦੀ ਸੰਭਾਲ ਗਊਸ਼ਾਲਾਵਾਂ ਵਿੱਚ ਕੀਤੀ ਜਾਵੇਗੀ, ਜਿਸ ਲਈ ਪੁਖ਼ਤਾ ਇੰਤਜਾਮ ਵੀ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਰਦਾ ਪਸ਼ੂਆਂ ਦੇ ਮ੍ਰਿਤਕ ਸਰੀਰਾਂ ਦੇ ਨਿਪਟਾਰੇ ਲਈ ਪਟਿਆਲਾ ਜ਼ਿਲ੍ਹੇ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਬਿਜਲਈ ਮਸ਼ੀਨ ਲਗਾਉਣ ਦੀ ਤਜਵੀਜ ਹੈ, ਇਸ 'ਤੇ ਵੀ ਕੰਮ ਕੀਤਾ ਜਾਵੇਗਾ।

ਮੀਟਿੰਗ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਦਰਸ਼ਨ ਸਿੰਘ, ਕਾਰਜ ਸਾਧਕ ਅਫ਼ਸਰ ਰਾਕੇਸ਼ ਅਰੋੜਾ, ਜ਼ਿਲ੍ਹੇ ਦੀਆਂ 36 ਦੇ ਕਰੀਬ ਗਊਸ਼ਾਲਾਵਾਂ ਦੇ ਨੁਮਾਇੰਦੇ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Showkat Ahmad Parray , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD