Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਟਾਹਲੀਵਾਲਾ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਜਲਾਲਾਬਾਦ ਦੇ ਵਿਧਾਇਕ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab

Web Admin

Web Admin

5 Dariya News

ਜਲਾਲਾਬਾਦ , 09 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਦੇ ਪਿੰਡ ਟਾਹਲੀਵਾਲਾ, ਚੱਕ ਅਰਿਆ ਵਾਲਾ, ਲਦੂ ਵਾਲਾ ਉਤਾੜ ਅਤੇ ਸੁਖੇਰਾ ਬੋਦਲਾ ਵਿਖੇ ਅੱਜ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਪਹੁੰਚੇ । ਇਸ ਮੌਕੇ ਉਹਨਾਂ ਨੇ ਇੱਥੇ ਪੰਜਾਬ ਸਰਕਾਰ ਦੀ ਪ੍ਰਚਾਰ ਵਾਹਨ ਨੂੰ ਵੀ ਇਹਨਾਂ ਕੈਂਪਾਂ ਲਈ ਰਵਾਨਾ ਕੀਤਾ ।ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸੁਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ। 

ਇਸ ਲਈ ਪਿੰਡ ਪਿੰਡ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਪੂਰੀ ਸਰਕਾਰ ਚੱਲ ਕੇ ਪਿੰਡ ਵਿੱਚ ਪਹੁੰਚਦੀ ਹੈ ਅਤੇ ਵੱਖ-ਵੱਖ ਵਿਭਾਗ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੰਦੇ ਹਨ। ਉਹਨਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇੱਥੇ ਮਿਲ ਰਹੀਆਂ 44 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲਿਆ ਜਾਵੇ । ਇਸ ਮੌਕੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ।

12 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ

12 ਫਰਵਰੀ ਨੂੰ ਜਲਾਲਾਬਾਦ ਉਪ ਮੰਡਲ ਦੇ ਨਿਮਨ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗਣਗੇ।ਜਲਾਲਾਬਾਦ ਉਪਮੰਡਲ ਵਿੱਚ 12 ਫਰਵਰੀ ਨੂੰ ਰੱਤਾ ਖੇੜਾ ਚੱਕ ਬਹਾਵਰਾ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਲੋਕ ਸੁਵਿਧਾ ਕੈਂਪ ਲੱਗਣਗੇ। ਜਿਸ ਵਿੱਚ ਰੱਤਾ ਖੇਡਾ, ਤੇਲੂਪੁਰਾ ਪੁਰਾਣਾ, ਤੇਲੂਪੁਰਾ ਨਵਾਂ,ਚੱਕ ਖੁੰੜਜ  ਅਤੇ  ਚੱਕ ਮੁਹਮਦੇ ਵਾਲਾ,ਚੱਕ ਬਹਾਵਰਾ, ਚੱਕ ਮੋਜਦਿਨ ਵਾਲਾ,ਚੱਕ ਬੱਭਾ ਵਟੂ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ। 

ਇਸ ਤੋਂ ਬਿਨ੍ਹਾਂ ਪਿੰਡ ਹਜਾਰਾ ਸਿੰਘ ਵਾਲਾ ਅਤੇ ਚੱਕ ਬਲੋਚਨ ਪਿੰਡਾਂ ਵਿੱਚ ਸਵੇਰੇ 2 ਵਜੇ ਤੋਂ ਲੋਕ ਸੁਵਿਧਾ ਕੈਂਪ ਲਗਣਗੇ। ਜਿਸ ਵਿੱਚ ਨਾਨਕ ਨਗਰ, ਮੋਹਰ ਸਿੰਘ ਵਾਲਾ,ਹਜਾਰਾ ਸਿੰਘ ਵਾਲਾ, ਫਤੂ ਵਾਲਾ, ਚੱਕ ਗਰੀਬਾ ਸਾਦੜ ਅਤੇ ਚੱਕ ਬਲੂਚਾ, ਢਾਣੀ ਪ੍ਰੇਮ ਸਿੰਘ, ਅਰਨੀਵਾਲਾ,ਢਾਬ ਖੁਸਹਾਲ ਜੋਇਆ, ਗੁਮਾਨੀ ਵਾਲਾ ਖੂੰਹ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD