Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਿਵਾਰਕ ਡਰਾਮਾ, ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ 'ਪੰਜਾਬੀ ਫ਼ਿਲਮ 'ਬੂ ਮੈਂ ਡਰ ਗਈ' ਦਾ ਟ੍ਰੇਲਰ ਹੋਇਆ ਰਿਲੀਜ਼

1 ਮਾਰਚ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

Pollywood, Entertainment, Actress, Cinema, Punjabi Films, Movie, Roshan Prince

Web Admin

Web Admin

5 Dariya News

ਚੰਡੀਗੜ੍ਹ , 09 Feb 2024

Last updated on: Feb 09, 2024, 00:00 IST

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨੇਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ 'ਚ ਹੀ ਦਰਸ਼ਕਾਂ ਨੂੰ ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ  ਮਨੋਰੰਜਨ ਭਰਪੂਰ 'ਪੰਜਾਬੀ ਫ਼ਿਲਮ 'ਬੂ ਮੈਂ ਡਰ ਗਈ' 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ। 

ਫ਼ਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰਟਰਟੈਨਮੈਂਟ  ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ, ਜਿਥੇ ਫ਼ਿਲਮ ਦੀ ਸਟਾਰ ਕਾਸਟ ਗਾਇਕ ਤੇ ਨਾਇਕ ਰੌਸ਼ਨ ਪ੍ਰਿੰਸ, ਯੋਗਰਾਜ ਸਿੰਘ,ਗੁਰਮੀਤ ਸਾਜਨ,  ਨਿਸ਼ਾ ਬਾਨੋਂ, ਰਾਖੀ ਹੁੰਦਲ, ਬਾਲ ਕਲਾਕਾਰ ਅਨਮੋਲ ਵਰਮਾ, ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਨਿਮਰਤਾ ਟੀਮ ਫ਼ਿਲਮ ਦੇ ਨਿਰਮਾਤਾ  ਸੋਨੀ ਨੱਢਾ, ਕਰਮਜੀਤ ਥਿੰਦ, ਕਾਰਜਕਾਰੀ ਨਿਰਮਾਤਾ ਪ੍ਰਵੀਨ ਕੁਮਾਰ, ਸਹਿ ਨਿਰਮਾਤਾ  ਬਲਵੰਤ ਸਿਘ,  ਹਰਵਿੰਦਰ ਬੱਬੂ ਅਤੇ ਹਰਭਜਨ ਆਦਿ ਨੇ ਸ਼ਿਰਕਤ ਕੀਤੀ ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰ ਰੌਸ਼ਨ ਪ੍ਰਿੰਸ ਨੇ ਕਿਹਾ ਕਿ 'ਬੂ ਮੈਂ ਡਰ ਗਈ' ਫ਼ਿਲਮ ਫੁੱਲ ਕਾਮੇਡੀ, ਰੁਮਾਂਸ ਅਤੇ ਹੌਰਰ ਨਾਲ ਮਨੋਰੰਜਨ ਭਰਪੂਰ ਹੈ।ਇਹ ਪਹਿਲੀ ਪੰਜਾਬੀ ਫਿਲਮ ਹੋਵੇਗੀ ਜਿਸ ਨੂੰ ਦੇਖਦੇ ਹੋਏ ਦਰਸ਼ਕ ਹਸਦੇ ਹਸਦੇ ਡਰਨਗੇ ਵੀ।ਫਿਲਮ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਫਿਲਮ ਲੇਖ਼ਕ ਰਾਜੂ ਵਰਮਾ ਨੇ ਦੱਸਿਆ ਕਿ ਫ਼ਿਲਮ ‘ਚ ਪਹਾੜੀ ਪਿੰਡਾਂ ਦੀ ਜ਼ਿੰਦਗੀ, ਸਮੱਸਿਆਵਾਂ ਅਤੇ ਉਥੋਂ ਦੇ ਲੋਕਾਂ ਦਾ ਰਹਿਣ ਸਹਿਣ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗਾ। 

ਇਹ ਫ਼ਿਲਮ ਪੰਜਾਬ ਦੇ ਨਾਲ ਨਾਲ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗੀ।ਅਦਾਕਾਰ ਜੋਗਰਾਜ ਸਿੰਘ ਅਤੇ ਗੁਰਜੀਤ ਸਾਜਨ ਨੇ ਦੱਸਿਆ ਕਿ 'ਬੂ ਮੈਂ ਡਰ ਗਈ' ਲੋਕਾਂ ਦਾ ਖੂਬ ਮਨੋਰੰਜਨ ਕਰਨ ਵਾਲੀ ਹੈ ਕਿਉਂਕਿ ਫ਼ਿਲਮ ਕਾਮੇਡੀ ਦੇ ਨਾਲ-ਨਾਲ ਡਰਾਵਨੀ ਵੀ ਹੋਵੇਗੀ।ਫ਼ਿਲਮ ਦੀ ਕਹਾਣੀ ਇੱਕ ਪਿੰਡ ਦੇ ਇਰਦ-ਗਿਰਦ ਘੁੰਮਦੀ ਹੈ ।  ਪਿੰਡ ਵਿੱਚ ਰਹਿਣ ਵਾਲੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣੇ ਕਰਦੇ ਹਨ ।

ਇਨਾਂ ਮੁਸ਼ਕਿਲਾਂ ਵਿੱਚੋਂ ਨਿਕਲਣ ਲਈ ਲੋਕ ਕਈ ਤਰ੍ਹਾਂ ਦੇ ਪਾਪੜ ਵੇਲਦੇ ਹਨ ਆਦਿ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ।'ਨੈਕਸਟ ਇਮੈਜ ਇੰਟਰਟੇਨਮੈਂਟ’ ਦੀ ਪੇਸ਼ਕਸ਼ ਇਸ ਫ਼ਿਲਮ ਦੇ ਨਿਰਮਾਤਾ  ਸੋਨੀ ਨੱਢਾ, ਕਰਮਜੀਤ ਥਿੰਦ, ਪਰਵਿੰਦਰ ਨੱਢਾ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਇਹ ਪਹਿਲੀ ਹੌਰਰ ਫਿਲਮ ਹੈ ਅਤੇ  ਫ਼ਿਲਮ ਦੀ ਸ਼ੂਟਿੰਗ ਵੀ ਅਜਿਹੀਆਂ ਲੋਕੇਸ਼ਨਾਂ ‘ਤੇ ਕੀਤੀ  ਹੈ ਜਿੰਨਾ ਦੀ ਗਿਣਤੀ ਦੇਸ਼ ਦੀਆਂ ਸਭ ਤੋਂ ਹੌਂਟਡ ਲੋਕੇਸ਼ਨਾਂ ‘ਚ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਲੋਕੇਸ਼ਨਾਂ ‘ਤੇ ਆਮ ਲੋਕ ਦਿਨ ਵੇਲੇ ਹੀ ਜਾਣ ਤੋਂ ਕਤਰਾਉਂਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ ਅਤੇ ਈਸ਼ਾ ਰਿਖੀ ਤੋਂ ਇਲਾਵਾ ਯੋਗਰਾਜ ਸਿੰਘ, ਬੀ ਐਨ ਸ਼ਰਮਾ, ਹਾਰਬੀ ਸੰਘਾ, ਅਨੀਤਾ ਦੇਵਗਨ, ਹਰਦੀਪ ਗਿੱਲ, ਪ੍ਰਕਾਸ਼ ਗਾਧੂ, ਦਿਲਾਵਰ ਸਿੱਧੂ, ਬਾਲ ਕਲਾਕਾਰ ਅਨਮੋਲ ਵਰਗਾ, ਗੁਰਮੀਤ ਸਾਜਨ, ਸਤਿੰਦਰ ਕੌਰ, ਗੁਰਪ੍ਰੀਤ ਕੌਰ ਭੰਗੂ ਅਤੇ ਨਿਸ਼ਾ ਬਾਨੋਂ ਸਮੇਤ ਹੋਰ ਕਈ ਕਲਾਕਾਰ ਅਹਿਮ ਭੂਮਿਕਾਵਾਂ ਚ ਨਜ਼ਰ ਆਉਣਗੇ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਕਰਵਾਏ ਇਸ ਗਏ ਇਸ ਈਵੈਂਟ ਦੀ ਪੀ ਆਰ ਅਤੇ ਮਾਰਕੀਟਿੰਗ ਟੀਮ ਐਮ ਥ੍ਰੀ ਮੀਡੀਆ ਵਲੋਂ ਕੀਤੀ ਗਈ।

 

Tags: Pollywood , Entertainment , Actress , Cinema , Punjabi Films , Movie , Roshan Prince

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD