Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ

ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ ਤੋਂ ਹੁੰਦਿਆਂ ਨਿਹਾਲ ਸਿੰਘ ਵਾਲਾ ਪਹੁੰਚੀਆਂ ਝਾਕੀਆਂ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 09 Feb 2024

Last updated on: Feb 09, 2024, 00:00 IST

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਨੇ ਇਹ ਵਿਲੱਖਣ ਝਾਕੀਆਂ ਬੜੇ ਹੀ ਉਤਸ਼ਾਹ ਨਾਲ ਵੇਖੀਆਂ। ਅੱਜ ਇਨ੍ਹਾਂ ਝਾਕੀਆਂ ਨੂੰ ਅਨਾਜ ਮੰਡੀ ਮੋਗਾ ਤੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਰਵਾਨਾ ਕੀਤਾ। ਇਹ ਝਾਕੀਆਂ ਬੁੱਘੀਪੁਰਾ ਚੌਂਕ ਰਾਹੀਂ ਪਿੰਡ ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ, ਤਖਤੂਪਰਾ ਵਿਖੇ ਦਿਖਾਉ਼ਂਦੇ ਹੋਏ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੀਆਂ।

ਗੱਲਬਾਤ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਪ੍ਰਭਾਵਸ਼ਾਲੀ ਝਾਕੀਆਂ ਨਾਲ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮੋਗਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।

ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ  ਸਮੂਹ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।10 ਫਰਵਰੀ ਨੂੰ ਇਹ ਝਾਕੀਆਂ ਨਿਹਾਲ ਸਿੰਘ ਵਾਲਾ ਤੋਂ ਚੱਲ ਕੇ ਵਾਇਆ ਮਾਣੂੰਕੇ, ਫੂਲੇਵਾਲਾ, ਨੱਥੋਕੇ ਵਿਖੇ ਲੋਕਾਂ ਨੂੰ ਦਿਖਾਉਂਦੇ ਹੋਏ ਨਗਰ ਕੌਂਸਲ ਬਾਘਾਪੁਰਾਣਾ ਵਿਖੇ ਪਹੁੰਚਣਗੀਆਂ। 

ਨਗਰ ਕੌਂਸਲ ਬਾਘਾਪੁਰਾਣਾ ਵਿਖੇ ਝਾਕੀਆਂ ਨੂੰ ਦਿਖਾਉਣ ਉਪਰੰਤ ਪਿੰਡ ਗਿੱਲ, ਸਿੰਘਾਂਵਾਲਾ ਵਿਖੇ ਲੋਕਾਂ ਨੂੰ ਦਿਖਾਈਆਂ ਜਾਣਗੀਆਂ। ਇਸ ਉਪਰੰਤ ਇਹ ਝਾਕੀਆਂ ਮੇਨ ਰੋਡ ਰਾਹੀਂ ਦਾਣਾ ਮੰਡੀ ਮੋਗਾ ਵਿਖੇ ਖੜ੍ਹੀਆਂ ਕੀਤੀਆਂ ਜਾਣਗੀਆਂ।ਮਿਤੀ 11 ਫਰਵਰੀ ਨੂੰ ਇਹ ਝਾਕੀਆਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਜਾਣਗੀਆਂ।ਝਾਕੀਆਂ ਰਵਾਨਾ ਕਰਨ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ. ਬਲਜੀਤ ਸਿੰਘ ਚਾਨੀ, ਮਾਰਕਿਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ. ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD