Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

"ਆਪ ਦੀ ਸਰਕਾਰ- ਆਪ ਦੇ ਦੁਆਰ" -ਪ੍ਰੋਗਰਾਮ ਤਹਿਤ ਪਿੰਡ ਰੁੜਕਾ ਅਤੇ ਅਲੀਪੁਰ ਵਿਖੇ ਲਗਾਏ ਕੈਂਪ

ਭਗਵੰਤ ਸਿੰਘ ਮਾਨ ਦੀ ਦੂਰ- ਅੰਦੇਸ਼ੀ ਸੋਚ ਦੇ ਚਲਦਿਆਂ ਹੀ ਹਜ਼ਾਰਾਂ ਲੋਕੀ ਉਠਾ ਰਹੇ ਹਨ ਸਕੀਮਾਂ ਦਾ ਫਾਇਦਾ : ਐਮ ਐਲ ਏ ਕੁਲਵੰਤ ਸਿੰਘ ਮੋਹਾਲੀ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ ਨਗਰ , 09 Feb 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ- ਪ੍ਰੋਗਰਾਮ ਦੇ ਤਹਿਤ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵਾਰਡ ਵਾਈਜ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਕਿ ਲੋਕਾਂ ਨੂੰ ਪੇਸ਼ ਆ ਰਹੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਸਕਣ, ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਹੀ। 

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅੱਜ ਪਿੰਡ ਰੁੜਕਾ ਅਤੇ ਅਲੀਪੁਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਨ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ  ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਦੇ ਵਿੱਚ ਲਿਆਉਣ ਦੇ ਲਈ ਜੋ ਇਤਿਹਾਸਿਕ ਫੈਸਲਾ ਕੀਤਾ ਸੀ, ਉਸ ਦੇ ਲਈ ਉਹ ਅੱਜ ਖੁਸ਼ੀ ਅਤੇ ਤਸੱਲੀ ਨਾਲ ਭਰਪੂਰ ਹਨ, ਕਿਉਂਕਿ ਜਿਹੜੇ ਸੁਪਨੇ ਲੈ ਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ, ਉਹੀ ਸਰਕਾਰ ਲੋਕਾਂ ਦੇ ਦੁਆਰ ਤੇ ਜਾ ਕੇ ਉਨਾਂ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਕਰ ਰਹੀ ਹੈ। 

ਵਿਧਾਇਕ ਮੋਹਾਲੀ - ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਰੋਜ਼ਾਨਾ ਲੋਕੀ ਵੱਡੇ ਪੱਧਰ ਤੇ ਫਾਇਦਾ ਲੈ ਰਹੇ ਹਨ, ਹੁਣ ਲੋਕਾਂ ਨੂੰ ਆਪਣੇ ਕੰਮਾਂ -ਕਾਰਾਂ ਨੂੰ ਛੱਡ ਕੇ ਸਰਕਾਰੀ ਦਫਤਰਾਂ ਦੇ ਵਿੱਚ  ਖੱਜਲ- ਖੁਆਰ ਨਹੀਂ ਹੋਣਾ ਪੈ ਰਿਹਾ ਸਗੋਂ ਸਰਕਾਰ ਉਹਨਾਂ ਦੇ ਦੁਆਰ ਤੇ ਚੱਲ ਕੇ ਉਹਨਾਂ ਦਾ ਕੰਮ ਕਰ ਰਹੀ ਹੈ। ਅੱਜ 16 ਵਿਭਾਗਾਂ ਵੱਖ ਵੱਖ ਵਿਭਾਗਾਂ ਦੇ 35 ਤੋਂ ਵੀ ਵੱਧ ਮੁਲਾਜ਼ਮ ਇਹਨਾਂ ਕੈਂਪਾਂ ਦੇ ਵਿੱਚ ਮੌਜੂਦ  ਹਨ, ਜਿਹੜੇ ਮੌਕੇ ਤੇ ਹੀ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ ਅਤੇ  ਇਹ ਸਭ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਦੇ ਚੱਲਦਿਆਂ ਹੀ ਸੰਭਵ ਹੋ ਸਕਿਆ ਹੈ।

 ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਰੁੜਕਾ ਅਤੇ ਅਲੀਪੁਰ ਵਿਖੇ ਲਗਾਏ ਗਏ ਕੈਂਪਾਂ ਦੇ ਦੌਰਾਨ - ਆਪ ਦੀ ਸਰਕਾਰ ਆਪ ਦੇ ਦੁਆਰ- ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਰਹੇ, ਇਹਨਾਂ ਕੈਂਪਾਂ ਦੇ ਦੌਰਾਨ ਜਨਮ ਸਰਟੀਫਿਕੇਟ /ਗੈਰ ਉਪਲਬਧਾ ਸਰਟੀਫਿਕੇਟ ,ਆਮਦਨ ਸਰਟੀਫਿਕੇਟ, ਹਲਫੀਆ  ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਪੰਜਾਬ  ਨਿਵਾਸ ਸਰਟੀਫਿਕੇਟ ,ਜਾਤੀ ਸਰਟੀਫਿਕੇਟ ਐਸ.ਸੀ, ਉਸਾਰੀ ਮਜ਼ਦੂਰ ਦੀ ਰਜਿਸਟਰੇਸ਼ਨ, ਬੁਢਾਪਾ ਪੈਨਸ਼ਨ ਸਕੀਮ ,ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ ਅਤੇ ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਆਦਿ ਨਾਲ ਸੰਬੰਧਿਤ ਮਸਲਿਆਂ ਨੂੰ ਮੌਕੇ ਤੇ ਮੌਜੂਦ ਅਧਿਕਾਰੀਆਂ ਵੱਲੋਂ  ਨਿਪਟਾਇਆ ਗਿਆ, ਪਿੰਡ ਰੁੜਕਾ ਵਿਖੇ ਲੱਗੇ ਕੈਂਪ ਦੇ ਦੌਰਾਨ ਸਰਪੰਚ ਹਰਜੀਤ ਸਿੰਘ ,ਮਾਨ ਸਿੰਘ ,ਪੰਚ ਬਲਵਿੰਦਰ ਸਿੰਘ ,ਲਵਲੀ ਬੈਂਸ ,ਪੰਚ ਮਨਜੀਤ ਸਿੰਘ ,ਪੰਚ ਲੱਖੀ , ਟੋਨੀ,  ਧੀਰਜ ਕੁਮਾਰ,  ਹਰਕਮਲਜੀਤ ਸਿੰਘ  ਲੰਬੜਦਾਰ ,ਮਨਜੀਤ ਸਿੰਘ ਕੁੰਬੜਾ, ਦਲਵੀਰ ਸਿੰਘ, ਕਰਮਜੀਤ ਸਿੰਘ ਗੋਲਾ , ਰਵਿੰਦਰ ਸਿੰਘ ਵੀ ਹਾਜ਼ਰ ਸਨ, ਜਦਕਿ ਪਿੰਡ ਅਲੀਪੁਰ ਦੇ ਵਿਖੇ ਲੱਗੇ ਗਏ ਕੈਂਪ ਦੇ ਦੌਰਾਨ ਅਲੀਪੁਰ ਦੇ ਸਰਪੰਚ ਚਰਨਜੀਤ ਸਿੰਘ, ਬਲਾਕ ਪ੍ਰਧਾਨ- ਮੁਖਤਿਆਰ ਸਿੰਘ, ਸਤਵਿੰਦਰ ਸਿੰਘ, ਹਰਦੇਵ ਸਿੰਘ, ਜਸਪਾਲ ਸਿੰਘ, ਭਾਗ ਸਿੰਘ,ਅਜੀਤ ਸਿੰਘ, ਜਸਵੰਤ ਸਿੰਘ, ਮਾਨ ਸਿੰਘ ਵੀ ਹਾਜ਼ਰ ਸਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD