Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ

DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 09 Feb 2024

ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ ਉਮੀਦਵਾਰਾਂ ਦੀਆਂ ਹੁਣ ਤੱਕ 363 ਅਰਜ਼ੀਆਂ ਆਈਆਂ ਸਨ ਜਿਹਨਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇਰੀ ਕਾਰਵਾਈ ਲਈ ਮਨਜੂਰੀ ਦੇ ਦਿੱਤੀ ਗਈ ਹੈ। 

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਕੀਮ ਤਹਿਤ ਹਸਤ ਕਲਾਕਾਰਾਂ ਨੂੰ ਇਕ ਪੋਰਟਲ ਉੱਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ। ਰਜਿਸਟਰੇਸ਼ਨ ਦਾ ਕੰਮ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ 300 ਤੋਂ ਵਧੇਰੇ ਕਾਮਨ ਸਰਵਿਸ ਸੈਂਟਰਾਂ ਉੱਤੇ ਜਾਰੀ ਹੈ।ਰਜਿਸਟਰੇਸ਼ਨ ਦਾ ਇਹ ਡਾਟਾ ਜਿਲ੍ਹਾ ਉਦਯੋਗ ਕੇਂਦਰ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਜਾਰੀ ਕੀਤੇ ਕਿ 18 ਕਿੱਤਿਆਂ ਨਾਲ ਜੁੜੇ ਹਸਤਖਾਰਾਂ ਦੀ ਸਤ ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਯਤਨ ਕੀਤੇ ਜਾਣ। ਇਸ ਸਕੀਮ ਦੇ ਵਿੱਚ ਵਿਸ਼ਵਕਰਮੀਆਂ ਨੂੰ ਉਹਨਾਂ ਦੇ ਕਿੱਤੇ ਵਿੱਚ ਹੋਰ ਨਿਪੁੰਨਤਾ ਲਿਆਉਣ ਲਈ ਟ੍ਰੇਨਿੰਗ ਮੁਹਇਆ ਕਰਵਾਈ ਜਾਵੇਗੀ ਅਤੇ 500 ਰੁਪਏ ਪ੍ਰਤੀ ਦਿਨ ਵੀ ਦਿੱਤੇ ਜਾਣਗੇ। ਯੋਗ ਹਸਤਕਾਰਾਂ ਨੂੰ ਕੇਂਦਰ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਅਤੇ ਟੂਲ ਕਿੱਟ ਖਰੀਦਣ ਲਈ 15 ਹਜਾਰ ਰੁਪਏ ਦਾ ਵਾਉਚਰ ਦਿੱਤਾ ਜਾਵੇਗਾ। 

ਇਸ ਉਪਰੰਤ ਉਹਨਾਂ ਨੂੰ ਬਿਨਾ ਕਿਸੇ ਫੀਸ ਤੋਂ ਇਕ ਲੱਖ ਰੁਪਏ ਦਾ ਕਰਜਾ ਦਿੱਤਾ ਜਾਵੇਗਾ, ਜਿਸ ਉੱਤੇ ਮਹਿਜ 5 ਫੀਸਦੀ ਦਰ ਨਾਲ ਵਿਆਜ ਲੱਗੇਗਾ। ਨਿਰਧਾਰਤ 18 ਮਹੀਨੇ ਵਿੱਚ ਇਹ ਕਰਜਾ ਲਾਹੁਣ ਵਾਲੇ ਹਸਤ ਕਲਾਕਾਰਾਂ ਨੂੰ ਨਵੇਂ ਸਿਰੇ ਤੋਂ 2 ਲੱਖ ਰੁਪਏ ਕਰਜਾ ਮਿਲਣਯੋਗ ਹੋਵੇਗਾ। ਜਿਸ ਨਾਲ ਉਹ ਆਪਣਾ ਕੰਮ ਹੋਰ ਵਧਾ ਸਕਣਗੇ।ਵਿਸਵਕਰਮੀਆਂ ਨੂੰ ਡਿਜੀਟਲ ਟ੍ਰਾਂਜੈਕਸਨ ਨੂੰ ਸਸਕਤੀਕਰਨ ਕਰਨ ਲਈ ਇੰਨਸੈਂਟਿਵ ਮੁਹਇਆ ਕਰਵਾਏ ਜਾਣਗੇ ਅਤੇ ਉਤਪਾਦਾਂ ਨੂੰ ਸੇਲ ਕਰਨ ਲਈ ਮਾਰਕਟਿੰਗ ਸਪੋਰਟ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਸਕੀਮ ਹਸਤ ਕਲਾਕਾਰਾਂ ਦੇ ਆਰਥਿਕ ਅਤੇ ਸਮਾਜਿਕ ਉਥਾਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਹਨਾਂ ਜਿਲ੍ਹਾ ਮੋਗਾ ਦੇ ਹਸਤ ਕਲਾਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ 9888880556 ਨੰਬਰ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਮੋਗਾ ਦੇ ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜਿਲ੍ਹਾ ਉਦਯੋਗ ਕੇਂਦਰ ਮੋਗਾ ਸ੍ਰ ਸੁਖਮਿੰਦਰ ਸਿੰਘ ਰੇਖੀ, ਸ੍ਰ. ਵਜੀਰ ਸਿੰਘ ਅਸਿਸਟੈਂਟ ਡਾਇਰੈਕਟਰ ਮਨਿਸਟਰੀ ਆਫ਼ ਐਮ.ਐਸ.ਐਮ.ਈ.-ਡੀ.ਐਫ.ਓ. ਲੁਧਿਆਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD