Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ -ਗੁਰਮੀਤ ਸਿੰਘ ਖੁਡੀਆਂ

ਪੰਜਾਬ ਸਰਕਾਰ ਬੱਲੂਆਣਾ ਹਲਕੇ ਵਿੱਚ ਕਰਵਾ ਰਹੀ ਹੈ 800 ਕਰੋੜ ਦੇ ਵਿਕਾਸ ਕਾਰਜ - ਵਿਧਾਇਕ ਗੋਲਡੀ ਮੁਸਾਫਰ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Amandeep Singh Goldy Musafir, Amandeep Singh Goldy

Web Admin

Web Admin

5 Dariya News

ਅਬੋਹਰ , 09 Feb 2024

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵੱਧੇ ਲਈ ਬਚਨਵੱਧ ਹੈ। 

ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਸ਼ੂ ਪਾਲਣ ਇੱਕ ਅਜਿਹਾ ਕੀਤਾ ਹੈ ਜਿਸ ਦੇ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਕਿਉਂਕਿ ਹੁਣ ਜਮੀਨ ਤਾਂ ਹੋਰ ਵਧਾਈ ਨਹੀਂ ਜਾ ਸਕਦੀ ਇਸ ਲਈ ਸਾਨੂੰ ਆਮਦਨ ਵਧਾਉਣ ਲਈ ਸਹਾਇਕ ਖੇਤੀ  ਧੰਦਿਆਂ ਦਾ ਲਾਹਾ ਲੈਣਾ ਚਾਹੀਦਾ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਪੜ੍ਹਾਈ ਕਰਕੇ ਸਾਡੇ ਨੌਜਵਾਨ ਯੋਗ ਬਣਨ ਤਾ ਕਿ ਉਹ ਵੱਖ-ਵੱਖ ਤਰੀਕਿਆਂ ਨਾਲ ਆਪਣੀ ਆਮਦਨ ਪੈਦਾ ਕਰ ਸਕਣ। ਉਹਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਵਿਦੇਸ਼ ਨਾਲੋਂ ਆਪਣਾ ਮੁਲਕ ਬਿਹਤਰ ਹੈ ਇਥੇ ਮਿਹਨਤ ਕਰੋ ਤਾਂ ਸਰਕਾਰ ਤੁਹਾਡੀ ਹਰ ਪ੍ਰਕਾਰ ਦੀ ਮਦਦ ਕਰੇਗੀ।

ਕਿੰਨੂੰ ਦੀ ਗੱਲ ਕਰਦਿਆਂ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਕਿੰਨੂ ਬਾਗਵਾਨਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਅਬੋਹਰ ਦੀ ਜੂਸ ਫੈਕਟਰੀ ਦੀ ਸਮਰੱਥਾ ਵਧਾਉਣ ਦੀਆਂ ਸੁਭਾਵਨਾਵਾਂ ਤਲਾਸ਼ਣ ਦੀ ਗੱਲ ਵੀ ਆਖੀ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਨਰਮੇ ਨੂੰ ਵੀ ਪੰਜਾਬ ਸਰਕਾਰ ਪ੍ਰਫੁੱਲਤ ਕਰੇਗੀ ।

ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ 25 ਲੱਖ ਗਊਆਂ ਦਾ 25 ਫਰਵਰੀ ਤੋਂ ਟੀਕਾਕਰਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸੇ ਤਰਾਂ ਉਹਨਾਂ ਦੱਸਿਆ ਕਿ ਜਾਨਵਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਮੁਫਤ ਦਵਾਈ ਦਿੱਤੀ ਜਾ ਰਹੀ ਹੈ। 

ਇਸੇ ਤਰ੍ਹਾਂ ਸਾਹੀਵਾਲ ਨਸਲ ਸੁਧਾਰ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਅਤੇ ਸੈਕਸਡ ਸਿਮਨ ਦੀ ਸਪਲਾਈ ਵੀ ਹਸਪਤਾਲਾਂ ਵਿੱਚ ਦਿੱਤੀ ਜਾ ਰਹੀ ਹੈ।ਸ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਵਿੱਚ ਮੈਰੀਟ ਅਧਾਰ ਤੇ ਹੋਈਆਂ ਭਰਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 326 ਨਵੇਂ ਵੈਟਰਨਰੀ ਅਫਸਰ ਅਤੇ 504 ਵੈਟਰਨਰੀ ਇੰਸਪੈਕਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਨਾ ਹੀ ਉਪਰਾਲਿਆਂ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਹੁਣ ਤੱਕ 40 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। 

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦ੍ਰਿੜਤਾ ਨਾਲ ਲੋਕ ਮਸਲਿਆਂ ਦੇ ਹੱਲ ਕਰਨ ਲਈ ਸਮਰਪਿਤ ਹੈ।ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਸਵਾਗਤ ਕਰਦਿਆਂ ਸਥਾਨਕ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ 800 ਕਰੋੜ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਵਿੱਚ ਪੱਤਰੇ ਵਾਲਾ ਦਾ ਮੈਗਾ ਵਾਟਰ ਵਰਕਸ ਅਤੇ ਸੁਖਚੈਨ ਵਿਖੇ ਨਵਾਂ ਕਾਲਜ ਬਣ ਰਿਹਾ ਹੈ। 

ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਸਾਰੇ ਵਰਗਾਂ ਨੂੰ ਇੱਕ ਸਮਾਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ 300 ਯੂਨਿਟ ਮੁਫਤ ਬਿਜਲੀ ਦਾ ਲਾਭ ਸਭ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਜੀਐਸ ਬੇਦੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ, ਸਵਾਮੀ ਸੁੱਖਾਨੰਦ, ਡਾ ਰਾਜੇਸ਼ ਗੁਪਤਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਮਾਸਟਰ ਭਜਨ ਲਾਲ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਸ਼੍ਰੀਮਤੀ ਪੂਜਾ ਲੂਥਰਾ ਧਰਮਵੀਰ ਗੋਦਾਰਾ ਨੇ ਵੀ ਸੰਬੋਧਨ ਕੀਤਾ। ਮੰਚ

ਸੰਚਾਲਨ ਡਾ ਮਨਦੀਪ ਸਿੰਘ ਅਤੇ ਕੇਵਲ ਅਰੋੜਾ ਨੇ ਕੀਤਾ। ਇਸ ਮੌਕੇ ਐਸਡੀਐਮ ਬਲਕਰਨ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਜੀਵ ਛਾਵੜਾ, ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਵੀ ਹਾਜ਼ਰ ਸਨ। ਰੈਲੀ ਵਿੱਚ 126 ਸਾਹੀਵਾਲ ਨਸਲ ਦੇ ਜਾਨਵਰ ਪੁਹੰਚੇ। ਇਸ ਮੌਕੇ ਇਨਾਮ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Amandeep Singh Goldy Musafir , Amandeep Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD