Tuesday, 14 May 2024

 

 

ਖ਼ਾਸ ਖਬਰਾਂ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

 

ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਅਨਾਜ ਦੀ ਧੋਖਾਧੜੀ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ 5 ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਚੰਡੀਗੜ੍ਹ , 09 Feb 2024

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ। 

ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ 'ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD