Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕਸਬਾ ਘੁਮਾਣ ਵਿਖੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਚ ਲੋਕ ਸਹੂਲਤਾਂ ਪ੍ਰਤੀ ਕੈਂਪ ਲੱਗਾ

200 ਤੋਂ ਵੱਧ ਲੋਕਾਂ ਨੇ ਆਪਣੇ ਸਰਕਾਰੀ ਕੰਮ ਕਰਵਾਏ।

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 10 Feb 2024

ਭਗਵੰਤ ਮਾਨ ਸਰਕਾਰ ਲੋਕਾਂ ਦੇ ਦੁਆਰ ਸ਼ੁਰੂ ਹੋਈ ਸਕੀਮ ਦੇ ਤਹਿਤ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਘੁਮਾਣ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਹਰਗੋਬਿੰਦਪੁਰ ਸਾਹਿਬ ਦੇ ਹਰਜੀਤ ਸਿੰਘ ਰੀਡਰ, ਗਰਦੌਰ ਜਤਿੰਦਰਪਾਲ ਸਿੰਘ, ਪਟਵਾਰੀ ਸਾਹਿਬ ਸਿੰਘ, ਸੈਕਟਰੀ ਹੀਰਾ ਸਿੰਘ, ਸੈਕਟਰੀ ਯਾਕੂਬ ਮਸੀਹ, ਪਵਿੱਤਰ ਸਿੰਘ ਇੰਸਪੈਕਟਰ ਫੂਡ ਸਪਲਾਈ, ਮਨਰੇਗਾ ਸੈਕਟਰੀ ਜੋਬਨਜੀਤ ਸਿੰਘ, ਸੀਐੱਚਉ ਮਨਦੀਪ ਕੌਰ, ਕ ਏਐਨਐਨ ਸਤਿੰਦਰ ਕੌਰ, ਹੈਲਥ ਵਰਕਰ ਸਰਵਨ ਸਿੰਘ, ਏ ਐਨ ਐਮ ਸੁਜਿੰਦਰ ਕੌਰ, ਹੈਲਥ ਵਰਕਰ ਬਿਕਰਮ ਸਿੰਘ,ਮਲਟੀਪਰਪਜ ਸੁਪਰਵਾਈਜ਼ਰ ਦਿਲਬਾਗ ਸਿੰਘ ਆਦਿ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦੀਆਂ ਵਿਧਾਇਕ ਅਮਰਪਾਲ ਸਿੰਘ ਨੇ ਪਹਿਲਾਂ ਮੁਸ਼ਕਲਾਂ ਨੂੰ ਸੁਣਿਆ ਤੇ ਫਿਰ ਇਹਨਾਂ ਵਿਭਾਗਾਂ ਦੇ ਅਫ਼ਸਰਾਂ ਪਾਸੋਂ ਲੋਕਾਂ ਦੇ ਲੋੜੀਂਦੇ ਕੰਮ ਪੂਰੇ ਕਰਵਾਏ ਗਏ। 

ਇਸ ਮੌਕੇ ਬੋਲਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਖੱਜਲ ਖੁਆਰੀ ਨੂੰ ਦੂਰ ਕਰਨ ਲਈ ਜਿੱਥੇ ਪੂਰੀ ਤਰ੍ਹਾਂ ਵਚਨਬੱਧ ਹੈ ਉਸ ਦੌਰਾਨ ਸਾਰੀਆਂ 43 ਸਰਕਾਰੀ ਸੇਵਾਵਾਂ ਲੋਕਾਂ ਨੂੰ ਘਰਾਂ ਵਿੱਚ ਹੀ ਪ੍ਰਾਪਤ ਹੋਣਗੀਆਂ।ਇਸ ਮੌਕੇ 200 ਦੇ ਕਰੀਬ ਲੋਕਾਂ ਨੇ ਜਾਤੀ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਮਨਰੇਗਾ ਦੇ ਕੰਮ, ਫੂਡ ਸਪਲਾਈ ਵਿਭਾਗ, ਰਾਸ਼ਨ ਕਾਰਡ, ਮਾਲ ਵਿਭਾਗ ਪਾਸੋਂ ਰਜਿਸਟਰੀਆਂ ਤੇ ਇੰਤਕਾਲਾਂ ਦੇ ਰਹਿੰਦੇ ਕਾਰਜ ਪੂਰੇ ਕਰਵਾਏ। 

ਇਸੇ ਤਰ੍ਹਾਂ ਬਿਜਲੀ ਬੋਰਡ, ਸੁਵਿੱਧਾ ਕੇਂਦਰ, ਸਾਂਝ ਕੇਂਦਰ, ਹੈਲਥ ਵਿਭਾਗ, ਮਹਿਕਮਿਆਂ ਪਾਸੋਂ ਰੁਕੇ ਹੋਏ ਕੰਮ ਮੌਕੇ ਤੇ ਪੂਰੇ ਕਰਵਾਏ ਗਏ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦਰਬਾਰ ਸਕੀਮ ਤਹਿਤ ਰੋਜ਼ਾਨਾਂ ਪਿੰਡਾਂ ਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਰਕਾਰੀ ਸੇਵਾਵਾਂ ਸਮੇਂ ਸਿਰ ਪ੍ਰਾਪਤ ਹੋ ਸਕਣ ਤੇ ਸਰਕਾਰੀ ਪੱਧਰ ਦੇ ਰੁਕੇ ਕੰਮ ਉਹਨਾਂ ਦੇ ਮੌਕੇ ਤੇ ਹੀ ਪੂਰੇ ਹੋ ਸਕਣ। 

ਇਸ ਮੌਕੇ ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਸਾਬਕਾ ਸਰਪੰਚ ਕੁਲਵੰਤਬੀਰ ਸਿੰਘ ਘੁਮਾਣ, ਪਿ੍ੰਸੀਪਲ ਗੁਰਬਖਸ਼ ਸਿੰਘ, ਕਾਮਰੇਡ ਸੁਰਜੀਤ ਸਿੰਘ ਘੁਮਾਣ,ਚੇਅਰਮੈਨ ਅੰਗਰੇਜ਼ ਸਿੰਘ ਵਿੱਠਵਾਂ ਬਲਾਕ ਪ੍ਰਧਾਨ, ਯੂਥ ਆਗੂ ਪਰਮਬੀਰ ਰਾਣਾ, ਸਾਬਕਾ ਸਰਪੰਚ ਤਜਿੰਦਰ ਸਿੰਘ ਸੰਧਵਾਂ, ਪ੍ਰਧਾਨ ਗੁਰਨਾਮ ਸਿੰਘ ਅਠਵਾਲ,ਜਥੇ ਠਾਕਰ ਸਿੰਘ, ਸੁਖਦੇਵ ਸੱਖੋਵਾਲ, ਡਾ ਪੱਡਾ, ਜਸਕਰਨ ਸਰਪੰਚ ਨੂਰਪੁਰ, ਗੁਰਮੀਤ ਸਰਪੰਚ ਚੋਲ ਚੱਕ, ਜਥੇ ਬਲਦੇਵ ਸਿੰਘ, ਅਸ਼ਵਨੀ ਮਿੰਟਾ, ਤਰਸੇਮ ਬਾਵਾ, ਗੁਰਪਾਲ ਕਾਕਾ ਊਧਨਵਾਲ, ਸੁਖਵਿੰਦਰ ਭਾਮ, ਜੇਈ ਸੁਰਿੰਦਰਪਾਲ, ਪੀਏ ਸੁਖਦੇਵ ਰੋਮੀ,ਪੀ ਏ ਰਾਜੂ,ਸਰਪੰਚ ਸਰਬਜੀਤ ਚੱਕ ਵੱਸਣ, ਪੂਰਨ ਸਰਪੰਚ ਮਹਿਤੇਵਾਲ, ਦਵਿੰਦਰ ਓਂਕਾਰ ਸਰਪੰਚ ਪਿੰਡਾ ਰੋੜੀ ਆਦਿ ਹਾਜ਼ਰ ਸਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD