Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਰਵਾਨਾ

ਨਿਹਾਲ ਸਿੰਘ ਵਾਲਾ ਮਾਣੂਕੇ, ਫੂਲੇਵਾਲਾ, ਨੱਥੋਕੇ ਤੋਂ ਹੁੰਦਿਆਂ ਬਾਘਾਪੁਰਾਣਾ ਪਹੁੰਚੀਆਂ ਝਾਕੀਆਂ, ਬਾਘਾਪੁਰਾਣਾ ਵਿੱਚ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਕੀਤੀ ਝਾਕੀਆਂ ਦੀ ਅਗਵਾਈ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Amritpal Singh Sukhanand

Web Admin

Web Admin

5 Dariya News

ਮੋਗਾ , 10 Feb 2024

Last updated on: Feb 10, 2024, 00:00 IST

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ  ਨਿਹਾਲ ਸਿੰਘ ਵਾਲਾ ਤੋਂ ਚੱਲ ਕੇ ਵਾਇਆ ਮਾਣੂੰਕੇ, ਫੂਲੇਵਾਲਾ, ਨੱਥੋਕੇ ਵਿਖੇ ਲੋਕਾਂ ਨੂੰ ਦਿਖਾਉਂਦੇ ਹੋਏ ਨਗਰ ਕੌਂਸਲ ਬਾਘਾਪੁਰਾਣਾ ਵਿਖੇ ਪਹੁੰਚੀਆ। ਇਹ ਝਾਕੀਆਂ ਬੁੱਘੀਪੁਰਾ ਚੌਂਕ ਰਾਹੀਂ ਪਿੰਡ ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ, ਤਖਤੂਪਰਾ ਵਿਖੇ ਦਿਖਾਉ਼ਂਦੇ ਹੋਏ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੀਆਂ ਪਹੁੰਚੀਆਂ ਸਨ। ਅੱਜ ਨਿਹਾਲ ਸਿੰਘ ਵਾਲਾ ਤੋਂ ਇਹਨਾਂ ਝਾਕੀਆਂ ਨੂੰ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਵੱਖ ਵੱਖ ਪਿੰਡਾਂ ਲਈ ਰਵਾਨਾ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਵੀ ਹਾਜ਼ਰ ਸਨ। ਬਾਘਾਪੁਰਾਣਾ ਤੋਂ ਹੁੰਦੇ ਹੋਏ ਇਹਨਾਂ ਝਾਕੀਆਂ ਨੂੰ ਲੰਗੇਆਣਾ ਪਿੰਡ ਦੀ ਅਨਾਜ ਮੰਡੀ ਵਿੱਚ ਖੜ੍ਹਾ ਕੀਤਾ ਗਿਆ। ਬਾਘਾਪੁਰਾਣਾ ਵਿਖੇ ਝਾਕੀਆਂ ਦੀ ਅਗਵਾਈ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਨੇ ਇਹ ਵਿਲੱਖਣ ਝਾਕੀਆਂ ਬੜੇ ਹੀ ਉਤਸ਼ਾਹ ਨਾਲ ਵੇਖੀਆਂ।  

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਇਨ੍ਹਾਂ ਪ੍ਰਭਾਵਸ਼ਾਲੀ ਝਾਕੀਆਂ ਨਾਲ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ। 

ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮੋਗਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।

ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ  ਸਮੂਹ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।ਜਿਕਰਯੋਗ ਹੈ ਕਿ ਇਹ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਮਿਤੀ 11 ਫਰਵਰੀ ਨੂੰ ਇਹ ਝਾਕੀਆਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਜਾਣਗੀਆਂ

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Amritpal Singh Sukhanand

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD