Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਲਗਾਤਾਰ ਵਿਸ਼ੇਸ਼ ਉਪਰਾਲੇ - ਵਿਧਾਇਕ ਦਿਨੇਸ਼ ਚੱਢਾ

‘ਆਪ ਦੀ ਸਰਕਾਰ ਆਪ ਦੇ ਦੁਆਰ ’ ਸਕੀਮ ਤਹਿਤ ਪਿੰਡ ਗੁੰਨੋ ਮਾਜਰਾ, ਬਿੱਕੋਂ ਅਤੇ ਇੰਦਰਪੁਰਾ ਵਿਖੇ ਲੱਗ ਰਹੇ ਕੈਂਪਾਂ ਵਿੱਚ ਕੀਤੀ ਸ਼ਿਰਕਤ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਰੂਪਨਗਰ , 10 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਰਾਖੀ ਲਈ ਨਿਰੰਤਰ ਯਤਨਸ਼ੀਲ ਹੈ। ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ ’ ਸਕੀਮ ਤਹਿਤ ਸਬ ਡਵੀਜ਼ਨ ਰੂਪਨਗਰ ਦੇ ਪਿੰਡ ਗੁੰਨੋ ਮਾਜਰਾ, ਬਿੱਕੋਂ ਅਤੇ ਇੰਦਰਪੁਰਾ ਵਿਖੇ ਲੱਗੇ ਕੈਂਪ ਦੌਰਾਨ ਸ਼ਿਰਕਤ ਕਰਦਿਆਂ ਕੀਤਾ। 

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕੈਂਪ ਵਿਚ ਹਾਜਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਲੋਕ ਭਲਾਈ ਦੇ ਫੈਸਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ ਵਜੋਂ ਉਭਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।‘ਆਪ ਦੀ ਸਰਕਾਰ ਆਪ ਦੇ ਦੁਆਰ ’ਤਹਿਤ ਕੈਂਪ ਲਗਾਉਣ ਦੀ ਕੀਤੀ ਸ਼ੁਰੂਆਤ ਲੋਕਾਂ ਲਈ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਵਿਚ ਵੱਡੀ ਰਾਹਤ ਸਾਬਤ ਹੋਵੇਗੀ। 

ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਹੀ ਲੋਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵੇਂ ਢੰਗ ਨਾਲ ਕਰਵਾ ਸਕਣਗੇ।ਇਸ ਮੌਕੇ ਜਗਦੀਪ ਕੌਰ ਢੱਕੀ, ਐਡਵੋਕੇਟ ਸਤਨਾਮ ਗਿੱਲ, ਪਰਦੀਪ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਅਜਮੇਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਰਦੀਪ ਸਿੰਘ, ਦਮਨਪ੍ਰੀਤ ਸਿੰਘ, ਦਿਲਬਾਗ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD