Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਸੁਵਿਧਾ ਕੈਂਪਾਂ ਦਾ ਸੈਂਕੜੇ ਲੋਕ ਲੈ ਰਹੇ ਹਨ ਲਾਹਾ- ਧੀਮਾਨ

ਜਾਗਰੂਕਤਾ ਵੈਨਾਂ ਦੁਆਰਾ ਲੋਕਾਂ ਨੂੰ ਸਰਕਾਰੀ ਸਹੁਲਤਾਂ /ਸਕੀਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫਿਰੋਜ਼ਪੁਰ , 10 Feb 2024

Last updated on: Feb 10, 2024, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨਾਂ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਖੇ ਲਗਾਏ ਕੈਂਪਾਂ ’ਚ ਸੈਂਕੜੇ ਲੋਕ ਪਹੁੰਚ ਕੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਰਹੇ ਹਨ। 

ਇਨ੍ਹਾਂ ਕੈਂਪਾਂ ਵਿਚ ਜਾਗਰੂਕਤਾ ਵੈਨਾਂ ਵੀ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਆਡੀਓ ਵਿਜੂਅਲ ਮਾਧਿਅਮ ਰਾਹੀਂ ਜਾਗਰੂਕ ਕਰ ਰਹੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਬ ਡਵੀਜ਼ਨ ਜ਼ੀਰਾ ਦੇ ਪਿੰਡ ਮੱਲੋ ਕੇ, ਰਟੌਲ ਬੇਟ, ਅਵਾਨ, ਸ਼ਾਹਵਾਲਾ ਅਤੇ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਕਾਹਨ ਸਿੰਘ ਵਾਲਾ, ਚੱਕ ਮੋਬਾਇਨ ਹਰਦੋ ਢੰਡੀ (ਲਾਲਚੀਆਂ), ਜੰਡ ਵਾਲਾ,ਮੇਘਾ ਪੰਜ ਗਰਾਈਂ ਉਤਾੜ ਵਿਖੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਵਿਧਾਂ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਮੌਕੇ ਉਤੇ ਹੀ ਸਬੰਧਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਿਸ ਸੇਵਾ ਵਿਚ ਰਿਪੋਰਟ ਆਦਿ ਲੈਣ ਦਾ ਸਮਾਂ ਲੱਗਣਾ ਹੁੰਦਾ ਹੈ, ਉਸ ਲਈ ਆਨ ਲਾਈਨ ਬਿਨੈ ਕਰਵਾਇਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਕਈ ਸੇਵਾਵਾਂ ਦੇ ਲੋਕਾਂ ਨੂੰ ਮੌਕੇ ਤੇ ਹੀ ਸਰਟੀਫਿਕੇਟ ਅਤੇ ਲਾਭਪਾਤਰੀ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸਮੂਹ ਐਸ.ਡੀ.ਐਮ., ਤਹਿਸੀਲਦਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਕੈਂਪਾਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਹ ਖੁਦ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਕੈਂਪ ਤੁਹਾਡੇ ਘਰ ਨੇੜੇ ਲੱਗਦਾ ਹੈ, ਤੁਸੀਂ ਉਸ ਕੈਂਪ ਵਿਚ ਪਹੁੰਚ ਕੇ ਸਰਕਾਰੀ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਅਹਿਮ ਸੇਵਾਵਾਂ ਦਾ ਲਾਭ ਜ਼ਰੂਰ ਲਵੋ। 

ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ 44 ਡੋਰ-ਟੂ-ਡੋਰ ਸੇਵਾਵਾਂ ਜੋ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਵਿਚ ਜਨਮ/ਐਨ.ਏ.ਸੀ. ਸਰਟੀਫਿਕੇਟ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ, ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਅਤੇ ਸ਼ਗਨ ਸਕੀਮ, ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ, ਬਿਜਲੀ ਦੇ ਬਿੱਲ ਦਾ ਭੁਗਤਾਨ, ਵਿਆਹ ਦੀ ਰਜਿਸਟਰੇਸ਼ਨ, ਵਿਆਹ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ ਆਦਿ ਸੇਵਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ਤੱਕ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਨੇੜੇ ਲੱਗਣ ਵਾਲੇ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲੈਣ।  

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD