Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਸਿਹਤ ਵਿਭਾਗ ਵੱਲੋਂ 12 ਤੋਂ 17 ਫਰਵਰੀ ਤੱਕ ਚਲਾਈ ਜਾਵੇਗੀ ਵਿਸ਼ੇਸ਼ ਟੀਕਾਕਰਨ ਮੁਹਿੰਮ :- ਸਿਵਲ ਸਰਜਨ

Health, Fatehgarh Sahib, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 10 Feb 2024

ਗਰਭਵਤੀ ਮਾਵਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਉਹਨਾਂ ਦਾ ਸੰਪੂਰਨ ਟੀਕਾਕਰਨ ਕਰਨਾ ਅਤੀ ਜਰੂਰੀ ਹੁੰਦਾ ਹੈ, ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਮਾਵਾਂ ਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵੱਲੋਂ 12 ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। 

ਇਹ ਜਾਣਕਾਰੀ ਆਮ ਆਦਮੀ ਕਲੀਨਿਕ ਤਲਾਣੀਆਂ ਵਿਖੇ ਮਮਤਾ ਦਿਵਸ ਦੀ ਚੈਕਿੰਗ ਕਰਨ ਲਈ ਪਹੁੰਚੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦਿੱਤੀ। ਉਨਾਂ ਮਮਤਾ ਦਿਵਸ ਦੀ ਚੈਕਿੰਗ ਕਰਦਿਆਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਹਰ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਯਕੀਨੀ ਬਣਾਈ ਜਾਵੇ । 

ਉਹਨਾਂ ਇਹ ਵੀ ਦੱਸਿਆ ਕਿ ਡਾਇਰੈਕਟਰ ਸਿਹਤ  ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਪੈਂਦੇ ਸਲੱਮ ਏਰੀਆ, ਝੁੱਗੀਆਂ, ਝੋਪੜੀਆਂ, ਭੱਠਿਆਂ, ਪਥੇਰਾ ,ਗੁਜਰਾਂ ਦੇ ਡੇਰੇ ਅਤੇ ਹੋਰ ਅਪਾਹੁੰਚ ਇਲਾਕਿਆਂ ਵਿੱਚ  ਗਰਭਵਤੀ ਔਰਤਾਂ ਅਤੇ ਜੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਆਊਟ ਰੀਚ ਕੈਂਪ ਲਗਾਏ ਜਾਣਗੇ। 

ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਬੁੱਧਵਾਰ ਦਾ ਦਿਨ ਛੱਡ ਕੇ ਪੂਰਾ ਹਫਤਾ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਲੈਫਟ ਆਊਟ ਬੱਚਿਆਂ ਵੱਲ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇਗਾ , ਨਿਰਧਾਰਤ ਟੀਕਾਕਰਨ ਸੂਚੀ ਤੋਂ ਇਲਾਵਾ ਮੀਜਲ ਅਤੇ ਰਬੇਲਾ ਦੇ ਟੀਕਾਕਰਨ ਦੀ ਦੂਸਰੀ ਖੁਰਾਕ ਦੀ 100ਪਤੀਸਤ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ 10 ਤੇ 16 ਸਾਲ ਦੇ ਪਰਵਾਸੀ ਬੱਚਿਆਂ ਨੂੰ ਟੀ.ਡੀ ਦਾ ਟੀਕਾ ਵੀ ਲਗਾਇਆ ਜਾਵੇਗਾ । 

ਜਿਲਾ ਟੀਕਾਕਰਨ ਅਫਸਰ ਡਾ ਰਜੇਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਪੈਰਾਮੈਡੀਕਲ ਸਟਾਫ ਵੱਲੋਂ ਫੀਲਡ ਵਿੱਚ ਹੈਡ ਕਾਂਊਂਟ ਕਰਨ ਲਈ  ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਦੀ ਹਰ ਰੋਜ਼ ਰਿਪੋਰਟ ਗੂਗਲ ਸੀਟ ਤੇ ਕਰਨੀ ਯਕੀਨੀ ਬਣਾਈ ਜਾਵੇਗੀ।

 

Tags: Health , Fatehgarh Sahib , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD