Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਕੋਟ ਈਸੇ ਖਾਂ ਤੋਂ ਵਿਸ਼ੇਸ਼ ਬੱਸ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ

Mukh Mantri Teerth Yatra, Mukh Mantri Tirth Yatra Scheme, Dharamkot, Moga

Web Admin

Web Admin

5 Dariya News

ਧਰਮਕੋਟ (ਮੋਗਾ) , 10 Feb 2024

Last updated on: Feb 10, 2024, 00:00 IST

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਸਬ ਡਵੀਜ਼ਨ ਧਰਮਕੋਟ ਦੇ ਕੋਟ ਈਸੇ ਖਾਂ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਧਰਮਕੋਟ ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।

ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। 

ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।  ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

 

Tags: Mukh Mantri Teerth Yatra , Mukh Mantri Tirth Yatra Scheme , Dharamkot , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD